25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

‘ ਅਕਾਲੀ ਦਲ ਵਾਰਿਸ ਪੰਜਾਬ ਦੇ ’ ਵਲੋਂ ਬੇਅੰਤ ਸਿੰਘ ਢੋਲਣ ਸਰਕਲ ਪ੍ਰਧਾਨ ਨਿਯੁਕਤ

ਲਾਡੋਵਾਲ, 24 ਸਤੰਬਰ (ਬਲਬੀਰ ਸਿੰਘ ਰਾਣਾ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਜਥੇਬੰਦੀ ਦੀ ਪਕੜ ਅਤੇ ਮਜ਼ਬੂਤੀ ਨੂੰ ਦੇਖਦਿਆਂ ਜਥੇਬੰਦੀ ਦਾ ਘੇਰਾ ਵੱਡਾ ਤੇ ਵਿਸ਼ਾਲ ਹੁੰਦਾ ਜਾ ਰਿਹਾ ਹੈ, ਜਿਸ ਵਿਚ ਆਏ ਦਿਨ ਰਿਵਾਇਤੀ ਪਾਰਟੀਆਂ ਦੇ ਵਰਕਰ ਧੜਾ ਧੜ ਸ਼ਾਮਿਲ ਹੋ ਰਹੇ ਹਨ। ਲੋਕ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਨਾਲ ਜੁੜ ਕੇ ਬੜਾ ਵੱਡਾ ਮਾਣ ਮਹਿਸੂਸ ਕਰ ਰਹੇ ਹਨ, ਕਿਉਂਕਿ ਲੋਕ ਹਿਤਾਂ ਦੀ ਰਾਖੀ, ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਪ੍ਰਤੀ ਡਟ ਕੇ ਪਹਿਰਾ ਦੇਣ ਵਾਲੀ ਇਕੋ ਇਕ ਜਥੇਬੰਦੀ ਹੈ।

ਅਜੀਤ ਡੈਸਕ 25-09-2026
ਲਾਡੋਵਾਲ, 24 ਸਤੰਬਰ (ਬਲਬੀਰ ਸਿੰਘ ਰਾਣਾ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਜਥੇਬੰਦੀ ਦੀ ਪਕੜ ਅਤੇ ਮਜ਼ਬੂਤੀ ਨੂੰ ਦੇਖਦਿਆਂ ਜਥੇਬੰਦੀ ਦਾ ਘੇਰਾ ਵੱਡਾ ਤੇ ਵਿਸ਼ਾਲ ਹੁੰਦਾ ਜਾ ਰਿਹਾ ਹੈ, ਜਿਸ ਵਿਚ ਆਏ ਦਿਨ ਰਿਵਾਇਤੀ ਪਾਰਟੀਆਂ ਦੇ ਵਰਕਰ ਧੜਾ ਧੜ ਸ਼ਾਮਿਲ ਹੋ ਰਹੇ ਹਨ। ਲੋਕ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਨਾਲ ਜੁੜ ਕੇ ਬੜਾ ਵੱਡਾ ਮਾਣ ਮਹਿਸੂਸ ਕਰ ਰਹੇ ਹਨ, ਕਿਉਂਕਿ ਲੋਕ ਹਿਤਾਂ ਦੀ ਰਾਖੀ, ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਪ੍ਰਤੀ ਡਟ ਕੇ ਪਹਿਰਾ ਦੇਣ ਵਾਲੀ ਇਕੋ ਇਕ ਜਥੇਬੰਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਗਿੱਲ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੇ ਅਗਾਂਹ ਵਧੂ ਸੋਚ ਦੇ ਮਾਲਕ ਅਤੇ ਜਥੇਬੰਦੀ ਪ੍ਰਤੀ ਇਕ ਨੇਕ ਸਿਪਾਹੀ ਵਜੋਂ ਡਿਊਟੀ ਨਿਭਾ ਰਹੇ ਸਰਪੰਚ ਕਾਲੋਨੀ ਪਿੰਡ ਚੂਹੜਪੁਰ ਦੇ ਬੇਅੰਤ ਸਿੰਘ ਢੋਲਣ ਨੂੰ ਸਰਕਲ ਪ੍ਰਤਾਪ ਸਿੰਘ ਵਾਲਾ-2 ਦਾ ਸਰਕਲ ਪ੍ਰਧਾਨ ਨਿਯੁਕਤ ਕਰਦਿਆਂ ਹਾਜ਼ਰੀਨ ਨਾਲ ਸਾਂਝਾ ਕੀਤਾ। ਸਾਬਕਾ ਵਿਧਾਇਕ ਸ਼ਿਵਾਲਿਕ ਨੇ ਕਿਹਾ ਕਿ ਪੰਜਾਬ ਦੇ ਲੋਕ ਪੰਜਾਬ ਨੂੰ ਮੁੜ ਖ਼ੁਸ਼ਹਾਲੀ ਅਤੇ ਤਰੱਕੀ ਦੀਆਂ ਲੀਹਾਂ ’ਤੇ ਲਿਆਉਣ ਲਈ ਅਕਾਲੀ ਦਲ ਵਾਰਸ ਪੰਜਾਬ ਦੇ ਦਾ ਸਾਥ ਦੇਣ ਲਈ ਕਮਰ ਕੱਸੇ ਕਰ ਚੁੱਕੇ ਹਨ ਅਤੇ ਢੁਕਵੇਂ ਸਮੇਂ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਦੀ ਤਰ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਲੋਕਾਂ ਨੂੰ ਲੁੱਟਣ ਅਤੇ ਕੁੱਟਣ ਤੋਂ ਸਿਵਾਏ ਪੰਜਾਬ ਦਾ ਕੁੱਝ ਨਹੀਂ ਸੰਵਾਰਿਆ। ਪੰਜਾਬ ਨੂੰ ਉਜਾੜੇ ਤੋਂ ਬਚਾਉਣ ਲਈ ਪੰਜਾਬ ਦੀ ਹੱਕ ਵਿਚ ਹਾਹ ਦਾ ਨਾਅਰਾ ਮਾਰਨ ਵਾਲੇ ਲੋਕ 2027 ਵਿਚ ਪੰਜਾਬ ਅੰਦਰ ਅਕਾਲੀ ਦਲ ਵਾਰਸ ਪੰਜਾਬ ਦੇ, ਦੀ ਭਾਰੀ ਬਹੁਮਤ ਨਾਲ ਸਰਕਾਰ ਬਣਾ ਕੇ ਆਪਣੇ ਨਾਲ ਹੋਈਆਂ ਵਧੀਕੀਆਂ ਦਾ ਮੂੰਹ ਤੋੜਵਾਂ ਜਵਾਬ ਦੇਣਗੇ। ਇਸ ਮੌਕੇ ਬੇਅੰਤ ਸਿੰਘ ਢੋਲਣ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਨਵ ਨਿਯੁਕਤ ਸਰਕਲ ਪ੍ਰਧਾਨ ਬੇਅੰਤ ਸਿੰਘ ਢੋਲਣ ਨੇ ਜਥੇਬੰਦੀ ਹਾਈ ਕਮਾਂਡ ਅਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਜੋ ਮੈਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ, ਮੈਂ ਉਸ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਦਾ ਪਾਬੰਦ ਰਹਾਂਗਾ। ਇਸ ਮੌਕੇ ਹਰਬੀਰ ਸਿੰਘ ਇਆਲੀ, ਰਜਿੰਦਰ ਬੱਸੀ, ਸਾਹਿਲ, ਖੇਮ ਕਰਨ, ਜੋਗਿੰਦਰ ਸਿੰਘ ਖਾਲਸਾ, ਸਤਨਾਮ ਸਿੰਘ ਸੋਢੀ, ਹਰਪ੍ਰੀਤ ਸਿੰਘ ਅਤੇ ਸੋਮਨਾਥ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਇਫਕੋ ਵਲੋਂ ਅਮਲੋਹ ਵਿਖੇ ਸਹਿਕਾਰੀ ਕਰਮਚਾਰੀ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਆਰੀਆ ਕਾਲਜ ਗਰਲਜ਼ ਸੈਕਸ਼ਨ ਨੇ ਆਯੁਸ਼ ਮੰਤਰਾਲੇ ਦੇ ਸਹਿਯੋਗ ਨਾਲ 11 ਵਾਂ ਆਯੂਰਵੇਦ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।