27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

‘ ਹਮਾਰੇ ਰਾਮ’ ਨਾਟਕ ਦੇ ਦੂਜੇ ਦਿਨ ਭਗਵਾਨ ਸ੍ਰੀ ਰਾਮ ਦੇ ਜੈਕਾਰਿਆਂ ਨਾਲ ਗੂੰਜਿਆ ਪੰਡਾਲ

ਲੁਧਿਆਣਾ, 26 ਸਤੰਬਰ (ਡਾ. ਤਰਲੋਚਨ ਸਿੰਘ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਭਾਰਤੀ ਸੰਸਕ੍ਰਿਤੀ ਅਤੇ ਅਧਿਆਤਮਕ ਵਿਰਾਸਤ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਏ ਜਾ ਰਹੇ ਪ੍ਰਸਿੱਧ ਨਾਟਕ ਅਤੇ ਸੰਗੀਤਮਈ ਪੇਸ਼ਕਾਰੀ ਦੇ ਦੂਜੇ ਦਿਨ ‘ਹਮਾਰੇ ਰਾਮ’ ਨਾਟਕ ਦੇ ਮੰਚਨ ਦੌਰਾਨ ਦਰਸ਼ਕਾਂ ਨਾਲ ਖਚਾਖਚ ਭਰਿਆ ਪੰਡਾਲ ਭਗਵਾਨ ਸ੍ਰੀ ਰਾਮ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਕਰਵਾਏ ਜਾ ਰਹੇ ‘ਹਮਾਰੇ ਰਾਮ’ ਨਾਟਕ ਦੇ ਦੂਜੇ ਦਿਨ ਪੇਸ਼ਕਾਰੀ ਕਰਦੇ ਹੋਏ ਕਲਾਕਾਰ । ਤਸਵੀਰ-ਸੇਵਕ ਸਿੰਘ 27-09-2026
ਲੁਧਿਆਣਾ, 26 ਸਤੰਬਰ (ਡਾ. ਤਰਲੋਚਨ ਸਿੰਘ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਭਾਰਤੀ ਸੰਸਕ੍ਰਿਤੀ ਅਤੇ ਅਧਿਆਤਮਕ ਵਿਰਾਸਤ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਏ ਜਾ ਰਹੇ ਪ੍ਰਸਿੱਧ ਨਾਟਕ ਅਤੇ ਸੰਗੀਤਮਈ ਪੇਸ਼ਕਾਰੀ ਦੇ ਦੂਜੇ ਦਿਨ ‘ਹਮਾਰੇ ਰਾਮ’ ਨਾਟਕ ਦੇ ਮੰਚਨ ਦੌਰਾਨ ਦਰਸ਼ਕਾਂ ਨਾਲ ਖਚਾਖਚ ਭਰਿਆ ਪੰਡਾਲ ਭਗਵਾਨ ਸ੍ਰੀ ਰਾਮ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ। ਇਸ ਪੇਸ਼ਕਾਰੀ ਨੂੰ ਦੇਖਣ ਲਈ ਸ਼ਹਿਰ ਵਾਸੀਆਂ ਦੇ ਨਾਲ-ਨਾਲ ਆਸ-ਪਾਸ ਦੇ ਇਲਾਕਿਆਂ ਤੋਂ ਵੀ ਵੱਡੀ ਗਿਣਤੀ ਵਿਚ ਲੋਕ ਪਹੁੰਚੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪੇਸ਼ਕਾਰੀ ਦੇ ਦੂਜੇ ਦਿਨ ਦਰਸ਼ਕਾਂ ਵਿਚਕਾਰ ਪਹੁੰਚ ਕੇ ‘ਹਮਾਰੇ ਰਾਮ’ ਨਾਟਕ ਦਾ ਆਨੰਦ ਮਾਣਿਆ। ਇਸ ਮੌਕੇ ਹਲਕਾ ਦੱਖਣੀ ਦੀ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ, ਪੰਜਾਬ ਦੇ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ, ਦਿੱਲੀ ਆਮ ਆਦਮੀ ਪਾਰਟੀ ਦੇ ਪ੍ਰਧਾਨ ਸੌਰਭ ਭਾਰਦਵਾਜ, ਨਗਰ ਨਿਗਮ ਦੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਸਨਾਤਨ ਸੇਵਾ ਕਮੇਟੀ ਮਾਲਵਾ ਜ਼ੋਨ ਦੇ ਪ੍ਰਮੁੱਖ ਵਰੁਣ ਮਹਿਤਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਖੰਗੂੜਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਪੁਨੀਤ ਸਾਹਨੀ , ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਹੋਰ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਵੀ ਹਾਜ਼ਰ ਸਨ। ਇਸ ਮੌਕੇ ਦਰਸ਼ਕਾਂ ਨੂੰ ਸੰਬੋਧਨ ਕਰਦਿਆਂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਇਸ ਤਰ੍ਹਾਂ ਦੀਆਂ ਉਚ ਪੱਧਰੀ ਸਭਿਆਚਾਰਕ ਪੇਸ਼ਕਾਰੀਆਂ ਕਰਵਾਉਣਾ ਇਕ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ‘ ਹਮਾਰੇ ਰਾਮ’ ਸਿਰਫ਼ ਇਕ ਨਾਟਕ ਨਹੀਂ, ਸਗੋਂ ਭਾਰਤੀ ਸੰਸਕ੍ਰਿਤੀ, ਪਰੰਪਰਾ ਅਤੇ ਜੀਵਨ ਮੁੱਲਾਂ ਨੂੰ ਸਮਝਣ ਦਾ ਇਕ ਸੁੰਦਰ ਮਾਧਿਅਮ ਹੈ। ਉਨ੍ਹਾਂ ਕਿਹਾ ਕਿ ਰਮਾਇਣ ਗਿਆਨ, ਸੰਸਕਾਰ ਅਤੇ ਜੀਵਨ ਯਾਤਰਾ ਦਾ ਸਦੀਵੀ ਸਰੋਤ ਹੈ। ਭਗਵਾਨ ਸ੍ਰੀ ਰਾਮ ਦਾ ਜੀਵਨ ਸਾਨੂੰ ਸੱਚ, ਧਰਮ, ਮਰਿਆਦਾ, ਤਿਆਗ, ਫ਼ਰਜ਼, ਕਰੁਣਾ ਅਤੇ ਮਨੁੱਖੀ ਕਦਰਾਂ-ਕੀਮਤਾਂ ਦੇ ਰਾਹ ’ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ।
ਪਿਛਲੀ ਖ਼ਬਰ ਰੇਲਵੇ ਸਟੇਸ਼ਨ ’ ਤੇ ਕੇਂਦਰੀ ਰਾਜ ਮੰਤਰੀ ਅਜੇ ਟਮਟਾ ਦਾ ਗੋਸ਼ਾ ਵਲੋਂ ਸਵਾਗਤ ਅਗਲੀ ਖ਼ਬਰ ਯੂ.ਸੀ.ਪੀ.ਐਮ.ਏ. ਦੀ ਸਾਲਾਨਾ ਮੀਟਿੰਗ ‘ਚ ਪਦਮ ਸ੍ਰੀ ਓਂਕਾਰ ਸਿੰਘ ਪਾਹਵਾ ਮੁੱਖ ਮਹਿਮਾਨ ਵਜੋਂ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।