29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸੋਸ਼ਲ ਕਰਮਚਾਰੀ ਯੂਨੀਅਨ ਵਲੋਂ ਮੰਤਰੀ ਮੁੰਡੀਆਂ ਦੇ ਘਰ ਬਾਹਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਭਾਮੀਆਂ ਕਲਾਂ/ਲੁਧਿਆਣਾ, 28 ਸਤੰਬਰ (ਜਤਿੰਦਰ ਭੰਬੀ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਸਮੂਹ ਸੋਸ਼ਲ ਸਟਾਫ਼ ਕੈਡਰ ਸਟਾਫ਼ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਘਰ ਅੱਗੇ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਸੋਸ਼ਲ ਕਰਮਚਾਰੀ ਯੂਨੀਅਨ ਦੇ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

ਅਜੀਤ ਡੈਸਕ 29-09-2026
ਭਾਮੀਆਂ ਕਲਾਂ/ਲੁਧਿਆਣਾ, 28 ਸਤੰਬਰ (ਜਤਿੰਦਰ ਭੰਬੀ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਸਮੂਹ ਸੋਸ਼ਲ ਸਟਾਫ਼ ਕੈਡਰ ਸਟਾਫ਼ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਘਰ ਅੱਗੇ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਸੋਸ਼ਲ ਕਰਮਚਾਰੀ ਯੂਨੀਅਨ ਦੇ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਸਰਕਾਰ ’ਤੇ ਦੋਸ਼ ਲਗਾਉਂਦੇ ਕਿਹਾ ਕਿ ਸਾਡੇ ਵਲੋਂ ਸਰਕਾਰ ਨੂੰ ਹਲੂਣਾ ਦੇਣ ਲਈ ਵਾਰ-ਵਾਰ ਰੋਸ ਮੁਜ਼ਾਹਰੇ ਅਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਪਰ ਸਤਿਕਾਰ ਸਾਡੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਇਸ ਮੌਕੇ ਜਿਥੇ ਉਨ੍ਹਾਂ ਤਨਖ਼ਾਹ ਦੇ ਵਾਧੇ ਦੀ ਮੰਗ ਕੀਤੀ, ਉਥੇ ਹੀ ਉਨ੍ਹਾਂ ਕਈ ਹੋਰ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਕੈਬਨਿਟ ਮੰਤਰੀ ’ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕੈਬਨਿਟ ਮੰਤਰੀ ਵਲੋਂ ਬਾਰ-ਬਾਰ ਇਹ ਕਿਹਾ ਜਾ ਰਿਹਾ ਹੈ ਕਿ ਸੋਸ਼ਲ ਸਟਾਫ਼ ਕੋਈ ਕੰਮ ਨਹੀਂ ਕਰ ਰਿਹਾ। ਜਦਕਿ ਸਾਡੇ ਵਲੋਂ ਗ੍ਰਾਮ ਪੰਚਾਇਤਾਂ ਨਾਲ ਤਾਲਮੇਲ ਕਰਕੇ ਪਿੰਡਾਂ ਵਿਚ ਬਣੀਆਂ ਜਲ ਸਪਲਾਈ ਸਕੀਮਾਂ ਦੇ ਰੱਖ-ਰਖਾਅ ਤੇ ਸਾਂਭ-ਸੰਭਾਲ ਲਈ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਗ੍ਰਾਮ ਪੰਚਾਇਤ ਵਾਟਰ ਸਪਲਾਈ ਅਤੇ ਹੋਰ ਕੰਮਾਂ ਨੂੰ ਤਰਜੀਹ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਜਿੱਥੇ ਅਸੀਂ ਪਾਣੀ ਦੇ ਸੈਂਪਲ ਇਕੱਠੇ ਕਰਦੇ ਹਾਂ ਉਥੇ ਹੀ ਸਾਡੇ ਅਨੇਕਾਂ ਹੀ ਕੰਮ ਸੰਬੰਧਿਤ ਵਿਭਾਗ ਨਾਲ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਾਡੀਆਂ ਹੱਕੀ ਮੰਗਾਂ ਨੂੰ ਕੋਈ ਤਵੱਜੋ ਨਾ ਦਿੱਤੀ ਗਈ ਤਾਂ ਅਸੀਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤੇਜ਼ ਕਰਾਂਗੇ।
ਪਿਛਲੀ ਖ਼ਬਰ ਮੁੱਖ ਮੰਤਰੀ ਜੀ ਇਨ੍ਹਾਂ ਖਿਡਾਰੀਆਂ ਦੀ ਵੀ ਸੁਣ ਲਓ ਅਗਲੀ ਖ਼ਬਰ ਵੱਖ - ਵੱਖ ਸੜਕ ਹਾਦਸਿਆਂ ਵਿਚ ਦੋ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।