ਲਾਡੋਵਾਲ ਸੈਂਟਰ ਵਿਖੇ ਮਿਡ - ਡੇ - ਮੀਲ ਵਰਕਰਾਂ ਦੀ ਮੀਟਿੰਗ
ਲਾਡੋਵਾਲ, 28 ਸਤੰਬਰ (ਬਲਬੀਰ ਸਿੰਘ ਰਾਣਾ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ ਚੰਡੀਗੜ੍ਹ ਅਤੇ ਦੀ ਕਲਾਸ ਫ਼ੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੈਂਟਰ ਲਾਡੋਵਾਲ ਦੇ ਮਿਡ-ਡੇ-ਮੀਲ ਵਰਕਰਾਂ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ’ਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਚੰਡੀਗੜ੍ਹ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਚੈਅਰਮੈਨ ਗੁਰਮੇਲ ਸਿੰਘ ਮੈਲਡੇ ਅਤੇ ਬਲਾਕ ਪ੍ਰਧਾਨ ਅਮਰਜੀਤ ਸਿੰਘ ਚੌਪੜਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਚੇਅਰਮੈਨ, ਬਲਾਕ ਪ੍ਰਧਾਨ ਅਮਰਜੀਤ ਸਿੰਘ ਚੋਪੜਾ ਤੇ ਹੋਰ ਪ੍ਰਮੁੱਖ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਕਿਹਾ ਸੀ ਕਿ ਮਿਡ-ਡੇ-ਮੀਲ ਵਰਕਰਾਂ ਨੂੰ ਘੱਟੋ ਘੱਟ ਉਜ਼ਰਤਾਂ ਤਹਿਤ ਤਨਖਾਹਾਂ ਵਿਚ ਵਾਧਾ ਕਰਾਂਗੇ, ਸਰਕਾਰ ਦਾ ਕਾਰਜਕਾਲ ਪੂਰਾ ਹੋਣ ਜਾ ਰਿਹਾ ਹੈ, ਪਰ ਮੰਗਾਂ ਜਿਉਂ ਦੀਆਂ ਤਿਉਂ ਖੜ੍ਹੀਆਂ ਹਨ।
ਲਾਡੋਵਾਲ, 28 ਸਤੰਬਰ (ਬਲਬੀਰ ਸਿੰਘ ਰਾਣਾ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ ਚੰਡੀਗੜ੍ਹ ਅਤੇ ਦੀ ਕਲਾਸ ਫ਼ੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੈਂਟਰ ਲਾਡੋਵਾਲ ਦੇ ਮਿਡ-ਡੇ-ਮੀਲ ਵਰਕਰਾਂ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ’ਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਚੰਡੀਗੜ੍ਹ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਚੈਅਰਮੈਨ ਗੁਰਮੇਲ ਸਿੰਘ ਮੈਲਡੇ ਅਤੇ ਬਲਾਕ ਪ੍ਰਧਾਨ ਅਮਰਜੀਤ ਸਿੰਘ ਚੌਪੜਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਚੇਅਰਮੈਨ, ਬਲਾਕ ਪ੍ਰਧਾਨ ਅਮਰਜੀਤ ਸਿੰਘ ਚੋਪੜਾ ਤੇ ਹੋਰ ਪ੍ਰਮੁੱਖ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਕਿਹਾ ਸੀ ਕਿ ਮਿਡ-ਡੇ-ਮੀਲ ਵਰਕਰਾਂ ਨੂੰ ਘੱਟੋ ਘੱਟ ਉਜ਼ਰਤਾਂ ਤਹਿਤ ਤਨਖਾਹਾਂ ਵਿਚ ਵਾਧਾ ਕਰਾਂਗੇ, ਸਰਕਾਰ ਦਾ ਕਾਰਜਕਾਲ ਪੂਰਾ ਹੋਣ ਜਾ ਰਿਹਾ ਹੈ, ਪਰ ਮੰਗਾਂ ਜਿਉਂ ਦੀਆਂ ਤਿਉਂ ਖੜ੍ਹੀਆਂ ਹਨ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਸਾਡੀਆਂ ਤਨਖਾਹਾਂ ਵਿਚ ਵਾਧਾ ਕਰੇ ਨਹੀਂ ਤਾਂ 2027 ਦੀਆਂ ਚੋਣਾਂ ਵਿਚ ਨਤੀਜਾ ਭੁਗਤਣ ਨੂੰ ਤਿਆਰ ਰਹੇ। ਇਸ ਮੌਕੇ ਹਰਬੰਸ ਸਿੰਘ, ਰਾਮ ਲੁਭਾਇਆ, ਬਲਵੀਰ ਸਿੰਘ, ਸੁਰਿੰਦਰ ਸਿੰਘ ਬੈਂਸ, ਮਨਜੀਤ ਕੌਰ, ਜਸਵਿੰਦਰ ਕੌਰ,ਬਲਜਿੰਦਰ ਕੌਰ, ਸੁਖਵਿੰਦਰ ਕੌਰ, ਹਰਦੀਪ ਕੌਰ, ਕਿਸ਼ਨਾ ਕੌਰ, ਹਰਮਿੰਦਰ ਕੌਰ, ਸਰਬਜੀਤ ਕੌਰ, ਨਿੰਦਰ ਕੌਰ, ਜਸਵੀਰ ਕੌਰ, ਪਰਮਜੀਤ ਕੌਰ, ਰਾਜਵਿੰਦਰ ਕੌਰ, ਹਰਵਿੰਦਰ ਕੌਰ ਚੂਹੜਪੁਰ, ਹਰਬੰਸ ਕੌਰ, ਮਨਜੀਤ ਕੌਰ, ਸਰਬਜੀਤ ਕੌਰ, ਹਰਦੀਪ ਕੌਰ ਤੇ ਕਿਰਨਾਂ ਕੌਰ ਆਦਿ ਵੀ ਹਾਜ਼ਰ ਸਨ l