29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਵਿਖੇ ਸਹਿਗਲ ਪਰਿਵਾਰ ਦਾ ਸਨਮਾਨ

ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਬੀਤੇ ਦਿਨੀਂ ਲੁਧਿਆਣਾ ਦੇ ਸਹਿਗਲ ਪਰਿਵਾਰ ਵਲੋਂ ਬਾਬਾ ਦੀਪ ਸਿੰਘ ਜੀ ਦਾ ਸਰੂਪ ਜੋ ਕਿ ਪਾਵਨ ਜੋਤ ਦੇ ਉਪਰ ਸੁਸ਼ੋਭਿਤ ਹੈ, ਉਸ ਉਪਰ ਕੈਨੇਡੀਅਨ ਡਾਲਰਾਂ ਦਾ ਇਕ ਹਾਰ ਭੇਟਾ ਕੀਤਾ ਗਿਆ, ਜੋ ਕਿ 50 ਅਤੇ 20 ਕੈਨੇਡੀਅਨ ਨੋਟਾਂ ਨਾਲ ਸੱਜਿਆ ਹੋਇਆ ਹੈ, ਜਿਸ ਦੀ ਭਾਰਤੀ ਕਰੰਸੀ ਮੁਤਾਬਿਕ ਕੀਮਤ 2 ਲੱਖ ਦੇ ਕਰੀਬ ਬਣਦੀ ਹੈ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਹਰਜੀਤ ਸਿੰਘ ਨੇ ਦੱਸਿਆ ਕਿ ਸਹਿਗਲ ਪਰਿਵਾਰ ਵਲੋਂ ਗੁਰੂ ਸਾਹਿਬ ਦੇ ਸ਼ੁਕਰਾਨੇ ਦੀ ਅਰਦਾਸ ਕਰਵਾਈ ਗਈ ਹੈ।

ਅਜੀਤ ਡੈਸਕ 29-09-2026
ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਬੀਤੇ ਦਿਨੀਂ ਲੁਧਿਆਣਾ ਦੇ ਸਹਿਗਲ ਪਰਿਵਾਰ ਵਲੋਂ ਬਾਬਾ ਦੀਪ ਸਿੰਘ ਜੀ ਦਾ ਸਰੂਪ ਜੋ ਕਿ ਪਾਵਨ ਜੋਤ ਦੇ ਉਪਰ ਸੁਸ਼ੋਭਿਤ ਹੈ, ਉਸ ਉਪਰ ਕੈਨੇਡੀਅਨ ਡਾਲਰਾਂ ਦਾ ਇਕ ਹਾਰ ਭੇਟਾ ਕੀਤਾ ਗਿਆ, ਜੋ ਕਿ 50 ਅਤੇ 20 ਕੈਨੇਡੀਅਨ ਨੋਟਾਂ ਨਾਲ ਸੱਜਿਆ ਹੋਇਆ ਹੈ, ਜਿਸ ਦੀ ਭਾਰਤੀ ਕਰੰਸੀ ਮੁਤਾਬਿਕ ਕੀਮਤ 2 ਲੱਖ ਦੇ ਕਰੀਬ ਬਣਦੀ ਹੈ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਹਰਜੀਤ ਸਿੰਘ ਨੇ ਦੱਸਿਆ ਕਿ ਸਹਿਗਲ ਪਰਿਵਾਰ ਵਲੋਂ ਗੁਰੂ ਸਾਹਿਬ ਦੇ ਸ਼ੁਕਰਾਨੇ ਦੀ ਅਰਦਾਸ ਕਰਵਾਈ ਗਈ ਹੈ। ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦਾ ਵੱਡਾ ਕਾਰਜ ਸੰਪੂਰਨ ਹੋਇਆ ਹੈ ਅਤੇ ਉਨ੍ਹਾਂ ਦੇ ਪਰਿਵਾਰ ‘ਤੇ ਬਾਬਾ ਦੀਪ ਸਿੰਘ ਜੀ ਦੀ ਅਪਾਰ ਕ੍ਰਿਪਾ ਹੈ। ਸਹਿਗਲ ਪਰਿਵਾਰ ਲੰਬੇ ਸਮੇਂ ਤੋਂ ਬਾਬਾ ਦੀਪ ਸਿੰਘ ਦੇ ਅਸਥਾਨ ਨਾਲ ਜੁੜਿਆ ਹੋਇਆ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਹਿਗਲ ਪਰਿਵਾਰ ਦਾ ਵਿਸ਼ੇਸ਼ ਤੌਰ ‘ਤੇ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੁਰਿੰਦਰਪਾਲ ਸਿੰਘ ਬਿੰਦਰਾ, ਸੁਖਵਿੰਦਰਪਾਲ ਸਿੰਘ ਲਾਲੀ, ਨਵਪ੍ਰੀਤ ਸਿੰਘ ਬਿੰਦਰਾ, ਅਮਰਜੀਤ ਸਿੰਘ ਟਿੱਕਾ, ਹਰਪ੍ਰੀਤ ਸਿੰਘ ਰਾਜਧਾਨੀ, ਜਸਵਿੰਦਰ ਸਿੰਘ ਸੇਠੀ, ਹਰਵਿੰਦਰਪਾਲ ਸਿੰਘ ਚਾਵਲਾ, ਅਮਰਪਾਲ ਸਿੰਘ ਸਰਨਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਰਾਲੀ ਸੰਭਾਲਣ ਵਾਲੀਆਂ ਖੇਤੀ ਮਸ਼ੀਨਾਂ ’ ਤੇ ਸਬਸਿਡੀ ਪ੍ਰਾਪਤ ਕਰਨ ਲਈ ਅਨੁਸੂਚਿਤ ਜਾਤੀ ਦੇ ਕਿਸਾਨ ਦੇਣ ਬਿਨੈ - ਪੱਤਰ - ਮ... ਅਗਲੀ ਖ਼ਬਰ ਸੁਆਮੀ ਸੰਤ ਦਾਸ ਦਰਬਾਰ ਵਿਖੇ ਬਾਬਾ ਸ੍ਰੀਚੰਦ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਚੱਲ ਰਹੇ ਸਮਾਗਮਾਂ ਦੀ ਸਮਾਪਤੀ ਸਮੇਂ ਵੱਖ -...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।