30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਹਥਿਆਰਾਂ ਸਮੇਤ ਨੌਜਵਾਨ ਕਾਬੂ

ਲੁਧਿਆਣਾ, 29 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਨਾਜਾਇਜ਼ ਹਥਿਆਰਾਂ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਸ਼ਿਮਲਾਪੁਰੀ ਦੇ ਐਸ.

ਅਜੀਤ ਡੈਸਕ 30-09-2026
ਲੁਧਿਆਣਾ, 29 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਨਾਜਾਇਜ਼ ਹਥਿਆਰਾਂ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਸ਼ਿਮਲਾਪੁਰੀ ਦੇ ਐਸ.ਐਚ.ਓ. ਬਲਵੀਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਯੋਗੇਸ਼ ਰਾਵਤ ਵਾਸੀ ਸ਼ਿਮਲਾਪੁਰੀ ਵਜੋਂ ਕੀਤੀ ਗਈ ਹੈ , ਜਦਕਿ ਇਹਨਾਂ ਦੇ ਸਾਥੀ ਪੀਯੂਸ਼ ਭੱਲਾ ਵਾਸੀ ਸ਼ਿਮਲਾਪੁਰੀ ਅਤੇ ਸੰਚੂ ਵਾਸੀ ਨੇੜੇ ਬੱਸ ਸਟੈਂਡ ਅਜੇ ਫ਼ਰਾਰ ਹਨ। ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ। ਪੁਲਿਸ ਵਲੋਂ ਇਸ ਮਾਮਲੇ ਵਿਚ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਦੋਸ਼ੀ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਦਾ 1 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਦੋਸ਼ੀ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਉਸ ਦੇ ਕਬਜ਼ੇ ਵਿਚੋਂ 2 ਦੇਸੀ ਪਿਸਟਲ 32 ਬੋਰ ਸਮੇਤ 05 ਜਿੰਦਾ ਰੌਂਦ, 1 ਮੋਟਰਸਾਈਕਲ ਸਪਲੈਂਡਰ ਰੰਗ ਕਾਲਾ ਬਿਨਾਂ ਨੰਬਰੀ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿਚ ਦੋ ਮੁਕੱਦਮੇ ਦਰਜ ਹਨ।
ਪਿਛਲੀ ਖ਼ਬਰ ਨਨਕਾਣਾ ਸਾਹਿਬ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਤੈਰਾਕੀ ਮੁਕਾਬਲੇ ’ ਚ ਹਾਸਿਲ ਕੀਤੇ ਮੈਡਲ ਅਗਲੀ ਖ਼ਬਰ ਗੁਰਦੁਆਰਾ ਗੁਰੂ ਹਰਿਗੋਬਿੰਦਗੜ੍ਹ ਸਾਹਿਬ ਗਧਾਪੁਰ ਵਿਖੇ ਪਰਮ ਸੰਤ ਬਾਬਾ ਸੁੱਚਾ ਸਿੰਘ ਦਾ ਬਰਸੀ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।