03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਗੁਰੂ ਸਹਾਇ ਕਾਨਵੈਂਟ ਸਕੂਲ ਵਿਚ ਗਾਂਧੀ ਜੈਅੰਤੀ ਮੌਕੇ ਹਾਊਸ ਵਾਈਜ਼ ਭਾਸ਼ਣ ਮੁਕਾਬਲਾ ਕਰਵਾਇਆ

ਡਾਬਾ/ਲੁਹਾਰਾ, 2 ਅਕਤੂਬਰ (ਕੁਲਵੰਤ ਸਿੰਘ ਸੱਪਲ)-ਗੁਰੂ ਸਹਾਇ ਕਾਨਵੈਂਟ ਸਕੂਲ ਗੁਰੂ ਅੰਗਦ ਦੇਵ ਕਾਲੋਨੀ ਵਿਚ ਗਾਂਧੀ ਜਯੰਤੀ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਈ ਗਈ। ਇਸ ਮੌਕੇ ਸਕੂਲ ਵਲੋਂ ਹਾਊਸ ਵਾਈਜ਼ ਭਾਸ਼ਣ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

ਅਜੀਤ ਡੈਸਕ 03-10-2026
ਡਾਬਾ/ਲੁਹਾਰਾ, 2 ਅਕਤੂਬਰ (ਕੁਲਵੰਤ ਸਿੰਘ ਸੱਪਲ)-ਗੁਰੂ ਸਹਾਇ ਕਾਨਵੈਂਟ ਸਕੂਲ ਗੁਰੂ ਅੰਗਦ ਦੇਵ ਕਾਲੋਨੀ ਵਿਚ ਗਾਂਧੀ ਜਯੰਤੀ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਈ ਗਈ। ਇਸ ਮੌਕੇ ਸਕੂਲ ਵਲੋਂ ਹਾਊਸ ਵਾਈਜ਼ ਭਾਸ਼ਣ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲੇ ਲਈ ਵਿਦਿਆਰਥੀਆਂ ਨੂੰ ਚਾਰ ਹਾਊਸਾਂ ਵਿਚ ਵੰਡਿਆ ਗਿਆ। ਪਹਿਲਾ ਹਾਊਸ ਬਾਬਾ ਅਜੀਤ ਸਿੰਘ ਹਾਊਸ, ਦੂਜਾ ਬਾਬਾ ਜੁਝਾਰ ਸਿੰਘ ਹਾਊਸ, ਤੀਜਾ ਬਾਬਾ ਜ਼ੋਰਾਵਰ ਸਿੰਘ ਹਾਊਸ ਅਤੇ ਚੌਥਾ ਬਾਬਾ ਫ਼ਤਿਹ ਸਿੰਘ ਹਾਊਸ ਸੀ। ਵਿਦਿਆਰਥੀਆਂ ਨੇ ਮਹਾਤਮਾ ਗਾਂਧੀ ਦੇ ਜੀਵਨ, ਉਨ੍ਹਾਂ ਦੇ ਸੱਚ ਅਤੇ ਅਹਿੰਸਾ ਦੇ ਸਿਧਾਂਤਾਂ ਅਤੇ ਦੇਸ਼ ਦੀ ਆਜ਼ਾਦੀ ਵਿਚ ਉਨ੍ਹਾਂ ਦੇ ਯੋਗਦਾਨ ਬਾਰੇ ਪ੍ਰਭਾਵਸ਼ਾਲੀ ਭਾਸ਼ਣ ਪੇਸ਼ ਕੀਤੇ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਮੁਕਾਬਲੇ ਲਈ ਬੜੇ ਸੁਚੱਜੇ ਢੰਗ ਨਾਲ ਤਿਆਰ ਕੀਤਾ। ਉਨ੍ਹਾਂ ਦੀ ਮਿਹਨਤ ਅਤੇ ਰਹਿਨੁਮਾਈ ਸਦਕਾ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲੇ ਤੋਂ ਬਾਅਦ ਜੱਜਾਂ ਵਲੋਂ ਪ੍ਰਦਰਸ਼ਨ ਦੇ ਆਧਾਰ ‘ਤੇ ਜੇਤੂ ਹਾਊਸ ਦਾ ਐਲਾਨ ਕੀਤਾ ਗਿਆ ਅਤੇ ਜੇਤੂ ਹਾਊਸ ਨੂੰ ਇਨਾਮ ਪ੍ਰਦਾਨ ਕੀਤਾ ਗਿਆ। ਇਸ ਮੌਕੇ ਸਕੂਲ ਦੀ ਡਾਇਰੈਕਟਰ ਗੁਰਸ਼ਰਨਜੀਤ ਕੌਰ ਅਤੇ ਸਕੂਲ ਦੀ ਪ੍ਰਿੰਸੀਪਲ ਰਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਨੇ ਗਾਂਧੀ ਜਯੰਤੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਦੇ ਸੱਚ, ਅਹਿੰਸਾ, ਸਾਦਗੀ ਅਤੇ ਦੇਸ਼-ਪ੍ਰੇਮ ਦੇ ਸਿਧਾਂਤਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਵਲੋਂ ਭਾਣੇਵਾਲ ਵਿਖੇ ਵਿਸ਼ੇਸ਼ ਲੋਕ ਮਿਲਣੀ ਅਗਲੀ ਖ਼ਬਰ ਪੀ . ਏ . ਯੂ . ਨੇ ਰਾਵੇ ਪ੍ਰੋਗਰਾਮ ਅਧੀਨ ਵੱਖ - ਵੱਖ ਸਮਾਰੋਹ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।