03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਖ਼ੂਨਦਾਨ ਕੈਂਪ ਲਗਾਇਆ

ਲਾਡੋਵਾਲ, 2 ਅਕਤੂਬਰ (ਬਲਬੀਰ ਸਿੰਘ ਰਾਣਾ)-ਵਿਧਾਨ ਸਭਾ ਹਲਕਾ ਗਿੱਲ ਦ ਅਧੀਨ ਆਉਂਦੇ ਪਿੰਡ ਬਹਾਦਰਕੇ ਵਿਖੇ ਸੰਵਿਧਾਨ ਨਿਰਮਾਤਾ, ਬਾਬਾ ਸਾਹਿਬ ਡਾ. ਬੀ.

ਅਜੀਤ ਡੈਸਕ 03-10-2026
ਲਾਡੋਵਾਲ, 2 ਅਕਤੂਬਰ (ਬਲਬੀਰ ਸਿੰਘ ਰਾਣਾ)-ਵਿਧਾਨ ਸਭਾ ਹਲਕਾ ਗਿੱਲ ਦ ਅਧੀਨ ਆਉਂਦੇ ਪਿੰਡ ਬਹਾਦਰਕੇ ਵਿਖੇ ਸੰਵਿਧਾਨ ਨਿਰਮਾਤਾ, ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਪਾਰਕ ਵਿਚ ਪਹਿਲਾ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਹੋਰਾਂ ਤੋਂ ਇਲਾਵਾ ਸਾਬਕਾ ਵਿਧਾਇਕ ਸੰਜੇ ਤਲਵਾੜ, ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਸਪੁੱਤਰ ਹਰਕਰਨ ਸਿੰਘ ਵੈਦ, ਹਲਕਾ ਗਿੱਲ ਦਿਹਾਤੀ ਦੇ ਮੀਡੀਆ ਇੰਚਾਰਜ ਤੇ ਸਾਬਕਾ ਸਰਪੰਚ ਯੁਵਰਾਜ ਮਲਹੋਤਰਾ, ਸਾਬਕਾ ਸਰਪੰਚ ਗੁਰਦੀਪ ਸਿੰਘ ਬਿੱਟੂ ਸੰਧੂ, ਕਾਂਗਰਸ ਦੇ ਬਲਾਕ ਪ੍ਰਧਾਨ ਅਤੇ ਸਾਬਕਾ ਸਰਪੰਚ ਬਾਦਸ਼ਾਹ ਸਿੰਘ ਦਿਓਲ, ਪ੍ਰਧਾਨ ਹਨੀ ਮਰਵਾਹਾ ਤੋ ਇਲਾਵਾ ਵੱਡੀ ਗਿਣਤੀ ਵਿਚ ਮਾਨਯੋਗ ਸ਼ਖਸ਼ੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਉਪਰੋਕਤ ਸ਼ਖਸੀਅਤਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨੌਜਵਾਨਾਂ ਅਤੇ ਪਿੰਡ ਵਾਸੀਆਂ ਵਲੋਂ ਕੀਤਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਉਨਾਂ ਕਿਹਾ ਕਿ ਸਾਨੂੰ ਸਭ ਨੂੰ ਸਮੇਂ ਸਮੇਂ ਸਿਰ ਖੂਨਦਾਨ ਜਰੂਰ ਕਰਨਾ ਚਾਹੀਦਾ ਹੈ, ਤਾਂ ਜੋ ਅਸੀਂ ਇਨਸਾਨੀਅਤ ਦੇ ਨਾਤੇ ਲੋੜ ਵੇਲੇ ਕਿਸੇ ਦੇ ਕੰਮ ਆ ਸਕੀਏ l ਇਸ ਮੌਕੇ ਖੂਨ ਦਾਨ ਕਰਨ ਵਾਲੇ ਦਾਨੀ ਸੱਜਣਾਂ ਅਤੇ ਹੋਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਪਹੁੰਚੀਆਂ ਹੋਈਆਂ ਮਹਾਨ ਸ਼ਖਸੀਅਤਾਂ ਨੂੰ ਡਾ. ਬੀ.ਆਰ.ਅੰਬੇਡਕਰ ਪਾਰਕ ਦੀ ਪ੍ਰਬੰਧਕ ਕਮੇਟੀ ਵੱਲੋਂ ਸਿਰੋਪਾਓ ਭੇਟ ਕਰਕੇ ਸਨਮਾਨ ਵੀ ਕੀਤਾ ਗਿਆ l ਇਸ ਮੌਕੇ ਮਾਹਰ ਡਾਕਟਰਾਂ ਦੀ ਟੀਮ ਨੇ ਵੀ ਸੁਚੱਜੇ ਢੰਗ ਨਾਲ ਆਪਣੀਆਂ ਸੇਵਾਵਾਂ ਨਿਭਾਈਆਂ। ਇਸ ਮੌਕੇ ਗੁਰਦੀਪ ਸਿੰਘ ਬਿੱਟੂ ਸੰਧੂ, ਪ੍ਰਧਾਨ ਡਾ. ਸ਼ੀਸ਼ ਸੌਂਧੀ, ਪੰਚ ਪ੍ਰੇਮ ਲਾਲ, ਪੰਚ ਪਾਲ, ਭਰਪੂਰ ਚੰਦ, ਪ੍ਰਧਾਨ ਸ਼ਸ਼ੀ ਕੁਮਾਰ, ਸੁਖਵਿੰਦਰ ਮਹਿਰਾ, ਸਾਬਾ ਚੀਮਾ, ਜਗਦੀਸ਼ ਸੁਮਨ, ਮੱਖਣ ਲਾਲ, ਸਾਹਿਲ, ਸੌਰਵ, ਬਲਵੰਤ ਰਾਏ, ਗੁਰਮੇਲ ਸੰਧੂ, ਕਿਸ਼ਨ, ਕਰਮਜੀਤ, ਟੀਨੂੰ, ਜੱਗੀ ਸੰਧੂ,ਭਿੰਡਰ ਕੌਸਲ,ਹਰਪ੍ਰੀਤ ਸਿੰਘ ਸੈਣੀ, ਤਰਸੇਮ ਸਿੰਘ ਭਾਊ, ਲਖਵੀਰ ਸ਼ਾਲੂ ਅਤੇ ਮੋਹਿਤ ਕੁਮਾਰ ਤੋਂ ਇਲਾਵਾ ਪਤਵੰਤੇ ਸੱਜਣ ਅਤੇ ਨਗਰ ਨਿਵਾਸੀ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਖਾਧ ਸੁਰੱਖਿਆ ਟੀਮ ਵਲੋਂ ਵਿਸ਼ੇਸ਼ ਜਾਂਚ ਮੁਹਿੰਮ ਦੌਰਾਨ 21 ਨਮੂਨੇ ਲਏ ਅਗਲੀ ਖ਼ਬਰ ਵਿਕਾਸ ਦੇ ਕੰਮਾਂ ਵਿਚਕਾਰ ਖਤਰੇ ’ਚ ਜ਼ਿੰਦਗੀਆਂ, ਲੁਧਿਆਣਾ ਦੀਆਂ ਟੁੱਟੀਆਂ ਸੜਕਾਂ ‘ਤੇ ਗੰਭੀਰ ਸਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।