03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਨਸ਼ਾ ਤਸਕਰਾਂ ਅਤੇ ਦੜੇ-ਸੱਟੇ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਦਿੱਤੀ ਚਿਤਾਵਨੀ

ਢੰਡਾਰੀ ਕਲਾਂ/ਲੁਧਿਆਣਾ, 2 ਅਕਤੂਬਰ (ਜਸਵੀਰ ਸਿੰਘ ਬੰਗਾ)-ਢੰਡਾਰੀ ਕਲਾਂ ਅਤੇ ਨਾਲ ਲੱਗਦੇ ਇਲਾਕਿਆਂ ਵਿਚ ਹੁੰਦਾ ਕੋਈ ਵੀ ਗੈਰ ਕਾਨੂੰਨੀ ਕੰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਹ ਪ੍ਰਗਟਾਵਾ ਵਾਰਡ ਨੰਬਰ 32 ਤੋਂ ਕੌਂਸਲਰ ਜਸਵਿੰਦਰ ਸਿੰਘ ਵੀਰੂ ਨੇ ਗੱਲਬਾਤ ਕਰਦਿਆਂ ਕੀਤਾ।

ਕੌਂਸਲਰ ਜਸਵਿੰਦਰ ਸਿੰਘ ਵੀਰੂ 03-10-2026
ਢੰਡਾਰੀ ਕਲਾਂ/ਲੁਧਿਆਣਾ, 2 ਅਕਤੂਬਰ (ਜਸਵੀਰ ਸਿੰਘ ਬੰਗਾ)-ਢੰਡਾਰੀ ਕਲਾਂ ਅਤੇ ਨਾਲ ਲੱਗਦੇ ਇਲਾਕਿਆਂ ਵਿਚ ਹੁੰਦਾ ਕੋਈ ਵੀ ਗੈਰ ਕਾਨੂੰਨੀ ਕੰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਹ ਪ੍ਰਗਟਾਵਾ ਵਾਰਡ ਨੰਬਰ 32 ਤੋਂ ਕੌਂਸਲਰ ਜਸਵਿੰਦਰ ਸਿੰਘ ਵੀਰੂ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਨਸ਼ਾ ਤਸਕਰਾਂ ਅਤੇ ਦੜੇ ਸੱਟੇ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਕਿ ਆਪਣੇ ਇਲਾਕੇ ਵਿਚ ਇਹੋ ਜਿਹੀਆਂ ਗਤੀਵਿਧੀਆਂ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਦੜੇ ਸੱਟੇ ਦਾ ਕਾਰੋਬਾਰ ਕਰਨ ਵਾਲੇ ਚੰਦ ਪੈਸਿਆਂ ਦੇ ਵੱਸ ਭੋਲੇ ਭਾਲੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਕਈ ਮਾਵਾਂ ਦੇ ਪੁੱਤ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 32 ਉਨ੍ਹਾਂ ਦਾ ਵਾਰਡ ਹੀ ਨਹੀਂ, ਬਲਕਿ ਉਨ੍ਹਾਂ ਦਾ ਆਪਣਾ ਪਰਿਵਾਰ ਹੈ, ਇਸ ਲਈ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਕਿਸੇ ਵੀ ਪਰਿਵਾਰ ਦੇ ਮੈਂਬਰ ਨੂੰ ਨਸ਼ਿਆਂ ਦੀ ਭੈੜੀ ਲੱਤ ਨਹੀਂ ਲੱਗਣ ਦੇਣਗੇ । ਉਨ੍ਹਾਂ ਕਿਹਾ ਕਿ ਜੇਕਰ ਕੋਈ ਵਾਰਡ ਵਿਚ ਨਸ਼ਾ ਵੇਚਦਾ ਜਾਂ ਕਰਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਪੁਲਿਸ ਪਾਸ ਸ਼ਿਕਾਇਤ ਦੇ ਕੇ ਸਖ਼ਤ ਕਾਨੂੰਨੀ ਕਾਰਵਾਈ ਕਰਵਾਈ ਜਾਵੇਗੀ। ਕੌਂਸਲਰ ਵੀਰੂ ਨੇ ਕਿਹਾ ਕਿ ਵਾਰਡ ਨੰਬਰ 32 ਵਿਚ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਲਗਾਤਾਰ ਫੌਗਿੰਗ ਦਾ ਕੰਮ ਕਰਵਾਇਆ ਜਾ ਰਿਹਾ ਹੈ ਅਤੇ ਵਾਰਡ ਵਿਚ ਹੋਰ ਵੀ ਵਿਕਾਸ ਦੇ ਕੰਮ ਚੱਲ ਰਹੇ ਹਨ। ਉਨ੍ਹਾਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਵਾਰਡ ਵਾਸੀ ਨੂੰ ਕੋਈ ਦਿੱਕਤ ਜਾਂ ਪ੍ਰੇਸ਼ਾਨੀ ਪੇਸ਼ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀ ਜਾਵੇਗੀ, ਜਿਸਦਾ ਤੁਰੰਤ ਹੱਲ ਕਰਵਾਇਆ ਜਾਵੇਗਾ।
ਪਿਛਲੀ ਖ਼ਬਰ ਮਹਾਤਮਾ ਗਾਂਧੀ ਅਤੇ ਲਾਲ ਬਹਾਦੁਰ ਸ਼ਾਸਤਰੀ ਦੀ ਸੋਚ ਤੇ ਸੰਘਰਸ਼ ਤੋਂ ਅੱਜ ਦੀਆਂ ਸਿਆਸੀ ਪਾਰਟੀਆਂ ਸਬਕ ਸਿੱਖਣ-ਬਾਵਾ ਅਗਲੀ ਖ਼ਬਰ ਪੀ . ਯੂ . ਸਕਿੱਲ 2 ਮਾਰਕੀਟ ਸਲਾਹਕਾਰ ਕਮੇਟੀ ਵਿਚ ਐਸ . ਐਸ . ਭੋਗਲ ਦੀ ਨਿਯੁਕਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।