ਲਿਵ ਇਨ ਰਿਲੇਸ਼ਨਸ਼ਿਪ ਵਿਚ ਰਹਿਣ ਵਾਲੀ ਲੜਕੀ ਖ਼ਿਲਾਫ਼ ਲੱਖਾਂ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਕੇਸ ਦਰਜ
ਲੁਧਿਆਣਾ, 3 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੀ ਪੁਲਿਸ ਨੇ ਲਿਵ ਇਨ ਰਿਲੇਸ਼ਨਸ਼ਿਪ ਵਿਚ ਰਹਿਣ ਵਾਲੀ ਲੜਕੀ ਵਲੋਂ ਲੜਕੇ ਦੇ ਭਰਾ ਨਾਲ ਲੱਖਾਂ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਥਰੀਕੇ ਦੇ ਰਹਿਣ ਵਾਲੇ ਲਖਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਮੁਮਤਾਜ ਉਰਫ ਹਰਲੀਨ ਵਾਸੀ ਬਰਨਾਲਾ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਅਜੀਤ ਡੈਸਕ
04-10-2026