06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਕੇਂਦਰੀ ਜੇਲ੍ਹ ’ ਚੋਂ ਭਾਰੀ ਮਾਤਰਾ ਵਿਚ ਅਫ਼ੀਮ ਤੇ ਮੋਬਾਈਲ ਬਰਾਮਦ

ਲੁਧਿਆਣਾ, 5 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਭਾਰੀ ਮਾਤਰਾ ਵਿਚ ਅਫ਼ੀਮ ਤੇ ਮੋਬਾਈਲ ਬਰਾਮਦ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ ਤੇ ਪੁਲਿਸ ਵਲੋਂ ਇਸ ਸੰਬੰਧੀ ਹਵਾਲਾਤੀ ਸਤਨਾਮ ਸਿੰਘ, ਮੁਕੇਸ਼ ਕੁਮਾਰ, ਸਾਗਰਦੀਪ ਸਿੰਘ, ਪ੍ਰਦੀਪ ਕੁਮਾਰ, ਸੋਨੂੰ, ਅਜੇ ਕੁਮਾਰ, ਮਨਦੀਪ ਸਿੰਘ ਅਤੇ ਗੁਰਬਖ਼ਸ਼ ਸਿੰਘ ਉਰਫ਼ ਗੋਰਾ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਅਜੀਤ ਡੈਸਕ 06-10-2026
ਲੁਧਿਆਣਾ, 5 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਭਾਰੀ ਮਾਤਰਾ ਵਿਚ ਅਫ਼ੀਮ ਤੇ ਮੋਬਾਈਲ ਬਰਾਮਦ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ ਤੇ ਪੁਲਿਸ ਵਲੋਂ ਇਸ ਸੰਬੰਧੀ ਹਵਾਲਾਤੀ ਸਤਨਾਮ ਸਿੰਘ, ਮੁਕੇਸ਼ ਕੁਮਾਰ, ਸਾਗਰਦੀਪ ਸਿੰਘ, ਪ੍ਰਦੀਪ ਕੁਮਾਰ, ਸੋਨੂੰ, ਅਜੇ ਕੁਮਾਰ, ਮਨਦੀਪ ਸਿੰਘ ਅਤੇ ਗੁਰਬਖ਼ਸ਼ ਸਿੰਘ ਉਰਫ਼ ਗੋਰਾ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਕੋਲ ਲਿਖਵਾਈ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ, ਜਦੋਂ ਉਨ੍ਹਾਂ ਨੇ ਜੇਲ੍ਹ ਦੀ ਚੈਕਿੰਗ ਕੀਤੀ ਤਾਂ ਇਨ੍ਹਾਂ ਕਥਿਤ ਦੋਸ਼ੀਆਂ ਪਾਸੋਂ ਚਾਰ ਮੋਬਾਈਲ ਤੇ 86 ਗਰਾਮ ਅਫ਼ੀਮ ਬਰਾਮਦ ਕੀਤੀ ਗਈ। ਜੇਲ੍ਹ ਅਤੇ ਪੁਲਿਸ ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਜੇਲ੍ਹ ਅੰਦਰ ਇਹ ਨਸ਼ੀਲੇ ਪਦਾਰਥ ਕਿਸ ਤਰੀਕੇ ਨਾਲ ਪਹੁੰਚਾਏ ਗਏ। ਜੇਲ੍ਹ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ’ਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਨਾਲੇ ਦਾ ਪਾਣੀ ਗਲੀਆਂ ’ਚ ਭਰਨ ’ਤੇ ਭੜਕੇ ਢੋਕਾ ਮੁਹੱਲਾ ਤੇ ਕਸ਼ਮੀਰ ਨਗਰ ਦੇ ਲੋਕ ਕੌਂਸਲਰ ਅਰੁਣ ਸ਼ਰਮਾ ਵਲੋਂ ਜ਼ੋਨ ਬੀ ’ਚ... ਅਗਲੀ ਖ਼ਬਰ ਗਾਹਕ ਬਣ ਕੇ ਆਏ 2 ਲੁਟੇਰਿਆਂ ਨੇ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।