07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਡੀ . ਏ . ਵੀ . ਪਬਲਿਕ ਸਕੂਲ ਵਿਖੇ ਸਵਾਮੀ ਵਿਰਜਾਨੰਦ ਜੀ ਦੀ ਜੈਅੰਤੀ ‘ ਤੇ ਹਵਨ ਅਤੇ ਨਸ਼ਾ ਮੁਕਤੀ ਜਾਗਰੂਕਤਾ ਰੈਲੀ ਕੱਢੀ

ਫੁੱਲਾਂਵਾਲ, 6 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ’ਤੇ ਪੈਂਦੇ ਸਰਾਭਾ ਨਗਰ ਐਕਸਟੈਨਸ਼ਨ 2 ਸਥਿਤ ਡੀ. ਏ.

ਅਜੀਤ ਡੈਸਕ 07-10-2026
ਫੁੱਲਾਂਵਾਲ, 6 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ’ਤੇ ਪੈਂਦੇ ਸਰਾਭਾ ਨਗਰ ਐਕਸਟੈਨਸ਼ਨ 2 ਸਥਿਤ ਡੀ.ਏ.ਵੀ. ਪਬਲਿਕ ਸਕੂਲ ਪੱਖੋਵਾਲ ਸੜਕ ਵਿਖੇ ਮਹਾਂਰਿਸ਼ੀ ਦਇਆਨੰਦ ਸਰਸਵਤੀ ਦੇ ਗੁਰੂ ਸਵਾਮੀ ਵਿਰਜਾਨੰਦ ਦੀ ਜਯੰਤੀ ਸ਼ਰਧਾ ਅਤੇ ਵੈਦਿਕ ਪਰੰਪਰਾ ਨਾਲ ਮਨਾਈ ਗਈ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਹਵਨ ਯੱਗ ਕਰਵਾਇਆ ਗਿਆ, ਜਿਸ ਦੌਰਾਨ ਸਕੂਲ ਦੇ ਪ੍ਰਿੰਸੀਪਲ ਡਾ. ਅਨੁਰਾਧਾ ਭਾਟੀਆ ਸਮੇਤ ਅਕਾਦਮਿਕ ਸੁਪਰਵਾਇਜ਼ਰਸ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਫੁੱਲ ਭੇਂਟ ਕਰਕੇ ਸਵਾਮੀ ਵਿਰਜਾਨੰਦ ਨੂੰ ਸ਼ਰਧਾਂਜਲੀ ਦਿੱਤੀ। ਹਵਨ ਤੋਂ ਬਾਅਦ ਸਕੂਲ ਦੇ ਐਨ.ਐੱਸ.ਐੱਸ. ਅਤੇ ਆਰੀਆ ਯੁਵਾ ਸਮਾਜ ਦੇ ਵਿਦਿਆਰਥੀਆਂ ਵਲੋਂ ਨਸ਼ਾ ਮੁਕਤੀ ਅਤੇ ਸਵੱਛਤਾ ਪ੍ਰਤੀ ਜਨ-ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਸੰਦੇਸ਼ਾਂ ਅਤੇ ਨਾਅਰਿਆਂ ਰਾਹੀਂ ਸਮਾਜ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਆਸ-ਪਾਸ ਸਫ਼ਾਈ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਅਨੁਰਾਧਾ ਭਾਟੀਆ ਨੇ ਆਪਣੇ ਸੰਬੋਧਨ ਵਿਚ ਸਵਾਮੀ ਵਿਰਜਾਨੰਦ ਦੇ ਜੀਵਨ ਅਤੇ ਉਨ੍ਹਾਂ ਦੇ ਗਿਆਨ ‘ਤੇ ਚਾਨਣਾ ਪਾਇਆ। ਉਨ੍ਹਾਂ ਨੇ ਵਿਦਿਆਰਥੀਆਂ ਵਲੋਂ ਕੱਢੀ ਗਈ ਜਾਗਰੂਕਤਾ ਰੈਲੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਸਮਾਜ ਵਿਚ ਸਕਾਰਾਤਮਿਕ ਤਬਦੀਲੀ ਲਿਆਉਣ ਵਿਚ ਅਹਿਮ ਭੂਮਿਕਾ ਨਿਭਾ ਸਕਦੀ ਹੈ।
ਪਿਛਲੀ ਖ਼ਬਰ ਪਰਗਟ ਸਿੰਘ ਨੂੰ ਸੂਬਾ ਪ੍ਰਧਾਨ ਬਣਾਉਣ ’ ਤੇ ਵਰਕਰਾਂ ’ ਚ ਹੋਇਆ ਨਵਾਂ ਜੋਸ਼ ਪੈਦਾ - ਦਿਓਲ ਅਗਲੀ ਖ਼ਬਰ ਮਰਹੂਮ ਸ਼ਾਇਰ ਸੁਖਬੀਰ ਸਿੰਘ ਸੰਧੂ ਦੀ ਕਾਵਿ ਕਿਤਾਬ “ਪਾਇਲ” (ਸਰੀ) ਕੈਨੇਡਾ ‘ਚ ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।