07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪਰਿਵਾਰ ਦੀ ਮੀਟਿੰਗ ਵਿਚ ਲਿਆ ਸਰਬ ਸੰਮਤੀ ਨਾਲ ਫ਼ੈਸਲਾ

ਲਾਡੋਵਾਲ, 6 ਅਕਤੂਬਰ (ਬਲਬੀਰ ਸਿੰਘ ਰਾਣਾ)-ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਲਕਾ ਗਿੱਲ ਅਧੀਨ ਆਉਂਦੇ ਪਿੰਡ ਭੱਟੀਆਂ ਬੇਟ ਵਿਖੇ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਬੜੇ ਜੋਸ਼ੋ ਫਰੋਗ ਨਾਲ ਕੀਤੀ ਗਈ। ਇਸ ਮੌਕੇ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਸਾਬਕਾ ਜੱਜ ਦੀ ਅਗਵਾਈ ਹੇਠ ਪਾਰਟੀ ਦੇ ਆਗੂਆਂ ਦੇ ਵਰਕਰਾਂ ਵਲੋਂ ਘਰ ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਗਿਆ ਅਤੇ ਲੋਕਾਂ ਨਾਲ ਇਲਾਕੇ ਨਾਲ ਸੰਬੰਧਿਤ ਮੁੱਦਿਆਂ ਅਤੇ ਪਾਰਟੀ ਦੀਆਂ ਸੁਚਾਰੂ ਗਤੀ ਵਿਧੀਆਂ ਬਾਰੇ ਖੁੱਲ ਕੇ ਵਿਚਾਰ-ਵਟਾਂਦਰਾ ਕੀਤਾ ਗਿਆ।

ਹਰਪ੍ਰੀਤ ਸਿੰਘ ਸਿੰਮਕ ਭੱਟੀਆਂ ਬੇਟ ਵਿਖੇ ਡੋਰ-ਟੂ-ਡੋਰ ਲੋਕਾਂ ਨਾਲ ਰਾਬਤਾ ਕਾਇਮ ਕਰਦੇ ਹੋਏ। ਤਸਵੀਰ-ਬਲਬੀਰ ਸਿੰਘ ਰਾਣਾ 07-10-2026
ਲਾਡੋਵਾਲ, 6 ਅਕਤੂਬਰ (ਬਲਬੀਰ ਸਿੰਘ ਰਾਣਾ)-ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਲਕਾ ਗਿੱਲ ਅਧੀਨ ਆਉਂਦੇ ਪਿੰਡ ਭੱਟੀਆਂ ਬੇਟ ਵਿਖੇ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਬੜੇ ਜੋਸ਼ੋ ਫਰੋਗ ਨਾਲ ਕੀਤੀ ਗਈ। ਇਸ ਮੌਕੇ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਸਾਬਕਾ ਜੱਜ ਦੀ ਅਗਵਾਈ ਹੇਠ ਪਾਰਟੀ ਦੇ ਆਗੂਆਂ ਦੇ ਵਰਕਰਾਂ ਵਲੋਂ ਘਰ ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਗਿਆ ਅਤੇ ਲੋਕਾਂ ਨਾਲ ਇਲਾਕੇ ਨਾਲ ਸੰਬੰਧਿਤ ਮੁੱਦਿਆਂ ਅਤੇ ਪਾਰਟੀ ਦੀਆਂ ਸੁਚਾਰੂ ਗਤੀ ਵਿਧੀਆਂ ਬਾਰੇ ਖੁੱਲ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਜਦ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਦੇ ਕਾਰਜਕਾਲ ਦੌਰਾਨ ਚਲਾਈਆਂ ਲੋਕ ਭਲਾਈ ਦੀਆਂ ਵੱਖ ਵੱਖ ਸਕੀਮਾਂ ਅਤੇ ਲੋਕ ਹਿਤ ਦੇ ਕੀਤੇ ਕੰਮਾਂ ਤੋਂ ਜਾਣੂ ਕਰਵਾਇਆ ਗਿਆ। ਸਿੰਮਕ ਨੇ ਕਿਹਾ ਕਿ ਜਿਹੜੀਆਂ ਸਕੀਮਾਂ ਉਸ ਵਕਤ ਬਾਦਲ ਸਰਕਾਰ ਨੇ ਲੋਕਾਂ ਦੀ ਲੋਕ ਭਲਾਈ ਅਤੇ ਬਿਹਤਰੀ ਲਈ ਸ਼ੁਰੂ ਕਰਵਾਈਆਂ ਸਨ, ਨੂੰ ਕੁੱਝ ਕਾਂਗਰਸ ਅਤੇ ਮੌਜੂਦਾ ‘ਆਪ’ ਸਰਕਾਰ ਨੇ ਬੰਦ ਕਰਕੇ ਲੋਕਾਂ ਦੇ ਹੱਕਾਂ ਤੇ ਡਾਕਾ ਮਾਰਿਆ। ਉਨ੍ਹਾਂ ਕਿਹਾ ਕਿ ਡੋਰ ਟੂ ਡੋਰ ਮੁਹਿੰਮ ਦਾ ਮੁੱਖ ਉਦੇਸ਼ ਹੈ ਕਿ ਪਾਰਟੀ ਦੀਆਂ ਗਤੀਵਿਧੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ ਨਾਲ ਹਲਕੇ ਦੀ ਲੋਕਾਂ ਨਾਲ ਸਿੱਧਾ ਸੰਪਰਕ ਮਜ਼ਬੂਤ ਕਰਨ ਅਤੇ ਉਨ੍ਹਾਂ ਦੇ ਵਿਚਾਰਾਂ ਨੂੰ ਸੁਣਨਾ ਹੈ। ਲੋਕਾਂ ਨੇ ਇਲਾਕੇ ਦੀਆਂ ਮੁੱਖ ਸਮੱਸਿਆਵਾਂ ਅਤੇ ਦਰਪੇਸ਼ ਮੁਸ਼ਕਲਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਡੇ ਇਲਾਕੇ ਦਾ ਵਿਕਾਸ ਬਾਦਲ ਸਰਕਾਰ ਦੇ ਕਾਰਜਕਾਲ ਦੌਰਾਨ ਹੀ ਹੋਇਆ ਹੈ, ਜੇਕਰ ਇਲਾਕੇ ਦੀਆਂ ਸਮੱਸਿਆਵਾਂ ਦੱਸਣ ਲੱਗੀਏ ਤਾਂ ਇਕ ਇਤਿਹਾਸ ਲਿਖਿਆ ਜਾ ਸਕਦਾ ਹੈ। ਇਸ ਮੌਕੇ ਇੰਚਾਰਜ ਸਿੰਮਕ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ 2027 ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਆਉਣ ਤੇ ਜਿੱਥੇ ਵਿਕਾਸ ਕਾਰਜ ਜੰਗੀ ਪੱਧਰ ਤੇ ਕਰਵਾਏ ਜਾਣਗੇ, ਉਥੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ‘ਤੇ ਦੂਰ ਕੀਤਾ ਜਾਵੇਗਾ। ਇਸ ਮੌਕੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ, ਪਰਮਿੰਦਰ ਰੰਗਿਆਂ ਪੀ.ਸੀ.ਏ. ਮੈਂਬਰ, ਪਰਮਦੀਪ ਦੀਪਾ ਡੇਹਲੋਂ ਪ੍ਰਧਾਨ ਟਰੇਡ ਵਿੰਗ , ਓਮਪ੍ਰੀਤ ਬੌਬੀ ਗਰੇਵਾਲ ਸੀਨੀਅਰ ਮੀਤ ਪ੍ਰਧਾਨ, ਹਰਸ਼ ਝਮਟ ਹਲਕਾ ਪ੍ਰਧਾਨ ਯੂਥ ਵਿੰਗ, ਪਰਮਿੰਦਰ ਪਿੰਦੀ, ਮਨਜੀਤ ਲਵਲੀ (ਦੋਵੇਂ ਬਲਾਕ ਸੰਮਤੀ ਮੈਂਬਰ) ਹਰਬੰਸ ਗੋਪਾਲਪੁਰ ਚੇਅਰਮੈਨ, ਜਥੇਦਾਰ ਕਰਮਜੀਤ ਸਿੰਘ ਮਲਕਪੁਰ, ਸੁਰਜੀਤ ਸਿੰਘ ਤਨੇਜਾ,ਇਕਬਾਲ ਸਿੰਘ ਮੰਝ ਫਗੂਵਾਲ, ਆਦਰਸ਼ਪਾਲ ਬਿੰਨੀ ਹੁਸੈਨਪੁਰ, ਰਘਬੀਰ ਸਿੰਘ ਥਰੀਕੇ, ਗੁਰਜੀਤ ਸਿੰਘ ਲਹਿਰਾ, ਸੁਖਦਰਸ਼ਨ ਪੋਹੀੜ, ਹਰਦੀਪ ਸਿੰਘ ਮਨਸੂਰਾਂ (ਸਾਰੇ ਸਰਕਲ ਪ੍ਰਧਾਨ) ਕੁਲਦੀਪ ਸਿੰਘ ਪ੍ਰਧਾਨ ਸਲੇਮਪੁਰ, ਸ਼ਿਤਿਜ ਗੁਪਤਾ ਸਰਕਲ ਯੂਥ ਪ੍ਰਧਾਨ, ਮੰਗਲ ਸਿੰਘ ਐਡਵੋਕੇਟ, ਪ੍ਰਿੰਸੀਪਲ ਸੁਰਜੀਤ ਗੌਂਸਪੁਰ, ਨਰਿੰਦਰ ਸਿੰਘ ਗਰੇਵਾਲ ਮੰਝ ਫੱਗੂਵਾਲ, ਰਾਜੂ ਸਿੱਧੂ ਬੱਗਾ ਖ਼ੁਰਦ, ਡਾ. ਕੇਸਰ ਸਿੰਘ ਸ਼ੰਕਰ, ਅੰਮ੍ਰਿਤਪਾਲ ਸਿੰਘ ਗਿੱਲ ਫਾਗਲਾ ਤੋਂ ਇਲਾਵਾ ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਕਿਰਨਦੀਪ ਕੌਰ ਕਾਦੀਆਂ, ਬੀਬੀ ਗੁਰਦੀਪ ਕੌਰ ਜੱਸੋਵਾਲ ਪ੍ਰਧਾਨ ਹਲਕਾ ਗਿੱਲ, ਬੀ.ਸੀ. ਵਿੰਗ ਦੀ ਹਲਕਾ ਪ੍ਰਧਾਨ ਬੀਬੀ ਕਮਲੇਸ਼ ਰਾਣੀ, ਬੀਬੀ ਰਸ਼ਵਿੰਦਰ ਧਰੌੜ ਅਤੇ ਹੋਰ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਆਰਥਿਕ ਪੱਖੋਂ ਕਮਜ਼ੋਰ ਵਰਗ ਦੀ ਖੱਤਰੀ ਅਰੋੜਾ ਪਰਿਵਾਰ ਲਵੇਗਾ ਸਾਰ-ਰੋਹਿਤ ਧੀਰ ਅਗਲੀ ਖ਼ਬਰ ਹਥਿਆਰਬੰਦ ਲੁਟੇਰੇ ਕਾਰੋਬਾਰੀ ਤੋਂ ਲੱਖਾਂ ਦੇ ਗਹਿਣੇ ਅਤੇ ਨਕਦੀ ਲੁੱਟ ਕੇ ਹੋਏ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।