‘ ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਤਹਿਤ ਪੁਲਿਸ ਵਲੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ
ਲੁਧਿਆਣਾ, 7 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਕੀਤੀ ਗਈ ਛਾਪਾਮਾਰੀ ਦੌਰਾਨ 16 ਕਿੱਲੋ ਅਫ਼ੀਮ ਤੋਂ ਇਲਾਵਾ ਭਾਰੀ ਮਾਤਰਾ ਵਿਚ ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਵਲੋਂ ਪਿਛਲੇ ਇਕ ਹਫ਼ਤੇ ਤੋਂ ਸ਼ਹਿਰ ਵਿਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਇਕ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਜਾ ਰਿਹਾ ਸੀ, ਜਿਸ ਵਿਚ ਪੁਲਿਸ ਨੂੰ ਭਾਰੀ ਸਫਲਤਾ ਹਾਸਿਲ ਹੋਈ ਹੈ।
ਪ
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ। ਤਸਵੀਰ : ਸੇਵਕ ਸਿੰਘ
08-10-2026
ਲੁਧਿਆਣਾ, 7 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਕੀਤੀ ਗਈ ਛਾਪਾਮਾਰੀ ਦੌਰਾਨ 16 ਕਿੱਲੋ ਅਫ਼ੀਮ ਤੋਂ ਇਲਾਵਾ ਭਾਰੀ ਮਾਤਰਾ ਵਿਚ ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਵਲੋਂ ਪਿਛਲੇ ਇਕ ਹਫ਼ਤੇ ਤੋਂ ਸ਼ਹਿਰ ਵਿਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਇਕ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਜਾ ਰਿਹਾ ਸੀ, ਜਿਸ ਵਿਚ ਪੁਲਿਸ ਨੂੰ ਭਾਰੀ ਸਫਲਤਾ ਹਾਸਿਲ ਹੋਈ ਹੈ। ਉਨ੍ਹਾਂ ਥਾਣਾ ਜਮਾਲਪੁਰ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਵੱਡੇ ਤਸਕਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 16 ਕਿੱਲੋ ਅਫ਼ੀਮ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਕੁਨਾਲ ਸ਼ਰਮਾ ਉਰਫ ਮੁੰਨਾ ਵਜੋਂ ਕੀਤੀ ਗਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਇਹ ਨਸ਼ੀਲੇ ਪਦਾਰਥ ਸਪਲਾਈ ਕਰਦਾ ਸੀ। ਪੁਲਿਸ ਨੇ ਉਸ ਨੂੰ ਜਮਾਲਪੁਰ ਦੇ ਇਲਾਕੇ ਨਿਊ ਸੁੰਦਰ ਨਗਰ ਤੋਂ ਉਸ ਵਕਤ ਕਾਬੂ ਕੀਤਾ, ਜਦੋਂ ਕਿ ਉਹ ਆਪਣੀ ਕਾਰ ਵਿਚ ਇਹ ਅਫ਼ੀਮ ਸਪਲਾਈ ਕਰਨ ਲਈ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੁਲਿਸ ਵਲੋਂ ਬੀਤੇ ਦਿਨ ਤਿੰਨ ਕਿੱਲੋ ਹੈਰੋਇਨ ਅਤੇ ਇਕ ਲੱਖ ਪੰਜ ਹਜ਼ਾਰ ਦੀ ਨਗਦੀ ਵੀ ਬਰਾਮਦ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਪਿਛਲੇ ਇਕ ਹਫ਼ਤੇ ਤੋਂ ਚਲਾਈ ਜਾ ਰਹੀ ਇਸ ਮੁਹਿੰਮ ਤਹਿਤ ਪੁਲਿਸ ਵਲੋਂ ਸ਼ਹਿਰ ਵਿਚੋਂ ਸੱਤ ਵੱਡੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ 42 ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ ਵਿਚ ਲਿਆ ਗਿਆ, ਜਿਨ੍ਹਾਂ ਪਾਸੋਂ ਸਖ਼ਤੀ ਨਾਲ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਵੱਖ-ਵੱਖ ਇਲਾਕਿਆਂ ਵਿਚ ਵਿਸ਼ੇਸ਼ ਤਲਾਸ਼ੀ ਮੁਹਿੰਮ ਵੀ ਚਲਾਈ ਗਈ ਅਤੇ ਇੱਥੋਂ ਵੀ ਕੁੱਝ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਆਉਣ ਵਾਲੇ ਸਮੇਂ ਵਿਚ ਵੀ ਜਾਰੀ ਰਹੇਗੀ।