09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸਾਫ਼ ਪਾਣੀ ’ ਚ ਘੁੰਮ ਰਹੇ ਸੁੰਡੀਆਂ ਵਰਗੇ ਜੀਵ ਹੁੰਦੇ ਨੇ ਡੇਂਗੂ ਦਾ ਲਾਰਵਾ - ਕਾਰਜਕਾਰੀ ਸਿਵਲ ਸਰਜਨ

ਲੁਧਿਆਣਾ, 8 ਅਕਤੂਬਰ (ਡਾ. ਤਰਲੋਚਨ ਸਿੰਘ)-ਕਾਰਜਕਾਰੀ ਸਿਵਲ ਸਰਜਨ ਡਾ.

ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਬਰਜਿੰਦਰ ਸਿੰਘ ਬਰਾੜ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਡੇਂਗੂ ਤੋਂ ਬਚਾਅ ਸੰਬੰਧੀ ਜਾਗਰੂਕ ਕਰਦੇ ਹੋਏ। ਅਜੀਤ ਤਸਵੀਰ 09-10-2026
ਲੁਧਿਆਣਾ, 8 ਅਕਤੂਬਰ (ਡਾ. ਤਰਲੋਚਨ ਸਿੰਘ)-ਕਾਰਜਕਾਰੀ ਸਿਵਲ ਸਰਜਨ ਡਾ. ਹਰਿੰਦਰ ਸੂਦ ਦੇ ਦਿਸ਼ਾ ਨਿਰਦੇਸ਼ ਹੇਠ ਜ਼ਿਲ੍ਹੇ ਭਰ ਵਿਚ ਡੇਂਗੂ ਦੀ ਬਿਮਾਰੀ ਤੋਂ ਬਚਾਅ ਲਈ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਸੂਦ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲਗਾਤਾਰ ਵੱਖ ਵੱਖ ਇਲਾਕਿਆਂ ਵਿਚ ਜਾ ਕੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਕਿ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ਼ ਪਾਣੀ ਵਿਚ ਆਂਡੇ ਦਿੰਦਾ ਹੈ। ਕੁੱਝ ਦਿਨਾਂ ਬਾਅਦ ਉਸ ਪਾਣੀ ਵਿਚ ਨਜ਼ਰ ਆ ਰਹੇ ਸੁੰਡੀਆਂ ਵਰਗੇ ਜੀਵ ਵੱਡੀ ਪੱਧਰ ’ਤੇ ਲਾਰਵਾ ਹੀ ਹੁੰਦਾ ਹੈ। ਉਸ ਨੂੰ ਨਸ਼ਟ ਕਰਨਾ ਬਹੁਤ ਜ਼ਰੂਰੀ ਹੈ ਤਾਂ ਕਿ ਉਸ ਤੋਂ ਅੱਗੇ ਡੇਂਗੂ ਦਾ ਮੱਛਰ ਨਾ ਬਣ ਸਕੇ। ਡੇਂਗੂ ਦਾ ਮੱਛਰ ਪੰਜ ਐਮ.ਐਲ. ਸਾਫ਼ ਖੜੇ ਪਾਣੀ ਵਿਚ ਵੀ ਪੈਦਾ ਹੋ ਸਕਦਾ ਹੈ। ਜ਼ਿਲ੍ਹੇ ਨੂੰ ਡੇਂਗੂ ਮੁਕਤ ਬਣਾਉਣ ਲਈ ਇਸ ਸਬੰਧੀ ਜਾਂਚ ਅਤੇ ਜਾਗਰੂਕਤਾ ਮੁਹਿੰਮ ਤਹਿਤ ਵੱਖ-ਵੱਖ ਖੇਤਰਾਂ ਵਿਚ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਟੀਮਾਂ ਵਲੋਂ ਘਰ ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਡਾ. ਸੂਦ ਨੇ ਕਿਹਾ ਕਿ ਡਰੰਮਾਂ, ਫ਼ਰਿਜਾਂ ਦੀਆਂ ਟਰੇਆਂ, ਟਾਇਰਾਂ, ਕੂਲਰਾਂ ਅਤੇ ਪਲਾਸਟਿਕ ਦੇ ਗਮਲਿਆਂ ਆਦਿ ਵਿਚ ਪਾਣੀ ਨੂੰ ਖੜ੍ਹਾ ਨਾ ਹੋਣ ਦਿੱਤਾ ਜਾਵੇ। ਮੱਛਰਾਂ ਦੇ ਕੱਟਣ ਤੋਂ ਬਚਣ ਲਈ ਪੂਰੇ ਸਰੀਰ ਨੂੰ ਢਕਣ ਵਾਲੇ ਕੱਪੜੇ ਪਾਏ ਜਾਣ, ਮੱਛਰ ਭਜਾਊ ਕਰੀਮਾਂ ਤੇ ਯੰਤਰਾਂ ਦੀ ਵਰਤੋਂ ਕੀਤੀ ਜਾਵੇ, ਘਰਾਂ ਦੇ ਜਾਲੀਦਾਰ ਦਰਵਾਜ਼ੇ ਲਗਾ ਕੇ ਰੱਖੇ ਜਾਣ ਅਤੇ ਮੱਛਰਦਾਨੀਆਂ ਦੀ ਵਰਤੋਂ ਕੀਤੀ ਜਾਵੇ। ਇਸ ਸਬੰਧੀ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਬਰਜਿੰਦਰ ਸਿੰਘ ਬਰਾੜ ਨੇ ਜੀ.ਜੀ.ਐਨ. ਪਬਲਿਕ ਸਕੂਲ ਅਤੇ ਆਰ.ਐਸ. ਮਾਡਲ ਸਕੂਲ ਵਿਖੇ ਲਗਭਗ 700 ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ।
ਪਿਛਲੀ ਖ਼ਬਰ ਏਸ਼ੀਆ ਪੈਸੀਫਿਕ ਡੈਫ ਗੇਮਜ਼ ’ਚ 2 ਸੋਨੇ ਤੇ 2 ਕਾਂਸੀ ਤਗਮੇ ਜਿੱਤ ਰਚਿਆ ਨਵਾਂ ਇਤਿਹਾਸ ਅਗਲੀ ਖ਼ਬਰ ਮਿਕਸ ਲੈਂਡ ਯੂਜ਼ ਖੇਤਰ ’ਚ ਚੱਲ ਰਹੇ ਕਾਰੋਬਾਰ ਨੂੰ ਬਚਾਉਣ ਲਈ ਕਾਰੋਬਾਰੀਆਂ ਨੇ ਜ਼ਿਲ੍ਹਾ ਉਦਯੋਗ ਕੇਂਦਰ ਦੇ ਬਾਹਰ ਕੀਤਾ ਰੋਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।