09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਭਾਰਤੀ ਰਾਸ਼ਟਰੀ ਕਾਂਗਰਸ ਦੀਆਂ ਹਦਾਇਤਾਂ ਅਨੁਸਾਰ ਸ਼ਹਿਰੀ ਪ੍ਰਧਾਨ ਦੀ ਅਗਵਾਈ ਹੇਠ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕਿਆ

ਲੁਧਿਆਣਾ, 8 ਅਕਤੂਬਰ (ਜਤਿੰਦਰ ਭੰਬੀ)-ਭਾਰਤੀ ਰਾਸ਼ਟਰੀ ਕਾਂਗਰਸ ਕਮੇਟੀ ਦੀਆਂ ਹਦਾਇਤਾ ਅਨੁਸਾਰ ਸੰਜੇ ਤਲਵਾੜ (ਸਾਬਕਾ ਵਿਧਾਇਕ) ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਲੁਧਿਆਣਾ ਦੀ ਅਗਵਾਈ ਹੇਠ ਟਿੱਬਾ ਰੋਡ ਵਿਖੇ ਰੋਸ ਪ੍ਰਦਰਸ਼ਨ ਕਰਦੇ ਹੋਏ ਗਿਆਨੇਸ਼ ਕੁਮਾਰ ਦਾ ਪੁਤਲਾ ਫੁਕਿਆ ਗਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਸੰਜੇ ਤਲਵਾੜ ਨੇ ਕਿਹਾ ਕਿ ਅੱਜ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ।

ਜ਼ਿਲ੍ਹਾ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਸੰਜੇ ਤਲਵਾੜ ਦੀ ਅਗਵਾਈ ਹੇਠ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕਦੇ ਹੋਏ ਕਾਂਗਰਸੀ ਆਗੂ ਤੇ ਵਰਕਰ। ਅਜੀਤ ਤਸਵੀਰ 09-10-2026
ਲੁਧਿਆਣਾ, 8 ਅਕਤੂਬਰ (ਜਤਿੰਦਰ ਭੰਬੀ)-ਭਾਰਤੀ ਰਾਸ਼ਟਰੀ ਕਾਂਗਰਸ ਕਮੇਟੀ ਦੀਆਂ ਹਦਾਇਤਾ ਅਨੁਸਾਰ ਸੰਜੇ ਤਲਵਾੜ (ਸਾਬਕਾ ਵਿਧਾਇਕ) ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਲੁਧਿਆਣਾ ਦੀ ਅਗਵਾਈ ਹੇਠ ਟਿੱਬਾ ਰੋਡ ਵਿਖੇ ਰੋਸ ਪ੍ਰਦਰਸ਼ਨ ਕਰਦੇ ਹੋਏ ਗਿਆਨੇਸ਼ ਕੁਮਾਰ ਦਾ ਪੁਤਲਾ ਫੁਕਿਆ ਗਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਸੰਜੇ ਤਲਵਾੜ ਨੇ ਕਿਹਾ ਕਿ ਅੱਜ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਜਦੋਂ ਮਾਣਯੋਗ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਸ਼ਾਂਤੀਪੂਰਵਕ ਢੰਗ ਨਾਲ ਜੰਤਰ-ਮੰਤਰ ਵੱਲ ਵੱਧ ਰਹੇ ਸਨ, ਤਾਂ ਉਨ੍ਹਾਂ ਨੂੰ ਰੋਕ ਦਿੱਤਾ ਗਿਆ। ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ , ਸਾਡੇ ਸੀਨੀਅਰ ਆਗੂਆਂ ਅਤੇ ਇੰਡੀਆ ਬਲਾਕ ਦੇ ਸੰਸਦ ਮੈਂਬਰਾਂ ਨਾਲ ਬੇਰਹਿਮੀ ਨਾਲ ਦੁਰਵਿਵਹਾਰ ਕੀਤਾ ਗਿਆ ਅਤੇ ਉਨ੍ਹਾਂ ‘ਤੇ ਲਾਠੀਚਾਰਜ ਕਰਦੇ ਹੋਏ ਜ਼ਖ਼ਮੀ ਕੀਤਾ ਗਿਆ ਉਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ। ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਜਨਤਾ ਦੇ ਚੁਣੇ ਹੋਏ ਨੁਮਾਇੰਦਿਆਂ ‘ਤੇ ਇਸ ਤਰ੍ਹਾਂ ਦਾ ਹਮਲਾ ਕਰਨਾ ਸੰਵਿਧਾਨ ‘ਤੇ ਹਮਲਾ ਹੈ। ਭਾਰਤੀ ਰਾਸ਼ਟਰੀ ਕਾਂਗਰਸ ਅੱਜ ਦੇ ਦਿਨ ਨੂੰ ਭਾਰਤੀ ਲੋਕਤੰਤਰ ਲਈ ਕਾਲਾ ਦਿਵਸ”ਐਲਾਨ ਕੇ ਦੇਸ਼ ਵਿਚ ਰੋਸ ਪ੍ਰਦਰਸ਼ਨ ਕਰਦੇ ਹੋਏ ਗਿਆਨੇਸ਼ ਕੁਮਾਰ ਦਾ ਪੁਤਲੇ ਫੂਕ ਰਹੀਂ ਹੈ। ਕਾਂਗਰਸ ਪਾਰਟੀ ਦੀਆਂ ਸਾਰੀਆਂ ਪ੍ਰਦੇਸ਼ ਕਮੇਟੀਆਂ, ਜ਼ਿਲ੍ਹਾ ਕਮੇਟੀਆਂ ਅਤੇ ਬਲਾਕ ਕਮੇਟੀਆਂ ਸੂਬਾ, ਜ਼ਿਲ੍ਹਾ ਅਤੇ ਬਲਾਕ/ਮੰਡਲ ਪੱਧਰ ‘ਤੇ ਵਿਆਪਕ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਹਨ। ਭਾਰਤੀ ਰਾਸ਼ਟਰੀ ਕਾਂਗਰਸ ਇਹ ਲੜਾਈ ਉਦੋਂ ਤੱਕ ਲੜਾਈ ਜਾਰੀ ਰੱਖੇਗੀ, ਜਦੋਂ ਤੱਕ ਸ਼੍ਰੀ ਗਿਆਨੇਸ਼ ਕੁਮਾਰ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਇਆ ਨਹੀਂ ਜਾਂਦਾ ਅਤੇ ਸਾਡੀ ਚੋਣ ਪ੍ਰਣਾਲੀ ਦੀ ਅਖੰਡਤਾ ਪੂਰੀ ਤਰ੍ਹਾਂ ਨਾਲ ਬਹਾਲ ਨਹੀਂ ਹੋ ਜਾਂਦੀ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਸੀਨੀਅਰ ਲੀਡਰਸ਼ਿਪ, ਸਮੂਹ ਅਹੁਦੇਦਾਰ ਅਤੇ ਵਰਕਰ ਸ਼ਾਮਲ ਹੋਏ।
ਪਿਛਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਬੋਰਡ ਅਥਲੈਟਿਕਸ ਜ਼ਿਲ੍ਹਾ ਟੂਰਨਾਮੈਂਟ ’ ਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ-ਇੰਡੀਆ ਬਲਾਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।