ਭਾਜਪਾ ਆਗੂ ਨਰਿੰਦਰ ਸਿੰਘ ਮੱਲ੍ਹੀ ਨੇ ਵਰਿੰਦਰ ਸਚਦੇਵਾ ਨਾਲ ਕੀਤੀ ਮੁਲਾਕਾਤ
ਲੁਧਿਆਣਾ, 9 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਭਾਜਪਾ ਦੇ ਸੀਨੀਅਰ ਆਗੂ ਨਰਿੰਦਰ ਸਿੰਘ ਮੱਲ੍ਹੀ ਵਲੋਂ ਭਾਜਪਾ ਦੇ ਪੰਜਾਬ ਦੇ ਸਹਿ ਇੰਚਾਰਜ ਵਰਿੰਦਰ ਸਚਦੇਵਾ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੀਆਂ ਤਿਆਰੀਆਂ ਅਤੇ ਖ਼ਾਸ ਕਰਕੇ ਵਿਧਾਨ ਸਭਾ ਹਲਕਾ ਉਤਰੀ ਵਿਚ ਪਾਰਟੀ ਦੀ ਸਥਿਤੀ, ਸੰਗਠਨ ਨੂੰ ਮਜ਼ਬੂਤ ਕਰਨ ਅਤੇ ਚੋਣ ਰਣਨੀਤੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਅਜੀਤ ਡੈਸਕ
10-10-2026