ਵਪਾਰ ਦੇ ਮਾਮਲੇ ਵਿਚ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਦੋ ਵਪਾਰੀਆਂ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਅਸ਼ੀਸ਼ ਸ਼ਰਮਾ ਵਾਸੀ ਸੁੰਦਰ ਨਗਰ ਦੀ ਸ਼ਿਕਾਇਤ ’ਤੇ ਸਾਹਿਲ ਕਪੂਰ ਅਤੇ ਵਿਜੇ ਕਪੂਰ ਵਾਸੀ ਨਿਊ ਕੁੰਦਨਪੁਰੀ ਖ਼ਿਲਾਫ਼ ਕੇਸ ਦਰਜ ਵਿਚ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਦੋਸ਼ੀਆਂ ਉਤੇ ਵਪਾਰ ਦੇ ਮਾਮਲੇ ਵਿਚ ਉਸ ਨਾਲ 15 ਲੱਖ, 47 ਹਜ਼ਾਰ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ।
ਪ
ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਅਮਨ ਅਰੋੜਾ ਨਾਲ ਮੁਲਾਕਾਤ ਕਰਦੇ ਯੂ.ਸੀ.ਪੀ.ਐਮ.ਏ. ਦੇ ਪ੍ਰਧਾਨ ਹਰਸਿਮਰਜੀਤ ਸਿੰਘ ਲੱਕੀ। ਅਜੀਤ ਤਸਵੀਰ
11-10-2026
ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਅਸ਼ੀਸ਼ ਸ਼ਰਮਾ ਵਾਸੀ ਸੁੰਦਰ ਨਗਰ ਦੀ ਸ਼ਿਕਾਇਤ ’ਤੇ ਸਾਹਿਲ ਕਪੂਰ ਅਤੇ ਵਿਜੇ ਕਪੂਰ ਵਾਸੀ ਨਿਊ ਕੁੰਦਨਪੁਰੀ ਖ਼ਿਲਾਫ਼ ਕੇਸ ਦਰਜ ਵਿਚ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਦੋਸ਼ੀਆਂ ਉਤੇ ਵਪਾਰ ਦੇ ਮਾਮਲੇ ਵਿਚ ਉਸ ਨਾਲ 15 ਲੱਖ, 47 ਹਜ਼ਾਰ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦਾਜ ਦਾ ਮਾਮਲਾ ਪੁਲਿਸ ਨੇ ਅੰਜਲੀ ਵਾਸੀ ਪੱਖੋਵਾਲ ਰੋਡ ਦੀ ਸ਼ਿਕਾਇਤ ’ਤੇ ਲਵਕੇਸ਼ ਕੁਮਾਰ ਵਾਸੀ ਗੁਰੂ ਅਰਜਨ ਦੇਵ ਨਗਰ ਜੀਆ ਅਤੇ ਕੰਚਨ ਵਾਸੀ ਮੁਹਾਲੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਤਿੰਨ ਸਾਲ ਪਹਿਲਾਂ ਲਵਕੇਸ਼ ਕੁਮਾਰ ਨਾਲ ਹੋਈ ਸੀ। ਵਿਆਹ ਤੋਂ ਕੁੱਝ ਸਮੇਂ ਬਾਅਦ ਇਕ ਕਥਿਤ ਦੋਸ਼ੀਆਂ ਵਲੋਂ ਉਸ ਨੂੰ ਦਾਜ ਖ਼ਾਤਰ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਬੀਤੇ ਦਿਨ ਉਸ ਦੀ ਕੁੱਟਮਾਰ ਕਰਕੇ ਘਰੋਂ ਬਾਹਰ ਕੱਢ ਦਿੱਤਾ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਠੱਗੀ ਦਾ ਮਾਮਲਾ ਪੁਲਿਸ ਨੇ ਗੌਰਵ ਸ਼ਰਮਾ ਵਾਸੀ ਬਸੰਤ ਐਵਨਿਊ ਦੀ ਸ਼ਿਕਾਇਤ ’ਤੇ ਹਰਵੀਰ ਸਿੰਘ ਵਾਸੀ ਜਨਤਾ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉਤੇ ਕਾਰ ਕਰਜ਼ ਦੇ ਮਾਮਲੇ ਵਿਚ ਉਸਨੇ 22 ਲੱਖ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਔਰਤ ਦੀ ਕੁੱਟਮਾਰ ਪੁਲਿਸ ਨੇ ਸਕੀਨਾ ਖ਼ਾਤੂਨ ਵਾਸੀ ਮੁਸਲਿਮ ਕਾਲੋਨੀ ਦੀ ਸ਼ਿਕਾਇਤ ’ਤੇ ਮੁਹੰਮਦ ਸੁਹੇਲ ਅਤੇ ਸੱਸ ਨਜ਼ਮਾ ਵਾਸੀ ਮੁਸਲਿਮ ਕਾਲੋਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੀ ਸ਼ਾਦੀ ਮੁਹੰਮਦ ਸੁਹੇਲ ਨਾਲ ਹੋਈ ਸੀ। ਉਸ ਦੱਸਿਆ ਕਿ ਵਿਆਹ ਤੋਂ ਬਾਅਦ ਕਥਿਤ ਦੋਸ਼ੀ ਉਸਦੀ ਅਕਸਰ ਕੁੱਟਮਾਰ ਕਰਦੇ ਸਨ ਅਤੇ ਬੀਤੇ ਦਿਨ ਵੀ ਕਥਿਤ ਦੋਸ਼ੀਆਂ ਨੇ ਉਸ ਨੂੰ ਕੁੱਟਮਾਰ ਕਰਕੇ ਘਰੋਂ ਬਾਹਰ ਕੱਢ ਦਿੱਤਾ। ਇਸ ’ਤੇ ਸ਼ਿਕਾਇਤ ਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ।