12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਏ.ਟੀ.ਐਮ. ਬੂਥਾਂ ’ਤੇ ਲੋਕਾਂ ਨਾਲ ਠੱਗੀ ਕਰਨ ਵਾਲੇ ਖ਼ਤਰਨਾਕ ਗਰੋਹ ਦਾ ਸਰਗਨਾ ਕਾਬੂ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੀ ਪੁਲਿਸ ਨੇ ਏ. ਟੀ.

ਅਜੀਤ ਡੈਸਕ 12-10-2026
ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੀ ਪੁਲਿਸ ਨੇ ਏ.ਟੀ.ਐਮ. ਬੂਥਾਂ ’ਤੇ ਲੋਕਾਂ ਨਾਲ ਠੱਗੀ ਕਰਨ ਵਾਲੇ ਇਕ ਖ਼ਤਰਨਾਕ ਗਰੋਹ ਦੇ ਸਰਗਨੇ ਨੂੰ ਕਾਬੂ ਕੀਤਾ ਹੈ, ਜਦਕਿ ਉਸ ਦੇ ਸਾਥੀਆਂ ਦੀ ਪੁਲਿਸ ਵਲੋਂ ਭਾਲ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੰਦੀਪ ਸਿੰਘ ਪੁੱਤਰ ਸੰਜੀਵ ਕੁਮਾਰ ਬਾਸੀ ਹਰਿਆਣਾ ਵਜੋਂ ਕੀਤੀ ਗਈ ਹੈ, ਜਦਕਿ ਉਸ ਦਾ ਸਾਥੀ ਰਮਨ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਏ.ਟੀ.ਐਮ. ਬੂਥਾਂ ’ਤੇ ਲੋਕਾਂ ਦੀ ਮਦਦ ਕਰਨ ਦਾ ਕਹਿ ਕੇ ਧੋਖੇ ਨਾਲ ਏ.ਟੀ.ਐਮ. ਕਾਰਡ ਬਦਲ ਲੈਂਦੇ ਸਨ ਅਤੇ ਬਾਅਦ ਵਿਚ ਇਹਨਾਂ ਕਾਰਡਾਂ ਦੇ ਆਧਾਰ ’ਤੇ ਬੈਂਕ ਵਿਚੋਂ ਪੈਸੇ ਕਢਵਾ ਲੈਂਦੇ ਸਨ। ਪੁਲਿਸ ਵਲੋਂ ਕਥਿਤ ਦੋਸ਼ੀ ਦੇ ਕਬਜ਼ੇ ਵਿਚੋਂ 37 ਏ.ਟੀ.ਐਮ. ਕਾਰਡ ਬਰਾਮਦ ਕੀਤੇ ਹਨ। ਪੁਲਿਸ ਅਨੁਸਾਰ ਕਥਿਤ ਦੋਸ਼ੀ ਕਈ ਲੋਕਾਂ ਨਾਲ ਅਜਿਹੀਆਂ ਠੱਗੀਆਂ ਕਰ ਚੁੱਕੇ ਸਨ। ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।
ਪਿਛਲੀ ਖ਼ਬਰ ਗੁਰਦਾਸਪੁਰ ਪੀਪਲ ਐਸੋਸੀਏਸ਼ਨ ਦੀ ਜਨਰਲ ਮੀਟਿੰਗ ਅਗਲੀ ਖ਼ਬਰ ਜੀ.ਜੀ.ਐੱਨ.ਆਈ.ਐੱਮ.ਟੀ. ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਬੀ . ਐੱਸ . ਸੀ ....

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।