12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਪਹਿਲੇ ਮਾਮਲੇ ਵਿਚ ਪੁਲਿਸ ਨੇ ਸੰਜੇ ਵਾਸੀ ਨਿਊ ਬਹਾਦਰਕੇ ਰੋਡ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਤਿੰਨ ਕਿੱਲੋ ਭੁੱਕੀ ਬਰਾਮਦ ਕੀਤੀ ਹੈ।

ਅਜੀਤ ਡੈਸਕ 12-10-2026
ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਪਹਿਲੇ ਮਾਮਲੇ ਵਿਚ ਪੁਲਿਸ ਨੇ ਸੰਜੇ ਵਾਸੀ ਨਿਊ ਬਹਾਦਰਕੇ ਰੋਡ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਤਿੰਨ ਕਿੱਲੋ ਭੁੱਕੀ ਬਰਾਮਦ ਕੀਤੀ ਹੈ। ਦੂਜੇ ਮਾਮਲੇ ਵਿਚ ਪੁਲਿਸ ਨੇ ਜਤਿੰਦਰ ਕੁਮਾਰ ਵਾਸੀ ਨਿਊ ਸੁਭਾਸ਼ ਨਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਤੀਜੇ ਮਾਮਲੇ ਵਿਚ ਪੁਲਿਸ ਨੇ ਸਿਮਰਨ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਮੁਹੱਲਾ ਬਾਂਗਰੂ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 13 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਸੋਮ ਵੀਰ ਪੁੱਤਰ ਵਿਜੇ ਸਿੰਘ ਵਾਸੀ ਮਨਜੀਤ ਨਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 24 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਰਾਮ ਸਿੰਘ ਪੁੱਤਰ ਦਵਿੰਦਰ ਰਾਏ ਵਾਸੀ ਬਿਹਾਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 10 ਕਿੱਲੋ ਗਾਂਜਾ ਬਰਾਮਦ ਕੀਤਾ ਹੈ। ਪੁਲਿਸ ਨੇ ਜੀਤੋ ਉਰਫ ਜੀਤਾ ਵਾਸੀ ਪਿੰਡ ਭੱਲੇਵਾਲ ਜਦੀਦ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਜਮਾਲਪੁਰ ਦੀ ਪੁਲਿਸ ਨੇ ਮੁਕੇਸ਼ ਕੁਮਾਰ ਵਾਸੀ ਜਮਾਲਪੁਰ ਨੂੰ ਵੀ ਕਾਬੂ ਕਰਕੇ ਉਸ ਦੇ ਕਬਜ਼ੇ ’ਚੋਂ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਨੇ ਇਹਨਾਂ ਸਾਰਿਆਂ ਖ਼ਿਲਾਫ਼ ਕੇਸ ਦਰਜ ਕਰ ਲਏ ਹਨ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।
ਪਿਛਲੀ ਖ਼ਬਰ ਲੜਕੀ ਨਾਲ ਜਬਰ ਜਨਾਹ ਕਰਨ ਅਤੇ ਲੱਖਾਂ ਦੀ ਧੋਖਾਧੜੀ ਕਰਨ ਤੇ ਦੋਸ਼ ਤਹਿਤ ਨੌਜਵਾਨ ਖਿਲਾਫ ਕੇਸ ਦਰਜ ਅਗਲੀ ਖ਼ਬਰ ਪਾਨ ਦੀ ਦੁਕਾਨ ਤੋਂ ਲੱਖਾਂ ਦਾ ਸਾਮਾਨ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।