12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪੰਜਾਬ ਵਿਚ ਭਾਰੀ ਬਾਰਿਸ਼ ਕਾਰਨ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਦੀ ਤੁਰੰਤ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦੇਵੇ ਸਰਕਾਰ-ਹਰਿੰਦਰ ਸਿੰਘ ਲੱਖੋਵਾਲ

ਖੰਨਾ, 11 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਦੇ ਕਈ ਜ਼ਿਲਿ੍ਆਂ ਵਿੱਚ ਭਾਰੀ ਬਾਰਿਸ਼ ਕਾਰਨ ਝੋਨੇ ਦੀ ਫ਼ਸਲ ਦਾ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਹੈ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਤੁਰੰਤ ਗਿਰਦਾਵਰੀ ਕਰਵਾਈ ਜਾਵੇ ਅਤੇ ਨੁਕਸਾਨੀਆਂ ਫ਼ਸਲਾਂ ਦਾ ਬਣਦਾ ਮੁਆਵਜ਼ਾ ਕਿਸਾਨਾਂ ਨੂੰ ਜਲਦ ਤੋਂ ਜਲਦ ਦਿੱਤਾ ਜਾਵੇ।

ਅਜੀਤ ਡੈਸਕ 12-10-2026
ਖੰਨਾ, 11 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਦੇ ਕਈ ਜ਼ਿਲਿ੍ਆਂ ਵਿੱਚ ਭਾਰੀ ਬਾਰਿਸ਼ ਕਾਰਨ ਝੋਨੇ ਦੀ ਫ਼ਸਲ ਦਾ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਹੈ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਤੁਰੰਤ ਗਿਰਦਾਵਰੀ ਕਰਵਾਈ ਜਾਵੇ ਅਤੇ ਨੁਕਸਾਨੀਆਂ ਫ਼ਸਲਾਂ ਦਾ ਬਣਦਾ ਮੁਆਵਜ਼ਾ ਕਿਸਾਨਾਂ ਨੂੰ ਜਲਦ ਤੋਂ ਜਲਦ ਦਿੱਤਾ ਜਾਵੇ।ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਪਹਿਲਾਂ ਹੀ ਆਰਥਿਕ ਤੰਗੀ ਵਿੱਚੋਂ ਲੰਘ ਰਿਹਾ ਹੈ। ਡੀਜ਼ਲ ਦੀਆਂ ਵਧੀਆਂ ਕੀਮਤਾਂ ਅਤੇ ਖੇਤੀਬਾੜੀ ’ਤੇ ਲਗਾਤਾਰ ਵਧ ਰਹੇ ਖ਼ਰਚਿਆਂ ਕਾਰਨ ਕਿਸਾਨਾਂ ਦਾ ਲੱਕ ਪਹਿਲਾਂ ਹੀ ਟੁੱਟਿਆ ਪਿਆ ਹੈ। ਅਜਿਹੇ ਹਾਲਾਤ ਵਿੱਚ ਬੇਮੌਸਮੀ ਅਤੇ ਭਾਰੀ ਬਾਰਿਸ਼ ਨੇ ਕਿਸਾਨਾਂ ਨੂੰ ਹੋਰ ਵੀ ਵੱਡੀ ਮੁਸ਼ਕਲ ਵਿੱਚ ਪਾ ਦਿੱਤਾ ਹੈ। ਕਿਸਾਨ ਸਾਰਾ ਸਾਲ ਆਪਣੇ ਖ਼ੂਨ-ਪਸੀਨੇ ਦੀ ਕਮਾਈ ਅਤੇ ਦਿਨ-ਰਾਤ ਦੀ ਮਿਹਨਤ ਨਾਲ ਫ਼ਸਲ ਪਾਲਦਾ ਹੈ, ਪਰ ਜਦੋਂ ਕੁਦਰਤੀ ਆਫ਼ਤ ਕਾਰਨ ਉਸ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਤਬਾਹ ਹੋ ਜਾਂਦੀ ਹੈ ਤਾਂ ਉਸ ਲਈ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਨਾ ਵੀ ਔਖਾ ਹੋ ਜਾਂਦਾ ਹੈ। ਲੱਖੋਵਾਲ ਨੇ ਕਿਹਾ ਕਿ ਕਿਸਾਨਾਂ ਦੀ ਆਰਥਿਕਤਾ ਮੁੱਖ ਤੌਰ ’ਤੇ ਫ਼ਸਲ ਦੀ ਆਮਦਨ ’ਤੇ ਨਿਰਭਰ ਕਰਦੀ ਹੈ। ਫ਼ਸਲ ਵੇਚ ਕੇ ਹੀ ਕਿਸਾਨਾਂ ਨੇ ਆਪਣੀਆਂ ਬੈਂਕ ਲਿਮਟਾਂ, ਕਰਜ਼ਿਆਂ ਦੀਆਂ ਕਿਸ਼ਤਾਂ ਅਤੇ ਹੋਰ ਘਰੇਲੂ ਤੇ ਖੇਤੀਬਾੜੀ ਦੇ ਖ਼ਰਚੇ ਪੂਰੇ ਕਰਨੇ ਹੁੰਦੇ ਹਨ। ਜੇਕਰ ਭਾਰੀ ਬਾਰਿਸ਼ ਕਾਰਨ ਫ਼ਸਲ ਦਾ ਨੁਕਸਾਨ ਹੋ ਜਾਂਦਾ ਹੈ ਤਾਂ ਕਿਸਾਨ ਲਈ ਸਮੇਂ ਸਿਰ ਕਰਜ਼ਾ ਵਾਪਸ ਕਰਨਾ ਬੇਹੱਦ ਮੁਸ਼ਕਲ ਹੋ ਜਾਂਦਾ ਹੈ। ਇਸ ਲਈ ਸਰਕਾਰ ਨੂੰ ਕਿਸਾਨਾਂ ਦੀਆਂ ਮਜਬੂਰੀਆਂ ਨੂੰ ਸਮਝਦਿਆਂ ਉਨ੍ਹਾਂ ਦੀਆਂ ਕਰਜ਼ਾ ਲਿਮਟਾਂ ਅਤੇ ਕਰਜ਼ਿਆਂ ਦੀ ਅਦਾਇਗੀ ਦੀਆਂ ਤਰੀਕਾਂ ਅੱਗੇ ਵਧਾਉਣੀਆਂ ਚਾਹੀਦੀਆਂ ਹਨ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਵਿਆਜ ਤੋਂ ਛੋਟ ਦੇਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਮੰਗ ਕੀਤੀ ਕਿ ਫ਼ਸਲਾਂ ਦੇ ਨੁਕਸਾਨ ਦਾ ਸਹੀ ਮੁਲਾਂਕਣ ਕਰਵਾਉਣ ਲਈ ਵਿਸ਼ੇਸ਼ ਟੀਮਾਂ ਭੇਜੀਆਂ ਜਾਣ, ਗਿਰਦਾਵਰੀ ਦੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਰੱਖੀ ਜਾਵੇ ਅਤੇ ਕਿਸੇ ਵੀ ਪ੍ਰਭਾਵਿਤ ਕਿਸਾਨ ਨੂੰ ਮੁਆਵਜ਼ੇ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਵਰਕਰਾਂ ਨੇ ਲਿਆ ਹਿੱਸਾ ਅਗਲੀ ਖ਼ਬਰ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।