ਦੀਵਾਨ ਨੇ ਪੰਜਾਬ ਦੇ ਵਿੱਤੀ ਹਾਲਾਤਾਂ ’ ਤੇ ‘ ਵ੍ਹਾਈਟ ਪੇਪਰ ’ ਜਾਰੀ ਕਰਨ ਦੀ ਕੀਤੀ ਮੰਗ
ਲੁਧਿਆਣਾ, 11 ਅਕਤੂਬਰ (ਜਤਿੰਦਰ ਭੰਬੀ)-ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ (ਸ਼ਹਿਰੀ) ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਸੂਬੇ ਦੇ ਵਿੱਤੀ ਹਾਲਾਤਾਂ ਬਾਰੇ ਤੁਰੰਤ ਇਕ ਵਿਸਥਾਰ ਵਿਚ ‘ਵ੍ਹਾਈਟ ਪੇਪਰ’ ਜਾਰੀ ਕਰੇ। ਉਨ੍ਹਾਂ ਪੰਜਾਬ ਸਿਰ ਚੜ੍ਹਾਏ ਜਾ ਰਹੇ ਕਰਜ਼ੇ ’ਤੇ ਚਿੰਤਤ ਹੁੰਦਿਆਂ ਕਿਹਾ ਕਿ ਵਿੱਤੀ ਸਾਲ 2026-27 ਦੇ ਅੰਤ ਤੱਕ ਪੰਜਾਬ ਦਾ ਕੁੱਲ ਬਕਾਇਆ ਕਰਜ਼ਾ ਵਧ ਕੇ 4.
ਲੁਧਿਆਣਾ, 11 ਅਕਤੂਬਰ (ਜਤਿੰਦਰ ਭੰਬੀ)-ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ (ਸ਼ਹਿਰੀ) ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਸੂਬੇ ਦੇ ਵਿੱਤੀ ਹਾਲਾਤਾਂ ਬਾਰੇ ਤੁਰੰਤ ਇਕ ਵਿਸਥਾਰ ਵਿਚ ‘ਵ੍ਹਾਈਟ ਪੇਪਰ’ ਜਾਰੀ ਕਰੇ। ਉਨ੍ਹਾਂ ਪੰਜਾਬ ਸਿਰ ਚੜ੍ਹਾਏ ਜਾ ਰਹੇ ਕਰਜ਼ੇ ’ਤੇ ਚਿੰਤਤ ਹੁੰਦਿਆਂ ਕਿਹਾ ਕਿ ਵਿੱਤੀ ਸਾਲ 2026-27 ਦੇ ਅੰਤ ਤੱਕ ਪੰਜਾਬ ਦਾ ਕੁੱਲ ਬਕਾਇਆ ਕਰਜ਼ਾ ਵਧ ਕੇ 4.47 ਲੱਖ ਕਰੋੜ ਰੁਪਏ ਦੇ ਕਰੀਬ ਪਹੁੰਚਣ ਵਾਲਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਸੂਬੇ ਦੀ ਆਰਥਿਕਤਾ ਨੂੰ ਨਿਘਾਰ ਵੱਲ ਧੱਕ ਦਿੱਤਾ ਹੈ। ਦੀਵਾਨ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਬਾਹਰੀ ਲੋਕਾਂ, ਖ਼ਾਸ ਕਰਕੇ ਦਿੱਲੀ ਨਾਲ ਸਬੰਧਿਤ ਵਿਅਕਤੀਆਂ ਨੂੰ ਵੱਖ-ਵੱਖ ਕੰਮ ਸੌਂਪ ਕੇ ਅਤੇ ਉਨ੍ਹਾਂ ਨੂੰ ਭਾਰੀ ਅਦਾਇਗੀਆਂ ਤੇ ਖ਼ਰਚਿਆਂ ਦੀ ਭਰਪਾਈ ਦੇ ਕੇ ਖੁੱਲ੍ਹੇਆਮ ਲਾਭ ਪਹੁੰਚਾ ਰਹੀ ਹੈ। ਉਨ੍ਹਾਂ ‘ਆਪ’ ਸਰਕਾਰ ‘ ਤੇ ਸਥਾਪਤ ਕਾਨੂੰਨਾਂ ਅਤੇ ਨਿਯਮਾਂ ਦੀ ਉਲੰਘਣਾ ਕਰਦਿਆਂ ਬਾਹਰੀ ਏਜੰਸੀਆਂ ਨੂੰ ਕਈ ਠੇਕੇ ਦੇਣ ਦੇ ਵੀ ਦੋਸ਼ ਲਾਏ। ਦੀਵਾਨ ਨੇ ਸਪਸ਼ਟ ਸ਼ਬਦਾਂ ਵਿਚ ਕਿਹਾ ਕਿ ਪੰਜਾਬ ਦੇ ਲੋਕ ਪਾਰਦਰਸ਼ਤਾ ਤੇ ਜਵਾਬਦੇਹੀ ਦੇ ਹੱਕਦਾਰ ਹਨ ਅਤੇ ਸੂਬੇ ਦੀ ਵਿੱਤੀ ਹਕੀਕਤ ਸਾਹਮਣੇ ਲਿਆਉਣ ਲਈ ‘ਵ੍ਹਾਈਟ ਪੇਪਰ’ ਜਾਰੀ ਕਰਨਾ ਬੇਹੱਦ ਜ਼ਰੂਰੀ ਹੈ।