12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਵਿਧਾਇਕ ਸੰਗੋਵਾਲ ਨੇ ਆਲਮਗੀਰ ਵਿਖੇ ਖੇਡ ਗਰਾਊਂਡ ਦੇ ਨਿਰਮਾਣ ਦੇ ਕੰਮ ਦਾ ਕੀਤਾ ਉਦਘਾਟਨ

ਆਲਮਗੀਰ, 11 ਅਕਤੂਬਰ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਗਿੱਲ ਅਧੀਨ ਆਉਂਦੇ ਸਥਾਨਕ ਇਤਿਹਾਸਕ ਨਗਰ ਆਲਮਗੀਰ ਵਿਖੇ ਨੌਜਵਾਨ ਵਰਗ ਨੂੰ ਖੇਡਾਂ ਨਾਲ ਜੋੜਨ ਦੇ ਮਨਸੇ ਤਹਿਤ ਪੇਂਡੂ ਖੇਡ ਗਰਾਊਂਡ ਦਾ ਉਦਘਾਟਨ ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਸਰਪੰਚ ਕਰਨਜੋਤ ਸਿੰਘ ਗਰੇਵਾਲ ਸਮੇਤ ਸਮੂਹ ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਦੇ ਵੱਡੇ ਇਕੱਠ ਦੌਰਾਨ ਕੀਤਾ। ਇਸ ਮੌਕੇ ਵਿਧਾਇਕ ਸੰਗੋਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਮੋੜਨ ਅਤੇ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਵੱਡਣ ਲਈ ਸਰਗਰਮੀ ਨਾਲ ਕੰਮ ਕਰ ਰਹੀ।

ਅਜੀਤ ਡੈਸਕ 12-10-2026
ਆਲਮਗੀਰ, 11 ਅਕਤੂਬਰ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਗਿੱਲ ਅਧੀਨ ਆਉਂਦੇ ਸਥਾਨਕ ਇਤਿਹਾਸਕ ਨਗਰ ਆਲਮਗੀਰ ਵਿਖੇ ਨੌਜਵਾਨ ਵਰਗ ਨੂੰ ਖੇਡਾਂ ਨਾਲ ਜੋੜਨ ਦੇ ਮਨਸੇ ਤਹਿਤ ਪੇਂਡੂ ਖੇਡ ਗਰਾਊਂਡ ਦਾ ਉਦਘਾਟਨ ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਸਰਪੰਚ ਕਰਨਜੋਤ ਸਿੰਘ ਗਰੇਵਾਲ ਸਮੇਤ ਸਮੂਹ ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਦੇ ਵੱਡੇ ਇਕੱਠ ਦੌਰਾਨ ਕੀਤਾ। ਇਸ ਮੌਕੇ ਵਿਧਾਇਕ ਸੰਗੋਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਮੋੜਨ ਅਤੇ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਵੱਡਣ ਲਈ ਸਰਗਰਮੀ ਨਾਲ ਕੰਮ ਕਰ ਰਹੀ। ਉਹਨਾਂ ਦੱਸਿਆ ਕਿ ਆਪ ਸਰਕਾਰ ਵੱਲੋਂ ਹਲਕਾ ਗਿੱਲ ਵਿੱਚ ਕੁੱਲ 31 ਖੇਡ ਗਰਾਊਂਡ ਬਣਾਉਣ ਦਾ ਵਾਅਦਾ ਕੀਤਾ ਗਿਆ ਸੀ। ਜਿਸ ਤਹਿਤ ਆਲਮਗੀਰ ਖੇਡ ਗਰਾਊਂਡ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਇਸ ਮੌਕੇ ਸਰਪੰਚ ਕਰਨਜੋਤ ਸਿੰਘ ਗਰੇਵਾਲ ਨੇ ਦੱਸਿਆ ਕਿ ਇਹ ਖੇਡ ਗਰਾਊਂਡ ਲਗਭਗ 24 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ ਜੋ ਕਿ ਜਲਦ ਹੀ ਮੁਕੰਮਲ ਕਰਵਾ ਕੇ ਖਿਡਾਰੀਆਂ ਨੂੰ ਸਪੁਰਦ ਕੀਤਾ ਜਾਵੇਗਾ। ਸਰਪੰਚ ਗਰੇਵਾਲ ਨੇ ਵਿਧਾਇਕ ਸੰਗੋਵਾਲ ਤੇ ਪੰਜਾਬ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਨੌਜਵਾਨਾਂ ਦੇ ਭਵਿੱਖ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਇਸ ਖੇਡ ਗਰਾਊਂਡ ਦੇ ਬਣਨ ਨਾਲ ਪਿੰਡ ਅਤੇ ਇਲਾਕੇ ਦੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਦਾ ਸੁਨਹਿਰੀ ਮੌਕਾ ਮਿਲੇਗਾ ਅਤੇ ਸਾਡੇ ਗੱਭਰੂ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਦੇ ਖੇਤਰ ਵਿੱਚ ਪਿੰਡ ਤੇ ਦੇਸ਼ ਦਾ ਨਾਮ ਰੋਸ਼ਨ ਕਰਨਗੇ।” ਇਸ ਮੌਕੇ ਸਾਬਕਾ ਸਰਪੰਚ ਮਲਕੀਤ ਸਿੰਘ ਆਲਮਗੀਰ, ਸੁਪਰਡੈਂਟ ਜਸਵਿੰਦਰ ਸਿੰਘ, ਪੰਚਾਇਤ ਸਕੱਤਰ ਬਲਦੇਵ ਸਿੰਘ, ਸਾਬੀ ਜਰਖੜ, ਸੋਨੂ ਗਿੱਲ, ਹਰਜੀਤ ਸਿੰਘ, ਨਾਮਦੇਵ ਸਿੰਘ, ਰਾਮਆਸਰਾ ਸਿੰਘ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ, ਕਰਮਦੀਪ ਸਿੰਘ, ਚਰਨ ਸਿੰਘ ਚੱਕੀ ਵਾਲੇ, ਦਰਸ਼ਨ ਸਿੰਘ ਢੀਡਸਾ, ਰੁਪਿੰਦਰ ਸਿੰਘ, ਜਗਦੇਵ ਸਿੰਘ, ਇਕਬਾਲ ਸਿੰਘ, ਚਰਨ ਸਿੰਘ, ਜੀਤ ਸਿੰਘ, ਗੁਰਮੇਲ ਸਿੰਘ, ਕਰਮਜੀਤ ਸਿੰਘ, ਸਵਿੰਦਰ ਸਿੰਘ, ਲਖਵਿੰਦਰ ਸਿੰਘ, ਸ਼ੇਰ ਸਿੰਘ ਵੱਡੀ ਗਿਣਤੀ ਵਿੱਚ ਨਗਰ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਬੀ . ਏ . ਦੂਜੇ ਸਮੈਸਟਰ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸਰਕਾਰ ਦੀ ਅਣਦੇਖੀ ਕਾਰਨ ਵਾਰਡ 49 ਵਿਕਾਸ ਪੱਖੋਂ ਪਛੜਿਆ ਲੋਕ ਦੁਖੀ-ਬੈਂਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।