13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਲੁਧਿਆਣਾ ਜ਼ਿਲ੍ਹੇ ਦੀ ਅੰਤਿਮ ਵੋਟਰ ਸੂਚੀ ਜਾਰੀ

* ਕੁੱਲ 23, ਲੱਖ 44, ਹਜ਼ਾਰ 70 ਵੋਟਰ ਦਰਜ *12,16,462 ਪੁਰਸ਼, 11,27,537 ਔਰਤਾਂ, 71 ਟਰਾਂਸਜੈਂਡਰ ਅਤੇ 471 ਐਨ. ਆਰ.

ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ। ਤਸਵੀਰ : ਸੇਵਕ ਸਿੰਘ 13-10-2026
* ਕੁੱਲ 23, ਲੱਖ 44, ਹਜ਼ਾਰ 70 ਵੋਟਰ ਦਰਜ *12,16,462 ਪੁਰਸ਼, 11,27,537 ਔਰਤਾਂ, 71 ਟਰਾਂਸਜੈਂਡਰ ਅਤੇ 471 ਐਨ. ਆਰ. ਆਈ. ਵੋਟਰ ਸ਼ਾਮਿਲ
ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਭਾਰਤ ਚੋਣ ਕਮਿਸ਼ਨ ਵਲੋਂ ਵਿਸ਼ੇਸ਼ ਗਹਿਰੀ ਸੁਧਾਈ (ਐਸ. ਆਈ. ਆਰ.)-2026 ਸੰਬੰਧੀ ਜਾਰੀ ਸ਼ਡਿਊਲ ਅਨੁਸਾਰ ਯੋਗਤਾ 1 ਅਕਤੂਬਰ, 2026 ਦੇ ਆਧਾਰ ‘ਤੇ ਫ਼ੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ 12 ਅਕਤੂਬਰ ਨੂੰ ਕਰ ਦਿੱਤੀ ਗਈ ਹੈ। ਇਸ ਸੰਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਲੁਧਿਆਣਾ ਵਲੋਂ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ ਤੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਦੱਸਿਆ ਗਿਆ ਕਿ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾਂ ਉਪਰੰਤ ਜ਼ਿਲ੍ਹੇ ਵਿਚ ਕੁੱਲ ਵੋਟਰਾਂ ਦੀ ਗਿਣਤੀ 23,44,070 ਹੋ ਗਈ ਹੈ। ਇਨ੍ਹਾਂ ਵਿਚ 12,16,462 ਪੁਰਸ਼, 11,27,537 ਔਰਤਾਂ, 71 ਟਰਾਂਸਜੈਂਡਰ ਅਤੇ 471 ਐਨ. ਆਰ. ਆਈ. ਵੋਟਰ ਸ਼ਾਮਿਲ ਹਨ। ਜ਼ਿਲ੍ਹੇ ’ਚ ਕੁੱਲ 3,031 ਪੋਲਿੰਗ ਬੂਥ ਹਨ, ਜਿਨ੍ਹਾਂ ਵਿਚ 1,528 ਸ਼ਹਿਰੀ ਅਤੇ 1,503 ਪੇਂਡੂ ਪੋਲਿੰਗ ਬੂਥ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀ-2026 (ਬਿਨਾਂ ਫ਼ੋਟੋ) ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ ‘ਤੇ ਅੱਪਲੋਡ ਕਰ ਦਿੱਤੀ ਗਈ ਹੈ। ਵੋਟਰ ਇਸ ਵੈੱਬਸਾਈਟ ਰਾਹੀਂ ਆਪਣਾ ਨਾਂਅ ਤੇ ਵੋਟ ਸੰਬੰਧੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਇਲਾਵਾ ਸਬੰਧਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਵਿਖੇ ਜਾ ਕੇ ਵੀ ਵੋਟਰ ਸੂਚੀ ਵਿਚ ਆਪਣੇ ਵੇਰਵਿਆਂ ਦੀ ਪੁਸ਼ਟੀ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਕੋਈ ਵੀ ਯੋਗ ਵਿਅਕਤੀ, ਜਿਸ ਦੀ ਉਮਰ 1 ਅਕਤੂਬਰ, 2026 ਨੂੰ 18 ਸਾਲ ਪੂਰੀ ਹੋ ਗਈ ਹੈ ਅਤੇ ਜਿਸ ਦਾ ਨਾਂਅ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿਚ ਦਰਜ ਨਹੀਂ ਹੈ, ਉਹ ਲਗਾਤਾਰ ਸੁਧਾਈ ਦੌਰਾਨ ਫਾਰਮ ਨੰਬਰ 6 ਭਰ ਕੇ ਆਪਣਾ ਨਾਂਅ ਵੋਟਰ ਸੂਚੀ ਵਿਚ ਸ਼ਾਮਿਲ ਕਰਵਾਉਣ ਲਈ ਅਰਜ਼ੀ ਦੇ ਸਕਦਾ ਹੈ। ਵਿਦੇਸ਼ਾਂ ਵਿਚ ਰਹਿ ਰਹੇ ਯੋਗ ਭਾਰਤੀ ਨਾਗਰਿਕ ਫਾਰਮ ਨੰਬਰ 6ਏ ਰਾਹੀਂ ਆਪਣੀ ਵੋਟ ਬਣਵਾਉਣ ਲਈ ਅਰਜ਼ੀ ਦੇ ਸਕਦੇ ਹਨ। ਇਸੇ ਤਰ੍ਹਾਂ ਕਿਸੇ ਵੋਟਰ ਦੀ ਮੌਤ ਹੋਣ ‘ਤੇ ਉਸ ਦਾ ਨਾਮ ਵੋਟਰ ਸੂਚੀ ਵਿਚੋਂ ਕਟਵਾਉਣ ਲਈ ਫਾਰਮ ਨੰਬਰ 7 ਭਰਿਆ ਜਾ ਸਕਦਾ ਹੈ। ਵੋਟਰ ਸੂਚੀ ਜਾਂ ਵੋਟਰ ਸ਼ਨਾਖ਼ਤੀ ਕਾਰਡ ਵਿਚ ਦਰਜ ਵੇਰਵਿਆਂ ਦੀ ਦਰੁਸਤੀ , ਰਿਹਾਇਸ਼ ਦੀ ਤਬਦੀਲੀ ਜਾਂ ਡੁਪਲੀਕੇਟ ਵੋਟਰ ਸ਼ਨਾਖ਼ਤੀ ਕਾਰਡ ਬਣਵਾਉਣ ਲਈ ਫਾਰਮ ਨੰਬਰ 8 ਭਰਿਆ ਜਾ ਸਕਦਾ ਹੈ। ਇਹ ਫਾਰਮ ਸੰਬੰਧਿਤ ਪੋਲਿੰਗ ਬੂਥ ਦੇ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓਜ਼), ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਜਾਂ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਕੋਲ ਜਮ੍ਹਾਂ ਕਰਵਾਏ ਜਾ ਸਕਦੇ ਹਨ। ਇਸ ਤੋਂ ਇਲਾਵਾ ਭਾਰਤ ਚੋਣ ਕਮਿਸ਼ਨ ਦੇ ਪੋਰਟਲ ਰਾਹੀਂ ਆਨਲਾਈਨ ਅਰਜ਼ੀ ਦੇ ਕੇ ਲੋੜੀਂਦੇ ਦਸਤਾਵੇਜ਼, ਜਿਵੇਂ ਬਿਨੈਕਾਰ ਦੀ ਫ਼ੋਟੋ ਅਤੇ ਉਮਰ ਤੇ ਰਿਹਾਇਸ਼ ਦੇ ਸਬੂਤ ਵੀ ਅੱਪਲੋਡ ਕੀਤੇ ਜਾ ਸਕਦੇ ਹਨ।
ਪਿਛਲੀ ਖ਼ਬਰ ਮਹਿਲਾ ਡਾਕਟਰ ਨੂੰ ਦਾਜ ਖ਼ਾਤਰ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀ ਤੇ ਸੱਸ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਬਾਂਸਲ ਇੰਡਸਟਰੀਜ਼ ’ਚ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ ਦਿਖੀਆਂ ਅੱਗ ਦੀਆਂ ਲਪਟਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।