ਮਾਂ ਚਿੰਤਪੂਰਨੀ ਸ਼ਹੀਦ ਭਗਤ ਸਿੰਘ ਕਲੱਬ ਵਲੋਂ 5 ਵਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ
ਢੰਡਾਰੀ ਕਲਾਂ/ਲੁਧਿਆਣਾ, 12 ਅਕਤੂਬਰ (ਜਸਵੀਰ ਸਿੰਘ ਬੰਗਾ)-ਮਾਂ ਚਿੰਤਪੂਰਨੀ ਸ਼ਹੀਦ ਭਗਤ ਸਿੰਘ ਕਲੱਬ ਵਲੋਂ ਦਸ਼ਮੇਸ਼ ਮਾਰਕੀਟ, ਪਾਇਲ ਸਟੂਡੀਓ ਚੌਂਕ ਢੰਡਾਰੀ ਖੁਰਦ ਵਿਖੇ 5ਵਾਂ ਵਿਸ਼ਾਲ ਮਾਂ ਭਗਵਤੀ ਜਾਗਰਣ ਕਰਵਾਇਆ ਗਿਆ। ਇਸ ਮੌਕੇ ਭਜਨ ਗਾਇਕ ਬੰਟੀ ਲਾਡਲਾ, ਜਾ ਨਵਾਜ, ਮਿਸ ਰੌਸ਼ਨੀ, ਰੋਹਿਤ ਸੈਣੀ ਨੇ ਪੂਰੀ ਰਾਤ ਮਹਾਮਾਈ ਦੀਆਂ ਭੇਟਾਂ ਦਾ ਗੁਣਗਾਨ ਕਰਕੇ ਸ਼ਰਧਾਲੂਆਂ ਨੂੰ ਝੂਮਣ ਲਈ ਮਜ਼ਬੂਰ ਕਰ ਦਿੱਤਾ।
ਢੰਡਾਰੀ ਕਲਾਂ/ਲੁਧਿਆਣਾ, 12 ਅਕਤੂਬਰ (ਜਸਵੀਰ ਸਿੰਘ ਬੰਗਾ)-ਮਾਂ ਚਿੰਤਪੂਰਨੀ ਸ਼ਹੀਦ ਭਗਤ ਸਿੰਘ ਕਲੱਬ ਵਲੋਂ ਦਸ਼ਮੇਸ਼ ਮਾਰਕੀਟ, ਪਾਇਲ ਸਟੂਡੀਓ ਚੌਂਕ ਢੰਡਾਰੀ ਖੁਰਦ ਵਿਖੇ 5ਵਾਂ ਵਿਸ਼ਾਲ ਮਾਂ ਭਗਵਤੀ ਜਾਗਰਣ ਕਰਵਾਇਆ ਗਿਆ। ਇਸ ਮੌਕੇ ਭਜਨ ਗਾਇਕ ਬੰਟੀ ਲਾਡਲਾ, ਜਾ ਨਵਾਜ, ਮਿਸ ਰੌਸ਼ਨੀ, ਰੋਹਿਤ ਸੈਣੀ ਨੇ ਪੂਰੀ ਰਾਤ ਮਹਾਮਾਈ ਦੀਆਂ ਭੇਟਾਂ ਦਾ ਗੁਣਗਾਨ ਕਰਕੇ ਸ਼ਰਧਾਲੂਆਂ ਨੂੰ ਝੂਮਣ ਲਈ ਮਜ਼ਬੂਰ ਕਰ ਦਿੱਤਾ। ਜਾਗਰਣ ਵਿਚ ਵਾਰਡ ਨੰਬਰ 25 ਤੋਂ ਕੌਂਸਲਰ ਸੁਖਜਿੰਦਰ ਕੌਰ ਤੇ ਵਾਰਡ ਨੰਬਰ 32 ਤੋਂ ਕੌਂਸਲਰ ਜਸਵਿੰਦਰ ਸਿੰਘ ਵੀਰੂ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰਕੇ ਮਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਕੌਂਸਲਰ ਸੁਖਜਿੰਦਰ ਕੌਰ ਤੇ ਕੌਂਸਲਰ ਜਸਵਿੰਦਰ ਸਿੰਘ ਵੀਰੂ ਨੇ ਪ੍ਰਬੰਧਕਾਂ ਦੀ ਹੌਂਸਲਾ ਅਫਜਾਈ ਕਰਦਿਆਂ ਕਿਹਾ ਕਿ ਨੌਜਵਾਨਾਂ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ ਘੱਟ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ, ਇਸ ਨਾਲ ਜਿੱਥੇ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਹੁੰਦੀ ਹੈ, ਉਥੇ ਹੀ ਰਿਸ਼ਤਿਆਂ ਵਿਚ ਕੁੜੱਤਣ ਦੀ ਥਾਂ ਪਿਆਰ ਦੀ ਭਾਵਨਾ ਵੀ ਵੱਧਦੀ ਹੈ। ਇਸ ਮੌਕੇ ਕਲੱਬ ਦੇ ਪ੍ਰਧਾਨ ਗੁਰਜੀਤ ਸਿੰਘ, ਲਖਵੀਰ ਸਿੰਘ ਲੱਕੀ, ਪ੍ਰੇਮ ਸਿੰਘ ਤੇ ਕਮਲਜੀਤ ਸਿੰਘ ਨੇ ਜਾਗਰਣ ਵਿਚ ਪਹੁੰਚੇ ਕੌਂਸਲਰ ਸੁਖਜਿੰਦਰ ਕੌਰ ਤੇ ਕੌਂਸਲਰ ਜਸਵਿੰਦਰ ਸਿੰਘ ਵੀਰੂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ।