ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਸੇਵਾ ਕੇਂਦਰ ਮੁਲਾਜ਼ਮਾਂ ਦਾ ਰੋਸ
ਲੁਧਿਆਣਾ, 12 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਲੰਮੇ ਸਮੇਂ ਤੋ ਲਟਕਦੀਆਂ ਮੰਗਾਂ ਨੂੰ ਲੈਕੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਗਿਆ ਅਤੇ ਗੱਲਬਾਤ ਲਈ ਮੀਟਿੰਗ ਨਾ ਬੁਲਾਈ ਗਈ ਤਾਂ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ।
ਅਜੀਤ ਡੈਸਕ
13-10-2026