13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਘੱਟ ਗਿਣਤੀਆਂ ਦੇ ਹੱਕਾਂ ਦੀ ਰਾਖੀ ਤੇ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ - ਹਰਜੀਤ ਸਿੰਘ ਗਰੇਵਾਲ

ਲੁਧਿਆਣਾ, 12 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੇ ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਦੇ ਘੱਟ ਗਿਣਤੀ ਭਾਈਚਾਰੀਆਂ ਦੇ ਹੱਕਾਂ ਦੀ ਰਾਖੀ, ਉਨ੍ਹਾਂ ਨੂੰ ਇਨਸਾਫ ਦਿਵਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਘੱਟ ਗਿਣਤੀ ਭਾਈਚਾਰੀਆਂ ਨਾਲ ਸਬੰਧਤ ਲੋਕ ਆਪਣੀ ਸ਼ਿਕਾਇਤਾਂ ਅਤੇ ਸਮੱਸਿਆਵਾਂ ਕਮਿਸ਼ਨ ਤੱਕ ਪਹੁੰਚਾਉਣ, ਤਾਂ ਜੋ ਉਨ੍ਹਾਂ ਦੇ ਨਿਪਟਾਰੇ ਲਈ ਲੋੜੀਂਦੇ ਕਦਮ ਚੁੱਕੇ ਜਾ ਸਕਣ।

ਅਜੀਤ ਡੈਸਕ 13-10-2026
ਲੁਧਿਆਣਾ, 12 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੇ ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਦੇ ਘੱਟ ਗਿਣਤੀ ਭਾਈਚਾਰੀਆਂ ਦੇ ਹੱਕਾਂ ਦੀ ਰਾਖੀ, ਉਨ੍ਹਾਂ ਨੂੰ ਇਨਸਾਫ ਦਿਵਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਘੱਟ ਗਿਣਤੀ ਭਾਈਚਾਰੀਆਂ ਨਾਲ ਸਬੰਧਤ ਲੋਕ ਆਪਣੀ ਸ਼ਿਕਾਇਤਾਂ ਅਤੇ ਸਮੱਸਿਆਵਾਂ ਕਮਿਸ਼ਨ ਤੱਕ ਪਹੁੰਚਾਉਣ, ਤਾਂ ਜੋ ਉਨ੍ਹਾਂ ਦੇ ਨਿਪਟਾਰੇ ਲਈ ਲੋੜੀਂਦੇ ਕਦਮ ਚੁੱਕੇ ਜਾ ਸਕਣ। ਗਰੇਵਾਲ ਨੇ ਆਪਣੀ ਨਵੀਂ ਜ਼ਿੰਮੇਵਾਰੀ ਸੌਂਪਣ ਲਈ ਕੇਂਦਰ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਹੇਦੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾਂ ਨਾਲ ਸੁਣਕੇ ਉਨ੍ਹਾਂ ਨੂੰ ਸਬੰਧਤ ਮੰਚਾਂ ਤੇ ਉਠਾਇਆ ਜਾਵੇਗਾ। ਇਸ ਮੌਕੇ ਸਊਦੀ ਅਰਬ ਵਿਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਦੋ ਪੰਜਾਬੀ ਨੌਜਵਾਨਾਂ ਦੇ ਪਰਿਵਾਰਾਂ ਦਾ ਮਾਮਲਾ ਵੀ ਸਾਹਮਣੇ ਆਇਆ। ਗਰੇਵਾਲ ਨੇ ਪਰਿਵਾਰਾਂ ਦੀਆਂ ਮੁਸ਼ਕਲਾਂ ਸੁਣਦਿਆਂ ਭਰੋਸਾ ਦਿੱਤਾ ਕਿ ਉਹ ਇਹ ਮਾਮਲਾ ਕੇਂਦਰ ਸਰਕਾਰ ਦੇ ਧਿਆਨ ਵਿਚ ਲਿਆਉਣ ਦੇ ਨਾਲ-ਨਾਲ ਸਬੰਧਤ ਕੂਟਨੀਤਕ ਪੱਧਰ ਤੇ ਵੀ ਰਾਹਤ ਲਈ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਾਈਚਾਰਕ ਸਾਂਝ ਅਤੇ ਵੱਖ-ਵੱਖ ਧਰਮਾਂ ਦੇ ਲੋਕਾਂ ਵਿਚਕਾਰ ਆਪਣੀ ਸਦਭਾਵਨਾ ਦੇਸ਼ ਲਈ ਮਿਸਾਲ ਹੈ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਆਪਣੇ ਹੱਕਾਂ ਅਤੇ ਸਮੱਸਿਆਵਾਂ ਸਬੰਧੀ ਜਾਗਰੂਕ ਰਹਿਣ ਅਤੇ ਲੋੜ ਪੈਣ ਤੇ ਕਮਿਸ਼ਨ ਨਾਲ ਸੰਪਰਕ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਸੀਨੀਅਰ ਭਾਜਪਾ ਆਗੂ ਤੇ ਹਲਕਾ ਗਿੱਲ ਦੇ ਇੰਚਾਰਜ ਐਸ.ਆਰ. ਲੱਧੜ ਉਚੇਚੇ ਤੌਰ ਤੇ ਮੌਜੂਦ ਸਨ।
ਪਿਛਲੀ ਖ਼ਬਰ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਦਾ ਹਲਕਾ ਗਿੱ ਲ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ ਅਗਲੀ ਖ਼ਬਰ ਸਹੁਰੇ ਘਰ ’ ਤੇ ਹਮਲਾ ਕਰਕੇ ਭੰਨਤੋੜ ਕਰਨ ਤੇ ਸਾਮਾਨ ਚੋਰੀ ਕਰਨ ਦੇ ਮਾਮਲੇ ’ ਚ ਨੂੰਹ ਸਮੇਤ ਦੋ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।