13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸ਼ਾਂਤੀ ਮਿੱਤਲ ਟਰੱਸਟ ਵਲੋਂ ਮੈਰੀ ਮਿੰਟ ਪਬਲਿਕ ਹਾਈ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਵਜ਼ੀਫ਼ਾ

ਡਾਬਾ/ਲੁਹਾਰਾ, 12 ਅਕਤੂਬਰ (ਕੁਲਵੰਤ ਸਿੰਘ ਸੱਪਲ)-ਸਮਾਜ ਸੇਵਾ ਵਿਚ ਮੋਹਰੀ ਸ਼ਾਂਤੀ ਮਿੱਤਲ ਟਰੱਸਟ ਵਲੋਂ ਨਿਊ ਅਮਰ ਨਗਰ ਸਥਿਤ ਮੈਰੀ ਮਿੰਟ ਪਬਲਿਕ ਹਾਈ ਸਕੂਲ ਦੇ ਲੋੜਵੰਦ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਵਜ਼ੀਫ਼ਾ ਦੇ ਟਰੱਸਟ ਵਲੋਂ ਚੈਕ ਵੰਡੇ ਗਏ। ਇਸ ਪਹਿਲ ਦਾ ਮੁੱਖ ਮਕਸਦ ਹੋਣਹਾਰ ਬੱਚਿਆਂ ਨੂੰ ਸਿੱਖਿਆ ਲਈ ਉਤਸ਼ਾਹਿਤ ਕਰਨਾ ਹੈ ਤਾਂ ਜੋ ਕੋਈ ਵੀ ਬੱਚਾ ਪੈਸਿਆਂ ਦੀ ਘਾਟ ਕਾਰਨ ਸਿੱਖਿਆ ਤੋਂ ਵਾਂਝਾ ਨਾ ਰਹੇ।

ਸ਼ਾਂਤੀ ਮਿੱਤਲ ਟਰੱਸਟ ਵਲੋਂ ਵਜ਼ੀਫ਼ਾ ਪ੍ਰਾਪਤ ਕਰਦੇ ਮੈਰੀ ਮਿੰਟ ਸਕੂਲ ਦੇ ਵਿਦਿਆਰਥੀ, ਨਾਲ ਡਾਇਰੈਕਟਰ ਸ੍ਰੀਮਤੀ ਸੁਰਿੰਦਰ ਕੌਰ, ਪ੍ਰਿੰਸੀਪਲ ਬਲਜੀਤ ਕੌਰ, ਇੰਸਪੈਕਸ਼ਨ ਅਫ਼ਸਰ ਨੇਹਾ ਬਿਸ਼ਟ। ਤਸਵੀਰ-ਕੁਲਵੰਤ ਸਿੰਘ ਸੱਪਲ 13-10-2026
ਡਾਬਾ/ਲੁਹਾਰਾ, 12 ਅਕਤੂਬਰ (ਕੁਲਵੰਤ ਸਿੰਘ ਸੱਪਲ)-ਸਮਾਜ ਸੇਵਾ ਵਿਚ ਮੋਹਰੀ ਸ਼ਾਂਤੀ ਮਿੱਤਲ ਟਰੱਸਟ ਵਲੋਂ ਨਿਊ ਅਮਰ ਨਗਰ ਸਥਿਤ ਮੈਰੀ ਮਿੰਟ ਪਬਲਿਕ ਹਾਈ ਸਕੂਲ ਦੇ ਲੋੜਵੰਦ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਵਜ਼ੀਫ਼ਾ ਦੇ ਟਰੱਸਟ ਵਲੋਂ ਚੈਕ ਵੰਡੇ ਗਏ। ਇਸ ਪਹਿਲ ਦਾ ਮੁੱਖ ਮਕਸਦ ਹੋਣਹਾਰ ਬੱਚਿਆਂ ਨੂੰ ਸਿੱਖਿਆ ਲਈ ਉਤਸ਼ਾਹਿਤ ਕਰਨਾ ਹੈ ਤਾਂ ਜੋ ਕੋਈ ਵੀ ਬੱਚਾ ਪੈਸਿਆਂ ਦੀ ਘਾਟ ਕਾਰਨ ਸਿੱਖਿਆ ਤੋਂ ਵਾਂਝਾ ਨਾ ਰਹੇ। ਪ੍ਰੋਗਰਾਮ ਵਿਚ ਸਕੂਲ ਦੀ ਡਾਇਰੈਕਟਰ ਸੁਰਿੰਦਰ ਕੌਰ ਮੁੱਖ ਤੌਰ ’ਤੇ ਸ਼ਾਮਿਲ ਹੋਏ। ਉਨ੍ਹਾਂ ਸ਼ਾਂਤੀ ਮਿੱਤਲ ਟਰੱਸਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਵਜ਼ੀਫ਼ੇ ਨਾਲ ਬੱਚਿਆਂ ਦਾ ਮਨੋਬਲ ਵਧਦਾ ਹੈ ਅਤੇ ਉਹ ਹੋਰ ਜ਼ਿਆਦਾ ਮਿਹਨਤ ਕਰਨ ਲਈ ਪ੍ਰੇਰਿਤ ਹੁੰਦੇ ਹਨ। ਪ੍ਰਿੰਸੀਪਲ ਬਲਜੀਤ ਕੌਰ ਨੇ ਕਿਹਾ ਕਿ ਮੇਰੀ ਮਿੰਟ ਪਬਲਿਕ ਹਾਈ ਸਕੂਲ ਹਮੇਸ਼ਾ ਤੋਂ ਹੀ ਹੋਣਹਾਰ ਵਿਦਿਆਰਥੀਆਂ ਦੀ ਮਦਦ ਲਈ ਤਿਆਰ ਰਹਿੰਦਾ ਹੈ ਅਤੇ ਟਰੱਸਟ ਦੇ ਸਹਿਯੋਗ ਨਾਲ ਸਕੂਲ ਦੇ ਕਈ ਬੱਚਿਆਂ ਦਾ ਭਵਿੱਖ ਉਜਵਲ ਹੋਵੇਗਾ। ਇਸ ਮੌਕੇ ਸਕੂਲ ਦੀ ਇੰਪੈਕਸ਼ਨ ਅਫ਼ਸਰ ਨੇਹਾ ਬਿਸ਼ਟ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਹੀ ਜੀਵਨ ਦੀ ਸਭ ਤੋਂ ਵੱਡੀ ਪੂੰਜੀ ਹੈ ਅਤੇ ਟਰੱਸਟ ਵਲੋਂ ਕੀਤਾ ਗਿਆ ਇਹ ਕਾਰਜ ਬਹੁਤ ਹੀ ਸ਼ਲਾਘਾਯੋਗ ਹੈ। ਅੰਤ ਵਿਚ ਸਾਰੇ ਵਜ਼ੀਫ਼ਾ ਪ੍ਰਾਪਤ ਕਰਨ ਵਾਲੇ ਬੱਚਿਆਂ ਨੇ ਟਰੱਸਟ ਅਤੇ ਸਕੂਲ ਪ੍ਰਬੰਧਨ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਸਿੱਖਿਆ ਪ੍ਰਣਾਲੀ ਵਿਚ ਸੁਧਾਰ ਲਿਆਉਣ ਲਈ ਵਚਨਬੱਧ - ਵਿਧਾਇਕ ਸੰਗੋਵਾਲ ਅਗਲੀ ਖ਼ਬਰ ਵਿਧਾਇਕ ਸੰਗੋਵਾਲ ਨੇ ਗੁਰੂ ਨਾਨਕ ਨਗਰ ਗਿੱਲ ਵਿਖੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।