13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਵਿਚ 5200 ਉਮੀਦਵਾਰਾਂ ਨੇ ਲਿਆ ਹਿੱਸਾ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਭਾਰਤੀ ਫੌਜ ਵਿਚ ਸ਼ਾਮਿਲ ਹੋਣ ਅਤੇ ਦੇਸ਼ ਦੀ ਸੇਵਾ ਕਰਨ ਦੇ ਉਦੇਸ਼ ਨਾਲ ਲੁਧਿਆਣਾ, ਮੋਗਾ, ਰੂਪਨਗਰ ਅਤੇ ਐਸ. ਏ.

ਰੈਲੀ ਦੌਰਾਨ ਨੌਜਵਾਨਾਂ ਦੇ ਦਸਤਾਵੇਜ਼ ਚੈੱਕ ਕਰਦੇ ਫੌਜੀ ਅਧਿਕਾਰੀ। ਤਸਵੀਰ-ਸੇਵਕ ਸਿੰਘ 13-10-2026
ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਭਾਰਤੀ ਫੌਜ ਵਿਚ ਸ਼ਾਮਿਲ ਹੋਣ ਅਤੇ ਦੇਸ਼ ਦੀ ਸੇਵਾ ਕਰਨ ਦੇ ਉਦੇਸ਼ ਨਾਲ ਲੁਧਿਆਣਾ, ਮੋਗਾ, ਰੂਪਨਗਰ ਅਤੇ ਐਸ.ਏ.ਐਸ. ਨਗਰ (ਮੋਹਾਲੀ) ਦੇ ਲਗਭਗ 5200 ਉਮੀਦਵਾਰਾਂ ਦੇ ਨਾਲ-ਨਾਲ ਪੂਰੇ ਪੰਜਾਬ ਰਾਜ ਅਤੇ ਜੰਮੂ ਡਿਵੀਜ਼ਨ ਦੇ ਚੋਣਵੇਂ ਵਰਗਾਂ ਦੇ ਉਮੀਦਵਾਰਾਂ ਨੇ ਇਸ ਰੈਲੀ ਵਿਚ ਭਾਗ ਲਿਆ। ਭਰਤੀ ਪ੍ਰਕਿਰਿਆ ਨਿਰਧਾਰਿਤ ਨਿਯਮਾਂ, ਪ੍ਰਕਿਰਿਆਵਾਂ ਅਤੇ ਮਾਪਦੰਡਾਂ ਅਨੁਸਾਰ ਨੇਪਰੇ ਚਾੜ੍ਹੀ ਗਈ। ਉਮੀਦਵਾਰਾਂ ਨੇ ਭਰਤੀ ਪ੍ਰਕਿਰਿਆ ਦੇ ਵੱਖ-ਵੱਖ ਪੜਾਵਾਂ ਵਿਚੋਂ ਲੰਘਦਿਆਂ ਸਰੀਰਕ ਤੰਦਰੁਸਤੀ ਦੀ ਜਾਂਚ ਅਤੇ ਹੋਰ ਲਾਜ਼ਮੀ ਮੁਲਾਂਕਣ ਪੂਰੇ ਕੀਤੇ। ਇਸ ਦੌਰਾਨ ਪੂਰੀ ਪ੍ਰਕਿਰਿਆ ਵਿਚ ਨਿਰਪੱਖਤਾ , ਪਾਰਦਰਸ਼ਤਾ ਅਤੇ ਪੇਸ਼ੇਵਰਤਾ ਦੇ ਉੱਚਤਮ ਮਿਆਰਾਂ ਨੂੰ ਕਾਇਮ ਰੱਖਿਆ ਗਿਆ। ਫੌਜੀ ਅਧਿਕਾਰੀਆਂ ਨੇ ਦੱਸਿਆ ਕਿ ਭਰਤੀ ਪ੍ਰਕਿਰਿਆ ਦੌਰਾਨ ਉਮੀਦਵਾਰਾਂ ਵਲੋਂ ਦਿਖਾਇਆ ਗਿਆ ਉਤਸ਼ਾਹ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦਾ ਸ਼ਲਾਘਾਯੋਗ ਸੀ। ਅਗਲੇ ਪੜਾਵਾਂ ਲਈ ਯੋਗ ਪਾਏ ਜਾਣ ਵਾਲੇ ਉਮੀਦਵਾਰਾਂ ਨੂੰ ਨਿਰਧਾਰਿਤ ਅਧਿਕਾਰਤ ਸਾਧਨਾਂ ਰਾਹੀਂ ਸੂਚਿਤ ਕੀਤਾ ਜਾਵੇਗਾ। ਭਾਰਤੀ ਫੌਜ ਵਲੋਂ ਉਤਸ਼ਾਹੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਕਰਨ, ਅਨੁਸ਼ਾਸਨ ਅਪਣਾਉਣ ਅਤੇ ਹਥਿਆਰਬੰਦ ਬਲਾਂ ਵਿਚ ਇਕ ਮਾਣਮੱਤਾ ਤੇ ਸੰਤੁਸ਼ਟੀਜਨਕ ਕਰੀਅਰ ਬਣਾਉਣ ਦਾ ਮੌਕਾ ਪ੍ਰਦਾਨ ਕਰਨਾ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਭਰਤੀ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਪਸ਼ਟੀਕਰਨ ਲਈ ਉਮੀਦਵਾਰ ਲੁਧਿਆਣਾ, ਫ਼ਿਰੋਜ਼ਪੁਰ, ਪਟਿਆਲਾ, ਅੰਮ੍ਰਿਤਸਰ ਅਤੇ ਜੰਮੂ ਵਿਖੇ ਸਥਿਤ ਏ.ਆਰ.ਓ. ਦਫ਼ਤਰਾਂ ਨਾਲ ਸੰਪਰਕ ਕਰ ਸਕਦੇ ਹਨ।
ਪਿਛਲੀ ਖ਼ਬਰ ਲਾਡੋਵਾਲ ਚੌਕ ਹੇਠਾਂ ਅੰਡਰਬ੍ਰਿਜ ਜਾਂ ਫਲਾਈਓਵਰ ਬਣਾ ਕੇ ਟਰੈਫ਼ਿਕ ਸਮੱਸਿਆ ਹੱਲ ਕੀਤੀ ਜਾਵੇ-ਕੌਮੀ ਪ੍ਰਧਾਨ ਆਜ਼ਾਦ ਅਗਲੀ ਖ਼ਬਰ ਗੁਰਦੁਆਰਾ ਸਿੰਘਾਂ ਸ਼ਹੀਦਾਂ ਵਿਖੇ ਹਫ਼ਤਾਵਾਰੀ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।