ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਜਪ - ਤਪ ਚੌਪਹਿਰਾ ਸਮਾਗਮ
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਨਜ਼ਦੀਕ ਢੋਲੇਵਾਲ ਚੌਕ ਵਿਖੇ ਕਰਵਾਏ ਜਪ-ਤਪ ਚੌਪਹਿਰਾ ਗੁਰਮਤਿ ਸਮਾਗਮ ਵਿਚ ਦੂਰ-ਦੁਰਾਡੇ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਨਤਮਸਤਕ ਹੋ ਕੇ ਗੁਰਬਾਣੀ ਦਾ ਆਨੰਦ ਮਾਣਿਆ। ਸਮਾਗਮ ਦੌਰਾਨ ਜਪੁਜੀ ਸਾਹਿਬ, ਚੌਪਈ ਸਾਹਿਬ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ।
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਨਜ਼ਦੀਕ ਢੋਲੇਵਾਲ ਚੌਕ ਵਿਖੇ ਕਰਵਾਏ ਜਪ-ਤਪ ਚੌਪਹਿਰਾ ਗੁਰਮਤਿ ਸਮਾਗਮ ਵਿਚ ਦੂਰ-ਦੁਰਾਡੇ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਨਤਮਸਤਕ ਹੋ ਕੇ ਗੁਰਬਾਣੀ ਦਾ ਆਨੰਦ ਮਾਣਿਆ। ਸਮਾਗਮ ਦੌਰਾਨ ਜਪੁਜੀ ਸਾਹਿਬ, ਚੌਪਈ ਸਾਹਿਬ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਉਪਰੰਤ ਸੰਗਤਾਂ ਵਲੋਂ ਇਕ ਮਨ, ਇਕ ਚਿੱਤ ਹੋ ਕੇ ਸੰਗਤੀ ਰੂਪ ਵਿਚ ਸਤਿਨਾਮ-ਵਾਹਿਗੁਰੂ ਜੀ ਦਾ ਜਾਪ ਕੀਤਾ। ਸੰਗਤਾਂ ਨੇ ਭਾਵਪੂਰਵਕ ਬਾਬਾ ਦੀਪ ਸਿੰਘ ਸ਼ਹੀਦ ਜੀ ਦੀ ਉਸਤਤਿ ਵਿਚ ਸ਼ਬਦਾਂ ਰਾਹੀਂ ਗੁਰੂ ਚਰਨਾਂ ਵਿਚ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ, ਨਾਮ ਸਿਮਰਨ ਕਰਨ ਤੇ ਗੁਰੂ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਹਰਭਜਨ ਕੌਰ, ਹਰਮਿੰਦਰ ਕੌਰ, ਪਰਵਿੰਦਰ ਕੌਰ ਲਾਇਲਪੁਰੀ, ਰਵਿੰਦਰ ਕੌਰ ਕਾਲੜਾ, ਰਵਨੀਤ ਕੌਰ ਖੇੜੀਕਲਾਂ, ਅਮਰਜੀਤ ਕੌਰ, ਬਲਜੀਤ ਕੌਰ, ਅਨੂਪ ਕੌਰ, ਦਵਿੰਦਰ ਕੌਰ ਸੋਹਲ, ਰਣਜੀਤ ਕੌਰ, ਮਨਜੀਤ ਕੌਰ ਬੱਬਲ, ਕੁਲਵੰਤ ਕੌਰ ਡੰਗ, ਪਰਮਜੀਤ ਕੌਰ, ਜਸਵਿੰਦਰ ਕੌਰ, ਸੁਰਿੰਦਰ ਕੌਰ, ਨਰਿੰਦਰ ਕੌਰ, ਸੁਖਵਿੰਦਰ ਕੌਰ, ਗੁਰਿੰਦਰ ਕੌਰ, ਬਲਵਿੰਦਰ ਕੌਰ, ਤਰਲੋਚਨ ਸਿੰਘ ਬੱਬਰ, ਮਨਪ੍ਰੀਤ ਸਿੰਘ ਪ੍ਰਿੰਸ, ਅਰਜਨ ਸਿੰਘ ਚੀਮਾ, ਪ੍ਰਭਜੋਤ ਸਿੰਘ ਇਆਲੀ, ਇੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਤੇਜਿੰਦਰ ਸਿੰਘ ਡੰਗ, ਪਰਮਜੀਤ ਸਿੰਘ ਲਾਇਲਪੁਰੀ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਗੋਲਾ, ਮੋਹਨ ਸਿੰਘ ਚੌਹਾਨ, ਜੱਥੇਦਾਰ ਲਖਵਿੰਦਰ ਸਿੰਘ ਲੱਖਾ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਭਾਈ ਸੁਖਦੇਵ ਸਿੰਘ, ਦਵਿੰਦਰ ਸਿੰਘ ਸਿੱਬਲ, ਗੁਰਮੀਤ ਸਿੰਘ, ਸੁਰਿੰਦਰ ਸਿੰਘ ਨਾਰੰਗ ਵੀ ਗੁਰੂ ਘਰ ਨਤਮਸਤਕ ਹੋਏ।