ਲੁਧਿਆਣਾ, 15 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਕਾਰਾਬਾਰਾ ਰੋਡ ’ਤੇ ਅੱਜ ਦੁਪਹਿਰ ਸਥਿਤੀ ਉਸ ਵਕਤ ਤਣਾਅਪੂਰਨ ਬਣ ਗਈ, ਜਦੋਂ ਨੌਜਵਾਨ ਦੀ ਦਵਾਈ ਖਾਣ ਨਾਲ ਸ਼ੱਕੀ ਹਾਲਤ ਵਿਚ ਹੋਈ ਮੌਤ ਦੇ ਮਾਮਲੇ ਨੂੰ ਲੈ ਕੇ ਲੋਕਾਂ ਵਲੋਂ ਇਕ ਕੈਮਿਸਟ ਦੀ ਦੁਕਾਨ ’ਤੇ ਹਮਲਾ ਕਰ ਦਿੱਤਾ ਅਤੇ ਦੁਕਾਨ ਦੀ ਬੁਰੀ ਤਰ੍ਹਾਂ ਨਾਲ ਭੰਨਤੋੜ ਕੀਤੀ ਅਤੇ ਦੁਕਾਨ ਮਾਲਕ ਦੀ ਵੀ ਕੁੱਟਮਾਰ ਕੀਤੀ ਗਈ। ਜਾਣਕਾਰੀ ਅਨੁਸਾਰ ਘਟਨਾ ਅੱਜ ਬਾਅਦ ਦੁਪਹਿਰ ਉਸ ਵਕਤ ਵਾਪਰੀ, ਜਦੋਂ ਦੋ ਦਰਜਨ ਤੋਂ ਵੱਧ ਇਲਾਕੇ ਦੇ ਰਹਿਣ ਵਾਲੇ ਲੋਕ ਸੜਕ ’ਤੇ ਸਥਿਤ ਮਨਜੀਤ ਮੈਡੀਕਲ ਹਾਲ ’ਤੇ ਆਏ, ਉਸ ਵਕਤ ਦੁਕਾਨ ਦਾ ਮਾਲਕ ਵੀ ਉਥੇ ਬੈਠਾ ਸੀ। ਇਨ੍ਹਾਂ ਲੋਕਾਂ ਦਾ ਕਹਿਣਾ ਸੀ ਕਿ ਕਾਰਾਬਾਰਾ ਰੋਡ ਦੇ ਰਹਿਣ ਵਾਲੇ ਸਾਹਿਲ ਠਾਕੁਰ ਉਰਫ ਸ਼ੈਪੀ ਨੇ ਅੱਜ ਸਵੇਰੇ ਹੀ ਕੈਮਿਸਟ ਤੋਂ ਦਵਾਈ ਲਈ ਸੀ ਅਤੇ ਦਵਾਈ ਖਾਣ ਤੋਂ ਬਾਅਦ ਉਸ ਦੀ ਹਾਲਤ ਵਿਗੜ ਗਈ ਅਤੇ ਕੁੱਝ ਦੇਰ ਬਾਅਦ ਹੀ ਉਹ ਦਮ ਤੋੜ ਗਿਆ। ਉਨ੍ਹਾਂ ਨੇ ਦੱਸਿਆ ਕਿ ਕੈਮਿਸਟ ਵਲੋਂ ਉਸ ਨੂੰ ਨਸ਼ੇ ਦੀ ਦਵਾਈ ਦਿੱਤੀ ਗਈ ਹੈ, ਜਿਸ ਕਾਰਨ ਉਸ ਦੀ ਮੌਤ ਹੋਈ ਹੈ। ਇਨ੍ਹਾਂ ਪ੍ਰਦਰਸ਼ਨਕਾਰੀਆਂ ਵਲੋਂ ਕੈਮਿਸਟ ’ਤੇ ਨਸ਼ੀਲੀਆਂ ਦਵਾਈਆਂ ਵੇਚਣ ਦਾ ਵੀ ਦੋਸ਼ ਲਗਾਇਆ। ਸੂਚਨਾ ਮਿਲਦਿਆਂ ਡੀ. ਸੀ. ਪੀ. ਆਲਮ ਵਿਜੇ ਸਿੰਘ ਅਤੇ ਏ. ਸੀ. ਪੀ. ਕਿੱਕਰ ਸਿੰਘ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਲੋਕਾਂ ਨੂੰ ਸ਼ਾਂਤ ਕੀਤਾ। ਏ. ਸੀ. ਪੀ. ਕਿੱਕਰ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੁਲਿਸ ਵਲੋਂ ਹਾਲ ਦੀ ਘੜੀ ਮ੍ਰਿਤਕ ਨੌਜਵਾਨ ਸਾਹਿਲ ਠਾਕੁਰ ਉਰਫ ਸ਼ੈਪੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਉਸ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਜਿਹੜਾ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਵਲੋਂ ਹਾਲ ਦੀ ਘੜੀ ਕੈਮਿਸਟ ਨੂੰ ਹਿਰਾਸਤ ਵਿਚ ਲੈ ਕੇ ਉਸ ਪਾਸੋਂ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ।
ਕੈਮਿਸਟ ਤੋਂ ਲਈ ਦਵਾਈ ਖਾਣ ਨਾਲ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਹੋਈ ਮੌਤ
ਲੁਧਿਆਣਾ, 15 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਕਾਰਾਬਾਰਾ ਰੋਡ ’ਤੇ ਅੱਜ ਦੁਪਹਿਰ ਸਥਿਤੀ ਉਸ ਵਕਤ ਤਣਾਅਪੂਰਨ ਬਣ ਗਈ, ਜਦੋਂ ਨੌਜਵਾਨ ਦੀ ਦਵਾਈ ਖਾਣ ਨਾਲ ਸ਼ੱਕੀ ਹਾਲਤ ਵਿਚ ਹੋਈ ਮੌਤ ਦੇ ਮਾਮਲੇ ਨੂੰ ਲੈ ਕੇ ਲੋਕਾਂ ਵਲੋਂ ਇਕ ਕੈਮਿਸਟ ਦੀ ਦੁਕਾਨ ’ਤੇ ਹਮਲਾ ਕਰ ਦਿੱਤਾ ਅਤੇ ਦੁਕਾਨ ਦੀ ਬੁਰੀ ਤਰ੍ਹਾਂ ਨਾਲ ਭੰਨਤੋੜ ਕੀਤੀ ਅਤੇ ਦੁਕਾਨ ਮਾਲਕ ਦੀ ਵੀ ਕੁੱਟਮਾਰ ਕੀਤੀ ਗਈ। ਜਾਣਕਾਰੀ ਅਨੁਸਾਰ ਘਟਨਾ ਅੱਜ ਬਾਅਦ ਦੁਪਹਿਰ ਉਸ ਵਕਤ ਵਾਪਰੀ, ਜਦੋਂ ਦੋ ਦਰਜਨ ਤੋਂ ਵੱਧ ਇਲਾਕੇ ਦੇ ਰਹਿਣ ਵਾਲੇ ਲੋਕ ਸੜਕ ’ਤੇ ਸਥਿਤ ਮਨਜੀਤ ਮੈਡੀਕਲ ਹਾਲ ’ਤੇ ਆਏ, ਉਸ ਵਕਤ ਦੁਕਾਨ ਦਾ ਮਾਲਕ ਵੀ ਉਥੇ ਬੈਠਾ ਸੀ।
ਮ੍ਰਿਤਕ ਦੀ ਪੁਰਾਣੀ ਤਸਵੀਰ
16-10-2026