17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਗੁਰਮਿੰਦਰ ਸਿੰਘ (ਟਿੰਮਾ ਬੱਤਰਾ) ਨਮਿਤ ਅੰਤਿਮ ਅਰਦਾਸ ਮੌਕੇ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ ਨੇ ਦਿੱਤੀ ਸ਼ਰਧਾਂਜਲੀ

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਦੇ ਮੈਂਬਰ ਅਤੇ ਕਾਰੋਬਾਰੀ ਗੁਰਮਿੰਦਰ ਸਿੰਘ (ਟਿੰਮਾ ਬੱਤਰਾ) ਜਿਨਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਉਨਾਂ ਨਮਿੱਤ ਰੱਖੇ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਹੋਈ, ਜਿਸ ਵਿਚ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ ਨੇ ਪੁੱਜ ਕੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਕੀਰਤਨੀ ਜੱਥੇ ਵਲੋਂ ਵੈਰਾਗਮਈ ਕੀਰਤਨ ਕਰਦਿਆਂ ਜੀਵਨ ਅਤੇ ਮੌਤ ਦੇ ਵਿਸ਼ੇ ਬਾਰੇ ਸੰਗਤਾਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਅਜੀਤ ਡੈਸਕ 17-10-2026
ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਦੇ ਮੈਂਬਰ ਅਤੇ ਕਾਰੋਬਾਰੀ ਗੁਰਮਿੰਦਰ ਸਿੰਘ (ਟਿੰਮਾ ਬੱਤਰਾ) ਜਿਨਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਉਨਾਂ ਨਮਿੱਤ ਰੱਖੇ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਹੋਈ, ਜਿਸ ਵਿਚ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ ਨੇ ਪੁੱਜ ਕੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਕੀਰਤਨੀ ਜੱਥੇ ਵਲੋਂ ਵੈਰਾਗਮਈ ਕੀਰਤਨ ਕਰਦਿਆਂ ਜੀਵਨ ਅਤੇ ਮੌਤ ਦੇ ਵਿਸ਼ੇ ਬਾਰੇ ਸੰਗਤਾਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਮੇਅਰ ਪਿ੍ਸੀੰਪਲ ਇੰਦਰਜੀਤ ਕੌਰ, ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ, ਸੁਰਜੀਤ ਸਿੰਘ ਮੱਕੜ, ਅਰੋੜਾ ਖਤਰੀ ਵੈਲਫੇਅਰ ਬੋਰਡ ਦੇ ਚੇਅਰਮੈਨ ਰਜਿੰਦਰ ਸਿੰਘ ਬਸੰਤ, ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ, ਜਨਰਲ ਸਕੱਤਰ ਜਰਨੈਲ ਸਿੰਘ, ਗੁਰਦੁਆਰਾ ਸ਼ਹੀਦਾਂ ਫੇਰੂਮਾਨ ਦੇ ਮੁੱਖ ਸੇਵਾਦਾਰ ਬਲਵਿੰਦਰ ਸਿੰਘ ਲਾਇਲਪੁਰੀ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਦੇ ਮੁੱਖ ਸੇਵਾਦਾਰ ਬਾਬਾ ਅਜੀਤ ਸਿੰਘ, ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਦੇ ਮੁੱਖ ਸੇਵਾਦਾਰ ਸੁਰਿੰਦਰਪਾਲ ਸਿੰਘ ਬਿੰਦਰਾ, ਅਰੋੜਾ ਮਹਾਸਭਾ ਦੇ ਸੀਨੀਅਰ ਉਪ ਪ੍ਰਧਾਨ ਗੁਰਚਰਨ ਸਿੰਘ ਚੰਨ, ਹਰਪਾਲ ਸਿੰਘ ਖ਼ਾਲਸਾ, ਜਤਿੰਦਰਪਾਲ ਸਿੰਘ ਸਲੂਜਾ, ਜਗਬੀਰ ਸਿੰਘ ਸੋਖੀ, ਭਾਊ ਭਗਵਾਨ ਸਿੰਘ, ਦਰਸ਼ਨ ਸਿੰਘ ਦਰਸ਼ੀ, ਹਰਪ੍ਰੀਤ ਸਿੰਘ ਬੇਦੀ, ਤੇਜਿੰਦਰ ਸਿੰਘ ਡੰਗ, ਅਮਿਤ ਗੁਸਾਈਂ, ਬਲਜੀਤ ਸਿੰਘ ਦੁਖੀਆ, ਦਰਸ਼ਨ ਸਿੰਘ ਰਾਜੂ, ਹੈਪੀ ਕਾਲੜਾ, ਰਛਪਾਲ ਸਿੰਘ ਧਵਨ, ਉਂਕਾਰ ਸਿੰਘ ਰੋਪੜ, ਰੌਬੀ ਬੱਤਰਾ, ਹਰਸ਼ਰਨ ਸਿੰਘ ਪਾਹਵਾ, ਤਰਨਜੀਤ ਸਿੰਘ ਦਸ਼ਮੇਸ਼ ਪੰਪ, ਸੰਦੀਪ ਸਿੰਘ, ਪ੍ਰਿਤਪਾਲ ਸਿੰਘ ਚੁਆਇਸ ਪ੍ਰਾਪਰਟੀ, ਬਲਬੀਰ ਸਿੰਘ ਭਾਟੀਆ, ਜਸਪਾਲ ਸਿੰਘ ਢੱਲ, ਹਰਸਿਮਰਨ ਸਿੰਘ ਬੱਤਰਾ, ਗੁਰਵਿੰਦਰ ਸਿੰਘ ਬੱਤਰਾ, ਦਲੀਪ ਸਿੰਘ ਖੁਰਾਣਾ ਆਦਿ ਹਾਜ਼ਰ ਸਨ। ਪਰਿਵਾਰ ਵਲੋਂ ਆਈਆਂ ਸੰਗਤਾਂ ਦਾ ਜਰਨੈਲ ਸਿੰਘ ਨੇ ਕੀਤਾ, ਜਦ ਕਿ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਲੋਂ ਸਵ: ਬੱਤਰਾ ਦੇ ਲੜਕੇ ਬਲਪ੍ਰੀਤ ਸਿੰਘ ਬੱਤਰਾ ਵਿਨੀ ਨੂੰ ਦਸਤਾਰ ਭੇਂਟ ਕੀਤੀ ਗਈ।
ਪਿਛਲੀ ਖ਼ਬਰ ਪਰਗਟ ਸਿੰਘ ਨੂੰ ਸੂਬਾ ਪ੍ਰਧਾਨ ਬਣਾਉਣ ’ਤੇ ਹਾਈ ਕਮਾਂਡ ਦੀ ਸੋਚ ਨੂੰ ਸਲਾਮ-ਸਿੰਘਪੁਰਾ ਅਗਲੀ ਖ਼ਬਰ ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਦੀ ਯਾਦ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ ਸਮਾਪਤ ਭਾਈ ਖਾਲਸਾ ਨੇ ਸੇਵਾ ਤੇ ਸਿਮਰਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।