17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਵਿਦਿਆਰਥਣ ਜਸਲੀਨ ਕੌਰ ਨੇ ਐਮ . ਫਾਰਮਾ . ਦੀ ਪ੍ਰੀਖਿਆ ਵਿਚੋਂ ਗੋਲਡ ਮੈਡਲ ਕੀਤਾ ਪ੍ਰਾਪਤ

ਭਾਮੀਆਂ ਕਲਾਂ/ਲੁਧਿਆਣਾ, 16 ਅਕਤੂਬਰ (ਜਤਿੰਦਰ ਭੰਬੀ)-ਜੀ. ਐਚ.

ਅਜੀਤ ਡੈਸਕ 17-10-2026
ਭਾਮੀਆਂ ਕਲਾਂ/ਲੁਧਿਆਣਾ, 16 ਅਕਤੂਬਰ (ਜਤਿੰਦਰ ਭੰਬੀ)-ਜੀ.ਐਚ.ਜੀ. ਖ਼ਾਲਸਾ ਕਾਲਜ ਆਫ਼ ਫਾਰਮੇਸੀ ਗੁਰੂਸਰ ਸੁਧਾਰ ਲੁਧਿਆਣਾ ਦੀ ਵਿਦਿਆਰਥਣ ਜਸਲੀਨ ਕੌਰ ਪੁੱਤਰੀ ਜਸਜੀਤ ਸਿੰਘ (ਸੀਨੀਅਰ ‘ਆਪ’ ਆਗੂ ਤੇ ਸਾਬਕਾ ਸਰਪੰਚ ਅਮਰ ਕਲੋਨੀ, ਭਾਮੀਆਂ) ਨੇ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵਿਖੇ ਹੋਈ ਐਮ.ਫਾਰਮਾ. ਦੀ ਪ੍ਰੀਖਿਆ ਵਿਚੋਂ ਪਹਿਲੀ ਪੁਜ਼ੀਸ਼ਨ ਲੈਂਦਿਆਂ ਗੋਲਡ ਮੈਡਲ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਵਿਦਿਆਰਥਣ ਜਸਲੀਨ ਕੌਰ ਨੇ ਇਸ ਪ੍ਰਾਪਤੀ ਦਾ ਸਿਹਰਾ ਕਾਲਜ ਦੇ ਅਧਿਆਪਕਾਂ ਅਤੇ ਆਪਣੇ ਮਾਤਾ-ਪਿਤਾ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਉਸਦੇ ਮਾਤਾ-ਪਿਤਾ ਪੜ੍ਹਾਈ ਕਰਨ ਵਿਚ ਉਸਨੂੰ ਪੂਰਾ ਸਹਿਯੋਗ ਦਿੰਦੇ ਹਨ ਅਤੇ ਉਸਦੀ ਹਰ ਇਕ ਰੀਝ ਪੂਰੀ ਕਰਦੇ ਹਨ। ਜਸਲੀਨ ਕੌਰ ਦੇ ਪਿਤਾ ਜਸਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੀ ਧੀ ਜਸਲੀਨ ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਉਸਦੀ ਧੀ ਨੇ ਦਿਨ ਰਾਤ ਮਿਹਨਤ ਕਰਕੇ ਇਹ ਪੁਜ਼ੀਸ਼ਨ ਹਾਸਿਲ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੀ ਧੀ ਨੂੰ ਕੁੜੀਆਂ ਵਾਂਗ ਨਹੀਂ ਬਲਕਿ ਮੁੰਡਿਆਂ ਦੀ ਤਰ੍ਹਾਂ ਹੀ ਪਾਲਿਆ ਹੈ। ਇਸ ਮੌਕੇ ਉਨ੍ਹਾਂ ਆਪਣੀ ਧੀ ਜਸਲੀਨ ਕੌਰ ਦਾ ਮੂੰਹ ਮਿੱਠਾ ਕਰਵਾਇਆ।
ਪਿਛਲੀ ਖ਼ਬਰ ਵਾਅਦੇ ਪੂਰੇ ਨਾ ਹੋਏ ਤਾਂ 18 ਨੂੰ ਸੁਨਾਮ ’ਚ ਗੂੰਜੇਗਾ ਕੰਪਿਊਟਰ ਅਧਿਆਪਕਾਂ ਦਾ ਰੋਸ ਅਗਲੀ ਖ਼ਬਰ ਆਲਮਗੀਰ ਵਿਖੇ ਨਵੇਂ ਬਣੇ ਮੁਹੱਲਾ ਕਲੀਨਿਕ ਦਾ ਹੋਇਆ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।