18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪਤੀ ਦੀ ਪਿਸਤੌਲ ਚੋਰੀ ਕਰਨ ਦੇ ਮਾਮਲੇ ਵਿਚ ਪਤਨੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੀ ਪੁਲਿਸ ਨੇ ਪਤੀ ਦੀ ਪਿਸਤੌਲ ਚੋਰੀ ਕਰਨ ਦੇ ਮਾਮਲੇ ਵਿਚ ਉਸ ਦੀ ਪਤਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਚਿਤਵਨ ਪਾਲ ਸਿੰਘ ਵਾਸੀ ਸ਼ਹੀਦ ਭਗਤ ਸਿੰਘ ਨਗਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਉਸ ਦੀ ਪਤਨੀ ਭਗਵੰਤ ਕੌਰ ਪੁੱਤਰੀ ਅਮਰਜੀਤ ਸਿੰਘ ਵਾਸੀ ਹੰਬੜਾਂ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

ਅਜੀਤ ਡੈਸਕ 18-10-2026
ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੀ ਪੁਲਿਸ ਨੇ ਪਤੀ ਦੀ ਪਿਸਤੌਲ ਚੋਰੀ ਕਰਨ ਦੇ ਮਾਮਲੇ ਵਿਚ ਉਸ ਦੀ ਪਤਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਚਿਤਵਨ ਪਾਲ ਸਿੰਘ ਵਾਸੀ ਸ਼ਹੀਦ ਭਗਤ ਸਿੰਘ ਨਗਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਉਸ ਦੀ ਪਤਨੀ ਭਗਵੰਤ ਕੌਰ ਪੁੱਤਰੀ ਅਮਰਜੀਤ ਸਿੰਘ ਵਾਸੀ ਹੰਬੜਾਂ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਪਤਨੀ ਘਰ ਵਿਚ ਪਈ ਉਸ ਦੀ ਪਿਸਤੌਲ ਅਤੇ ਛੇ ਜਿੰਦਾ ਰੋਂਦ ਚੋਰੀ ਕਰਕੇ ਫ਼ਰਾਰ ਹੋ ਗਈ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਘਰ ਵਿਚ ਚੋਰੀ ਥਾਣਾ ਜਮਾਲਪੁਰ ਦੀ ਪੁਲਿਸ ਨੇ ਚਾਂਦ ਮੁਹੰਮਦ ਵਾਸੀ ਗੁਲਾਬੀ ਬਾਗ ਦੀ ਸ਼ਿਕਾਇਤ ’ਤੇ ਨਰਿੰਦਰ ਕੁਮਾਰ ਵਾਸੀ ਗੁਲਾਬੀ ਬਾਗ ਅਤੇ ਉਸ ਦੇ ਸਾਥੀ ਰਜਿੰਦਰ ਮੋਰੀਆ ਵਾਸੀ ਟਿੱਬਾ ਰੋਡ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਵਲੋਂ ਉਸ ਦੇ ਘਰ ਦੇ ਤਾਲੇ ਤੋੜ ਕੇ ਸੱਤ ਕਢਾਈ ਵਾਲੀਆਂ ਮਸ਼ੀਨਾਂ ਅਤੇ ਹੋਰ ਸਾਮਾਨ ਚੋਰੀ ਕਰ ਲਿਆ ਤੇ ਫ਼ਰਾਰ ਹੋ ਗਏ। ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕੀਤਾ ਗਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਕੁੱਟ ਮਾਰ ਦਾ ਮਾਮਲਾ ਪੁਲਿਸ ਨੇ ਹਾਰਦਿਕ ਵਾਸੀ ਜਮਾਲਪੁਰ ਦੀ ਸ਼ਿਕਾਇਤ ’ਤੇ ਗਗਨਦੀਪ ਸਿੰਘ ਅਨੰਦਪਾਲ ਸਿੰਘ ਪੰਕਜ ਵਾਸੀ ਟਰਾਂਸਪੋਰਟ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ। ਲੜਾਈ ਦਾ ਕਾਰਨ ਨਿੱਜੀ ਰੰਜ਼ਿਸ਼ ਦੱਸਿਆ ਜਾ ਰਿਹਾ ਹੈ। ਨਾਜਾਇਜ਼ ਸ਼ਰਾਬ ਬਰਾਮਦ ਪੁਲਿਸ ਨੇ ਅੰਮ੍ਰਿਤਸਰ ਨਿਵਾਸੀ ਤਾਜਪੁਰ ਰੋਡ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ। ਉਸ ਪਾਸੋਂ ਪੁਲਿਸ ਵਲੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਮੋਟਰਸਾਈਕਲ ਚੋਰੀ ਸਥਾਨਕ ਸਿਕੰਦਰੀ ਰੋਡ ਤੋਂ ਚੋਰਾਂ ਵਲੋਂ ਰਿੰਕੂ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ। ਸ਼ਿਕਾਇਤਕਰਤਾ ਨੇ ਇਹ ਮੋਟਰਸਾਈਕਲ ਆਪਣੇ ਘਰ ਦੇ ਬਾਹਰ ਖੜ੍ਹਾ ਕੀਤਾ ਸੀ। ਨਾਜਾਇਜ਼ ਰੇਤਾ ਕੱਢਣ ਦੇ ਮਾਮਲੇ ਵਿਚ ਕੇਸ ਦਰਜ ਪੁਲਿਸ ਨੇ ਮਾਈਨਿੰਗ ਇੰਸਪੈਕਟਰ ਅਮਨ ਠਾਕੁਰ ਦੀ ਸ਼ਿਕਾਇਤ ’ਤੇ ਸਿਮਰਨ ਗਿੱਲ ਹਰਵਿੰਦਰ ਸਿੰਘ ਬਖਸ਼ੀਸ਼ ਸਿੰਘ ਸੋਨੂ ਸੁਖਪਾਲ ਸਿੰਘ ਗਗਨਦੀਪ ਸਿੰਘ ਸੁਰਿੰਦਰ ਪਾਲ ਸਿੰਘ ਅਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਦਰਿਆ ਵਿਚੋਂ ਨਾਜਾਇਜ਼ ਰੇਤਾ ਕੱਢਣ ਦਾ ਦੋਸ਼ ਲਗਾਇਆ ਹੈ।
ਪਿਛਲੀ ਖ਼ਬਰ ਪੀ.ਏ.ਯੂ. ਦੇ ਪੈਨਸ਼ਨਰ ਅਧਿਆਪਕਾਂ ਦੀ ਐਸੋਸੀਏਸ਼ਨ ਵਲੋਂ ਉਪ ਕੁਲਪਤੀ ਨੂੰ ਸ਼ੁੱਭ ਕਾਮਨਾਵਾਂ ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼- ਦਲਜੀਤ ਕੌਰ ਚਹਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।