18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਖੇਡਾਂ ਵਤਨ ਪੰਜਾਬ ਦੀਆਂ ਦੇ ਸੂਬਾ ਪੱਧਰੀ ਬਾਸਕਟਬਾਲ ਟੂਰਨਾਮੈਂਟ ਵਿਚ ਚੇਅਰਮੈਨ ਭਿੰਡਰ ਨੇ ਕੀਤੀ ਸ਼ਿਰਕਤ

ਲੁਧਿਆਣਾ, 17 ਅਕਤੂਬਰ (ਜਸਵਿੰਦਰ ਸਿੰਘ)-ਖੇਡਾਂ ਵਤਨ ਪੰਜਾਬ ਦੀਆਂ ਦੇ ਦੂਜੇ ਫ਼ੇਜ਼ ਦਾ ਆਗਾਜ਼ ਮੌਕੇ ਗੁਰੂ ਨਾਨਕ ਸਟੇਡੀਅਮ ਦੇ ਬਾਸਕਟਬਾਲ ਹਾਲ ਵਿਖੇ ਬਾਸਕਟਬਾਲ ਖੇਡ ਦੇ ਰਾਜ ਪੱਧਰੀ ਮੁਕਾਬਲਿਆਂ ਵਿਚ ਇੰਪਰੂਵਮੈਂਟ ਟਰੱਸਟ ਚੇਅਰਮੈਨ ਤਰਸੇਮ ਸਿੰਘ ਭਿੰਡਰ ਨੇ ਸ਼ਿਰਕਤ ਕੀਤੀ ਅਤੇ ਭਾਗ ਲੈਣ ਵਾਲੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਪੰਜਾਬ ਬਾਸਕਟਬਾਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਤੇਜਾ ਸਿੰਘ ਧਾਲੀਵਾਲ, ਜਸਪ੍ਰੀਤ ਸਿੰਘ ਬਾਸਕਟਬਾਲ ਕੋਚ, ਸਲੋਨੀ ਬਾਸਕਟਬਾਲ ਕੋਚ, ਜਸਪਾਲ ਸਿੰਘ ਬਾਸਕਟਬਾਲ ਕੋਚ ਅਤੇ ਤਕਨੀਕੀ ਆਫੀਸ਼ੀਅਲਜ ਸ਼ਾਮਿਲ ਸਨ।

ਅਜੀਤ ਡੈਸਕ 18-10-2026
ਲੁਧਿਆਣਾ, 17 ਅਕਤੂਬਰ (ਜਸਵਿੰਦਰ ਸਿੰਘ)-ਖੇਡਾਂ ਵਤਨ ਪੰਜਾਬ ਦੀਆਂ ਦੇ ਦੂਜੇ ਫ਼ੇਜ਼ ਦਾ ਆਗਾਜ਼ ਮੌਕੇ ਗੁਰੂ ਨਾਨਕ ਸਟੇਡੀਅਮ ਦੇ ਬਾਸਕਟਬਾਲ ਹਾਲ ਵਿਖੇ ਬਾਸਕਟਬਾਲ ਖੇਡ ਦੇ ਰਾਜ ਪੱਧਰੀ ਮੁਕਾਬਲਿਆਂ ਵਿਚ ਇੰਪਰੂਵਮੈਂਟ ਟਰੱਸਟ ਚੇਅਰਮੈਨ ਤਰਸੇਮ ਸਿੰਘ ਭਿੰਡਰ ਨੇ ਸ਼ਿਰਕਤ ਕੀਤੀ ਅਤੇ ਭਾਗ ਲੈਣ ਵਾਲੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਪੰਜਾਬ ਬਾਸਕਟਬਾਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਤੇਜਾ ਸਿੰਘ ਧਾਲੀਵਾਲ, ਜਸਪ੍ਰੀਤ ਸਿੰਘ ਬਾਸਕਟਬਾਲ ਕੋਚ, ਸਲੋਨੀ ਬਾਸਕਟਬਾਲ ਕੋਚ, ਜਸਪਾਲ ਸਿੰਘ ਬਾਸਕਟਬਾਲ ਕੋਚ ਅਤੇ ਤਕਨੀਕੀ ਆਫੀਸ਼ੀਅਲਜ ਸ਼ਾਮਿਲ ਸਨ। ਬਾਸਕਟਬਾਲ ਦੇ ਰਾਜ ਪੱਧਰੀ ਖੇਡ ਮੁਕਾਬਲਿਆਂ ਦੇ ਪਹਿਲੇ ਦਿਨ ਦੇ 14 ਲੜਕੀਆਂ ਦੇ ਮੈਚਾਂ ਵਿਚ ਜ਼ਿਲ੍ਹਾ ਪਟਿਆਲਾ ਦੀ ਟੀਮ ਨੇ ਜ਼ਿਲ੍ਹਾ ਰੂਪਨਗਰ ਦੀ ਟੀਮ ਨੂੰ 25-11 ਦੇ ਫ਼ਰਕ ਨਾਲ, ਜ਼ਿਲ੍ਹਾ ਕਪੂਰਥਲਾ ਦੀ ਟੀਮ ਨੇ ਜ਼ਿਲ੍ਹਾ ਅੰਮ੍ਰਿਤਸਰ ਦੀ ਟੀਮ ਨੂੰ 25-8 ਦੇ ਫ਼ਰਕ ਨਾਲ, ਜ਼ਿਲ੍ਹਾ ਮਾਨਸਾ ਦੀ ਟੀਮ ਨੇ ਜ਼ਿਲ੍ਹਾ ਮੋਗਾ ਦੀ ਟੀਮ ਨੂੰ 18-6 ਦੇ ਫ਼ਰਕ ਨਾਲ ਹਰਾਇਆ। ਅੰਡਰ 17 ਲੜਕੀਆਂ ਦੇ ਮੈਚਾਂ ਵਿਚ ਜ਼ਿਲ੍ਹਾ ਪਟਿਆਲਾ ਦੀ ਟੀਮ ਨੇ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੀ ਟੀਮ ਨੂੰ 37-10 ਦੇ ਫ਼ਰਕ ਨਾਲ, ਜ਼ਿਲ੍ਹਾ ਮੁਕਤਸਰ ਸਾਹਿਬ ਦੀ ਟੀਮ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਟੀਮ ਨੂੰ 20-11 ਦੇ ਫ਼ਰਕ ਨਾਲ ਅਤੇ ਜ਼ਿਲ੍ਹਾ ਕਪੂਰਥਲਾ ਦੀ ਟੀਮ ਨੇ ਜ਼ਿਲ੍ਹਾ ਗੁਰਦਾਸਪੁਰ ਦੀ ਟੀਮ ਨੂੰ 42-31 ਦੇ ਫ਼ਰਕ ਨਾਲ ਹਰਾਇਆ। ਅੰਡਰ 21 ਫੀਮੇਲ ਵਰਗ ਦੇ ਮੈਚਾਂ ਵਿਚ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੀ ਟੀਮ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਟੀਮ ਨੂੰ 20-9 ਦੇ ਫ਼ਰਕ ਨਾਲ, ਜ਼ਿਲ੍ਹਾ ਅੰਮ੍ਰਿਤਸਰ ਸਾਹਿਬ ਦੀ ਟੀਮ ਨੇ ਜ਼ਿਲ੍ਹਾ ਮਾਨਸਾ ਦੀ ਟੀਮ ਨੂੰ 33-23 ਦੇ ਫ਼ਰਕ ਨਾਲ ਅਤੇ ਜ਼ਿਲ੍ਹਾ ਫ਼ਰੀਦਕੋਟ ਦੀ ਟੀਮ ਨੇ ਜ਼ਿਲ੍ਹਾ ਫ਼ਾਜ਼ਿਲਕਾ ਦੀ ਟੀਮ ਨੂੰ 14-12 ਦੇ ਫ਼ਰਕ ਨਾਲ ਹਰਾਇਆ।
ਪਿਛਲੀ ਖ਼ਬਰ ਕਾਂਗਰਸ ਦੇ ਅਨਮੋਲ ਰਤਨ ਹਨ ਆਲਮਗੀਰੀਏ ਭਲਵਾਨ-ਬੀਬੀ ਵੜਿੰਗ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਦਸਵੇਂ ਵੰਸ਼ ਬਾਬਾ ਜਤਿੰਦਰਪਾਲ ਸਿੰਘ ਸੋਢੀ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।