18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਅਤੇ ਜਪ-ਤਪ ਸਮਾਗਮ

ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਜ਼-1, ਦੁੱਗਰੀ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਕੱਤਕ ਦੇ ਮਹੀਨੇ ਦੀ ਆਰੰਭਤਾ (ਸੰਗਰਾਂਦ) ਦੀ ਅਰਦਾਸ ਅਤੇ ਵਿਸ਼ੇਸ਼ ਜਪ-ਤਪ ਸਮਾਗਮ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਏ ਗਏ। ਅੰਮ੍ਰਿਤ ਵੇਲੇ ਤੋਂ ਆਰੰਭ ਹੋਏ ਸਮਾਗਮਾਂ ਦੌਰਾਨ ਗੁਰੂ ਘਰ ਦੇ ਹਜ਼ੂਰੀ ਰਾਗੀ ਜਥਿਆਂ ਵਲੋਂ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

ਅਜੀਤ ਡੈਸਕ 18-10-2026
ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਜ਼-1, ਦੁੱਗਰੀ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਕੱਤਕ ਦੇ ਮਹੀਨੇ ਦੀ ਆਰੰਭਤਾ (ਸੰਗਰਾਂਦ) ਦੀ ਅਰਦਾਸ ਅਤੇ ਵਿਸ਼ੇਸ਼ ਜਪ-ਤਪ ਸਮਾਗਮ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਏ ਗਏ। ਅੰਮ੍ਰਿਤ ਵੇਲੇ ਤੋਂ ਆਰੰਭ ਹੋਏ ਸਮਾਗਮਾਂ ਦੌਰਾਨ ਗੁਰੂ ਘਰ ਦੇ ਹਜ਼ੂਰੀ ਰਾਗੀ ਜਥਿਆਂ ਵਲੋਂ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਉਪਰੰਤ ਦਿਨ ਵੇਲੇ 11 ਵਜੇ ਤੋਂ ਸ਼ੁਰੂ ਹੋਏ ਜਪ-ਤਪ ਸਮਾਗਮ ਵਿਚ ਗੁਰਦੁਆਰਾ ਸਾਹਿਬ ਦੀ ਇਸਤਰੀ ਸਤਿਸੰਗ ਸਭਾ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਇਸ ਮੌਕੇ ਸ਼੍ਰੀ ਜਪੁਜੀ ਸਾਹਿਬ ਅਤੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਸਮੂਹਿਕ ਜਾਪ ਕੀਤੇ ਗਏ ਅਤੇ ਇਸਤਰੀ ਸਤਿਸੰਗ ਸਭਾ ਦੇ ਕੀਰਤਨੀ ਜਥਿਆਂ ਬੀਬੀ ਦਵਿੰਦਰ ਕੌਰ, ਅਮ੍ਰਿਤਪਾਲ ਕੌਰ, ਸੋਨੀ ਸਲੂਜਾ, ਰਣਜੀਤ ਕੌਰ ਬੱਤਰਾ, ਬਲਵਿੰਦਰ ਕੌਰ ਬੱਤਰਾ, ਸਿਮਰਨ ਕੌਰ, ਸਰਬਜੀਤ ਕੌਰ, ਰਵਿੰਦਰ ਕੌਰ ਢੱਲ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਸਮਾਗਮ ਦੀ ਸਮਾਪਤੀ ਮੌਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਅਤੇ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਇਸਤ੍ਰੀ ਸਤਿਸੰਗ ਸਭਾਵਾਂ ਦੀਆਂ ਬੀਬੀਆਂ ਦਾ ਧੰਨਵਾਦ ਕੀਤਾ। ਬੀਬੀ ਸਰਬਜੀਤ ਕੌਰ ਬੇਦੀ, ਅਰਵਿੰਦਰ ਕੌਰ ਢਲ, ਕੁਲਜੀਤ ਕੌਰ, ਦਵਿੰਦਰ ਕੌਰ, ਬਲਵਿੰਦਰ ਕੌਰ ਬਤਰਾ, ਅੰਮ੍ਰਿਤਪਾਲ ਕੌਰ, ਰਵਿੰਦਰ ਕੌਰ ਰਹੇਜਾ, ਰਣਜੀਤ ਕੌਰ ਬਤਰਾ, ਸਿਮਰਨ ਕੌਰ, ਮਨਜੀਤ ਕੌਰ, ਤਰਨਜੀਤ ਕੌਰ, ਤਰਨਜੀਤ ਕੌਰ ਓਬਰਾਏ ਗੁਰਪ੍ਰੀਤ ਕੌਰ ਬਬਲੀ ਸੰਗਤਾਂ ਵਿਚ ਹਾਜ਼ਰ ਹੋਏ।
ਪਿਛਲੀ ਖ਼ਬਰ ਭੈਰਾਜ ਸਿੰਘ ਆਮ ਆਦਮੀ ਪਾਰਟੀ ਟਰੇਡ ਵਿੰਗ ਦੇ ਜ਼ਿਲ੍ਹਾ ਵਾਈਸ ਕੋਆਰਡੀਨੇਟਰ ਨਿਯੁਕਤ ਅਗਲੀ ਖ਼ਬਰ ਕਾਂਗਰਸ ਦੇ ਅਨਮੋਲ ਰਤਨ ਹਨ ਆਲਮਗੀਰੀਏ ਭਲਵਾਨ-ਬੀਬੀ ਵੜਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।