18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਵੱਖ-ਵੱਖ ਆਗੂਆਂ ਨੇ ਅਕਾਲੀ ਦਲ (ਬ) ਵਿਚ ਕੀਤੀ ਸ਼ਮੂਲੀਅਤ

ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਹਲਕਾ ਪੱਛਮੀ ਦੇ ਇੰਚਾਰਜ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੀ ਅਗਵਾਈ ਹੇਠ ਅੱਜ ਇਲਾਕੇ ਦੇ ਦਰਜਨਾਂ ਲੋਕਾਂ ਨੇ ਅਕਾਲੀ ਦਲ ਦਾ ਪੱਲਾ ਫੜਿਆ। ਅਕਾਲੀ ਦਲ (ਬ) ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਪਰਮਜੀਤ ਸਿੰਘ, ਮਾਧਵੀ, ਰੋਹਿਤ ਗੋਇਲ, ਵਿਕਰਮ ਮਹਿਤਾ, ਰਣਜੀਤ ਸਿੰਘ ਅਤੇ ਉਨ੍ਹਾਂ ਦੇ ਸਾਥੀ ਸ਼ਾਮਿਲ ਸਨ।

ਅਜੀਤ ਡੈਸਕ 18-10-2026
ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਹਲਕਾ ਪੱਛਮੀ ਦੇ ਇੰਚਾਰਜ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੀ ਅਗਵਾਈ ਹੇਠ ਅੱਜ ਇਲਾਕੇ ਦੇ ਦਰਜਨਾਂ ਲੋਕਾਂ ਨੇ ਅਕਾਲੀ ਦਲ ਦਾ ਪੱਲਾ ਫੜਿਆ। ਅਕਾਲੀ ਦਲ (ਬ) ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਪਰਮਜੀਤ ਸਿੰਘ, ਮਾਧਵੀ, ਰੋਹਿਤ ਗੋਇਲ, ਵਿਕਰਮ ਮਹਿਤਾ, ਰਣਜੀਤ ਸਿੰਘ ਅਤੇ ਉਨ੍ਹਾਂ ਦੇ ਸਾਥੀ ਸ਼ਾਮਿਲ ਸਨ। ਇਸ ਮੌਕੇ ਸੰਬੋਧਨ ਕਰਦਿਆਂ ਪਰਉਪਕਾਰ ਸਿੰਘ ਘੁੰਮਣ ਨੇ ਕਿਹਾ ਕਿ ਇਹਨਾਂ ਆਗੂਆਂ ਨੂੰ ਪਾਰਟੀ ਵਿਚ ਬਣਦਾ ਮਾਨ ਸਤਿਕਾਰ ਦਿੱਤਾ ਜਾਵੇਗਾ। ਹਾਜ਼ਰੀ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਘੁੰਮਣ ਨੇ ਦੱਸਿਆ ਕਿ ਅੱਜ ਪੰਜਾਬ ਵਿਚ ਨਸ਼ਿਆਂ ਦਾ ਛੇਵਾਂ ਦਰਿਆ ਵਹਿ ਰਿਹਾ ਹੈ ਅਤੇ ਲੋਕ ਮੌਜੂਦਾ ਸਰਕਾਰ ਤੋਂ ਦੁਖੀ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਨਸ਼ਾ ਰੋਕਣ ਦੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ ਅਤੇ ਹਰ ਰੋਜ਼ ਸੂਬੇ ਵਿਚ ਨਸ਼ੇ ਨਾਲ ਮੌਤਾਂ ਹੋ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਇੰਤਜ਼ਾਰ ਕਰ ਰਹੇ ਹਨ ਤਾਂ ਜੋ ਮੁੜ ਤੋਂ ਅਕਾਲੀ ਦਲ (ਬ) ਦੇ ਹੱਥ ਵਿਚ ਸੱਤਾ ਸੌਂਪੀ ਜਾ ਸਕੇ। ਉਨ੍ਹਾਂ ਦੱਸਿਆ ਕਿ ਲੋਕ ਅੱਜ ਵੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਰਾਜ ਨੂੰ ਯਾਦ ਕਰ ਰਹੇ ਹਨ ਉਨ੍ਹਾਂ ਦੱਸਿਆ ਕਿ ਜਿੰਨਾ ਵਿਕਾਸ ਅਕਾਲੀ ਦਲ ਦੀ ਸਰਕਾਰ ਵਿਚ ਹੋਇਆ ਸੀ, ਓਨਾ ਕਿਸੇ ਵੀ ਸਰਕਾਰ ਵਿਚ ਨਹੀਂ ਹੋਇਆ। ਉਨ੍ਹਾਂ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸਾਰੇ ਆਗੂਆਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਅੱਜ ਬਿਜਲੀ ਸਪਲਾਈ ਬੰਦ ਰਹੇਗੀ ਅਗਲੀ ਖ਼ਬਰ ਇੰਡੀਅਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਸਥਾਨਾਂ ਦਾ ਕੀਤਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।