19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਸਿਹਤ ਜਾਂਚ ਕੈਂਪ ਲੱਗਾ

ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਪਹਿਲ ਐਨ. ਜੀ.

ਅਜੀਤ ਡੈਸਕ 19-10-2026
ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਪਹਿਲ ਐਨ.ਜੀ.ਓ. ਦੇ ਸਹਿਯੋਗ ਨਾਲ ਸਿਹਤ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਮਰੀਜ਼ਾਂ ਦੀ ਜਾਂਚ ਐਮ.ਬੀ.ਬੀ.ਐਸ. ਡਾਕਟਰ ਵਲੋਂ ਕੀਤੀ ਗਈ। ਕੈਂਪ ਵਿਚ ਛਾਤੀ ਦੇ ਐਕਸਰੇ, ਸ਼ੂਗਰ ਦੀ ਜਾਂਚ, ਬਲੱਡ ਪ੍ਰੈਸ਼ਰ ਦੀ ਜਾਂਚ, ਅੱਖਾਂ ਦੀ ਜਾਂਚ ਤੇ ਹੋਰ ਬਿਮਾਰੀਆਂ ਦੀ ਜਾਂਚ ਡਾਕਟਰਾਂ ਦੀ ਟੀਮ ਵਲੋਂ ਕੀਤੀ ਗਈ। ਇਸ ਕੈਂਪ ਵਿਚ 100 ਤੋਂ ਵੱਧ ਲੋਕਾਂ ਨੇ ਆਪਣਾ ਚੈੱਕਅਪ ਕਰਵਾਇਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅਜੀਤ ਸਿੰਘ ਵਲੋਂ ਡਾਕਟਰਾਂ ਦੀ ਟੀਮ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ। ਕੈਂਪ ’ਚ ਪਹੁੰਚੇ ਮਰੀਜ਼ਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਪਿਛਲੀ ਖ਼ਬਰ ਦਿਆਨੰਦ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਸਾਲਾਨਾ ਖੇਡ ਮੇਲਾ ‘ ਸਮੈਸ਼ - 2026’ ਕਰਵਾਇਆ ਅਗਲੀ ਖ਼ਬਰ ਲੱਖਾਂ ਰੁਪਏ ਦੀ ਰਕਮ ਨੂੰ ਖ਼ੁਰਦ - ਬੁਰਦ ਕਰਨ ਦੇ ਮਾਮਲੇ ’ ਚ ਕੰਪਨੀ ਦੀ ਮਹਿਲਾ ਮੁਲਾਜ਼ਮ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।