19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਕਾਰੋਬਾਰੀ ਦੇ ਕਰੋੜਾਂ ਰੁਪਏ ਮੁੱਲ ਦੇ ਪਲਾਟ ’ਤੇ ਨਾਜਾਇਜ਼ ਕਬਜ਼ੇ ਦੀ ਕੋਸ਼ਿਸ਼ ਅਤੇ ਭੰਨਤੋੜ ਕਰਨ ਦੇ ਮਾਮਲੇ ਵਿਚ ਪਿਓ-ਪੁੱਤਰਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 18 ਅਕਤੂਬਰ (ਡਾ. ਤਰਲੋਚਨ ਸਿੰਘ)-ਵਾਰਡ ਨੰਬਰ 19 ਅਧੀਨ ਪੈਂਦੇ ਸੈਕਟਰ 39-ਏ ਵਿਚ 3.

3.50 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਸੈਕਟਰ 39-ਏ ਦੀ ਸੜਕ ਦੀ ਸ਼ੁਰੂਆਤ ਕਰਦੇ ਹੋਏ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ, ਕੌਂਸਲਰ ਨਿਧੀ ਗੁਪਤਾ ਤੇ ਹੋਰ। ਅਜੀਤ ਤਸਵੀਰ 19-10-2026
ਲੁਧਿਆਣਾ, 18 ਅਕਤੂਬਰ (ਡਾ. ਤਰਲੋਚਨ ਸਿੰਘ)-ਵਾਰਡ ਨੰਬਰ 19 ਅਧੀਨ ਪੈਂਦੇ ਸੈਕਟਰ 39-ਏ ਵਿਚ 3.50 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਆਰ.ਸੀ.ਸੀ. ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਹਲਕਾ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਕੌਂਸਲਰ ਨਿਧੀ ਗੁਪਤਾ ਵਲੋਂ ਗਲਾਡਾ ਦੇ ਅਧਿਕਾਰੀਆਂ ਦੀ ਮੌਜੂਦਗੀ ਵਿਚ ਕੀਤੀ ਗਈ। ਇਹ ਸੜਕ ਇਕਾਈ ਹਸਪਤਾਲ ਤੋਂ ਸ਼ੁਰੂ ਹੋ ਕੇ ਮੋਤੀ ਨਗਰ ਥਾਣੇ ਤੋਂ ਹੁੰਦੀ ਹੋਈ ਵਰਧਮਾਨ ਚੌਕ ਤੱਕ ਜਾਵੇਗੀ। ਇਸ ਮੌਕੇ ਵਿਧਾਇਕ ਗਰੇਵਾਲ ਭੋਲਾ ਨੇ ਕਿਹਾ ਕਿ ਇਸ ਸੜਕ ਦੇ ਨਿਰਮਾਣ ਵਿਚ ਲੰਬੇ ਸਮੇਂ ਤੋਂ ਹੋ ਰਹੀ ਦੇਰੀ ਅਤੇ ਸੜਕ ਦੀ ਖਸਤਾ ਹਾਲਤ ਕਾਰਨ ਇਲਾਕਾ ਨਿਵਾਸੀਆਂ ਨੂੰ ਆਵਾਜਾਈ ਵਿਚ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਸੜਕ ਦੀ ਮਾੜੀ ਹਾਲਤ ਕਾਰਨ ਲੋਕਾਂ ਨੂੰ ਰੋਜ਼ਾਨਾ ਆਉਣ-ਜਾਣ ਵਿਚ ਦਿੱਕਤਾਂ ਝੱਲਣੀਆਂ ਪੈ ਰਹੀਆਂ ਸਨ। ਹੁਣ ਇਸ ਸੜਕ ਦੇ ਨਿਰਮਾਣ ਨਾਲ ਇਲਾਕਾ ਨਿਵਾਸੀਆਂ ਨੂੰ ਰਾਹਤ ਮਿਲੇਗੀ ਅਤੇ ਸੜਕ ਦੀ ਵਿਵਸਥਾ ਵਿਚ ਸੁਧਾਰ ਹੋਵੇਗਾ। ਇਸ ਵਿਕਾਸ ਕਾਰਜ ਨੂੰ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਕੌਂਸਲਰ ਨਿਧੀ ਗੁਪਤਾ ਨੇ ਕਿਹਾ ਕਿ ਵਾਰਡ ਨੰਬਰ 19 ਵਿਚ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਲਾਕਾ ਨਿਵਾਸੀਆਂ ਨੂੰ ਬਿਹਤਰ ਸੜਕਾਂ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਅੱਗੇ ਵੀ ਲਗਾਤਾਰ ਯਤਨ ਜਾਰੀ ਰਹਿਣਗੇ। ਕੌਂਸਲਰ ਨਿਧੀ ਗੁਪਤਾ ਨੇ ਸੈਕਟਰ 39-ਏ ਦੇ ਨਿਵਾਸੀਆਂ ਨੂੰ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਹੋਣ ‘ਤੇ ਵਧਾਈ ਦਿੱਤੀ ਅਤੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦਾ ਧੰਨਵਾਦ ਕੀਤਾ। ਇਸ ਮੌਕੇ ਅਭਿਸ਼ੇਕ ਗੁਪਤਾ, ਗਿੰਦਰਾ ਜੀ, ਪਰਮਿੰਦਰ ਚੱਢਾ, ਗੁਰਸ਼ਰਨ ਗਿਫ਼ਟੀ, ਗੁਰਬਚਨ ਖੋਲੀ, ਅੰਕੁਰ ਗੁਲਾਟੀ, ਲਖਵਿੰਦਰ ਲੱਖਾ, ਮਨਪ੍ਰੀਤ, ਮਨਵੀਰ ਗਰਗ, ਚਾਬਲਦੇਵ, ਹਿਤੇਨ ਸ਼ਰਮਾ, ਪਰਵਿੰਦਰ ਪੰਮਾ, ਮਨਜੀਤ ਚੌਹਾਨ, ਸੁਕਚਨ, ਸੁਖਮਨ ਸਿੰਘ, ਰੰਜਨ, ਹਰਦੀ ਅਤੇ ਜੀਤ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਮੌਜੂਦ ਸਨ।
ਪਿਛਲੀ ਖ਼ਬਰ ਡਾ. ਕਲਾਮ ਨੂੰ ਯਾਦ ਕਰਦਿਆਂ ਐੱਸ.ਸੀ.ਡੀ. ਕਾਲਜ ਦੇ ਵਿਦਿਆਰਥੀਆਂ ਵਲੋਂ ਦਿੱਤੀ ਗਈ ਸ਼ਰਧਾਂਜਲੀ ਅਗਲੀ ਖ਼ਬਰ ਹਾਊਸਿੰਗ ਬੋਰਡ ਕਾਲੋਨੀ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।