ਸ਼੍ਰੋਮਣੀ ਅਕਾਲੀ ਦਲ ( ਬ ) ਦੇ ਨਵ - ਨਿਯੁਕਤ ਜਨਰਲ ਸਕੱਤਰ ਗੋਹਲਵੜੀਆ ਵਲੋਂ ਸੁਖਬੀਰ ਨਾਲ ਮੁਲਾਕਾਤ
ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਨਵ ਨਿਯੁਕਤ ਜਨਰਲ ਸਕੱਤਰ ਅਤੇ ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ ਨੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੇ ਸਪੁੱਤਰ ਤੇ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੇ ਮੈਂਬਰ ਐਡਵੋਕੇਟ ਅਮਨਜੋਤ ਸਿੰਘ ਗੋਹਲਵੜੀਆ ਵੀ ਨਾਲ ਸਨ।
ਅਜੀਤ ਡੈਸਕ
20-10-2026