21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਪੰਜਾਬੀ ਸਾਹਿਤ ਅਕਾਦਮੀ ਵਲੋਂ ਸ਼ਰਨਜੀਤ ਜਿੰਮੀ ਦੇ ਦਿਹਾਂਤ ’ਤੇ ਅਫ਼ਸੋਸ ਪ੍ਰਗਟ

ਲੁਧਿਆਣਾ, 20 ਅਕਤੂਬਰ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਤੇ ਸਮੂਹ ਮੈਂਬਰਾਂ ਵਲੋਂ ਅਕਾਦਮੀ ਦੇ ਜੀਵਨ ਮੈਂਬਰ ਤੇ ਪ੍ਰਸਿੱਧ ਸਾਹਿਤਕਾਰ ਡਾ.

ਅਜੀਤ ਡੈਸਕ 21-10-2026
ਲੁਧਿਆਣਾ, 20 ਅਕਤੂਬਰ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਤੇ ਸਮੂਹ ਮੈਂਬਰਾਂ ਵਲੋਂ ਅਕਾਦਮੀ ਦੇ ਜੀਵਨ ਮੈਂਬਰ ਤੇ ਪ੍ਰਸਿੱਧ ਸਾਹਿਤਕਾਰ ਡਾ. ਸ਼ਿੰਦਰਪਾਲ ਸਿੰਘ ਦੇ ਪੁੱਤਰ ਸ਼ਰਨਜੀਤ ਸਿੰਘ ਜ਼ਿੰਮੀ ਦੇ ਦਿਹਾਂਤ ’ਤੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ। ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਤੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਡੂੰਘੇ ਦੁੱਖ ’ਤੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਡਾ. ਸ਼ਿੰਦਰਪਾਲ ਸਿੰਘ ਦੇ ਪੁੱਤਰ ਸ਼ਰਨਜੀਤ ਸਿੰਘ ਜ਼ਿੰਮੀ ਦੇ ਅਚਾਨਕ ਦਿਹਾਂਤ ਨਾਲ ਡਾ. ਸ਼ਿੰਦਰਪਾਲ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਲਈ ਗਹਿਰੇ ਸਦਮੇ ਵਾਲੀ ਗੱਲ ਹੈ। ਉਨ੍ਹਾਂ ਕਿਹਾ ਪੁੱਤਰ ਦੇ ਸਦੀਵੀ ਵਿਛੋੜੇ ਨਾਲ ਡਾ. ਸ਼ਿੰਦਰਪਾਲ ਸਿੰਘ ਦੇ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ। ਇਸ ਦੁੱਖ ਦੀ ਘੜੀ ਅਕਾਦਮੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੀ ਹੈ। ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ’ਚ ਪ੍ਰੋ. ਗੁਰਭਜਨ ਗਿੱਲ, ਡਾ. ਸੁਖਦੇਵ ਸਿਰਸਾ, ਪ੍ਰੋ. ਰਵਿੰਦਰ ਭੱਠਲ, ਡਾ. ਲਖਵਿੰਦਰ ਜੌਹਲ, ਡਾ. ਵਰਿਆਮ ਸੰਧੂ, ਡਾ. ਗੁਰਇਕਬਾਲ ਸਿੰਘ, ਡਾ. ਸਰਬਜੀਤ ਕੌਰ ਸੋਹਲ, ਜਸਪਾਲ ਮਾਨਖੇੜਾ, ਸਹਿਜਪ੍ਰੀਤ ਮਾਂਗਟ, ਡਾ. ਗੁਰਚਰਨ ਕੌਰ ਕੋਚਰ, ਡਾ. ਅਰਵਿੰਦਰ ਕੌਰ ਕਾਕੜਾ, ਸੁਰਿੰਦਰ ਨੀਰ, ਸੁਰਿੰਦਰ ਕੈਲੇ, ਜਨਮੇਜਾ ਜੌਹਲ, ਹਰਵਿੰਦਰ ਸਿਰਸਾ, ਡਾ. ਅੰਮੀਆਂ ਕੁੰਵਰ, ਡਾ. ਹਰੀ ਸਿੰਘ ਜਾਚਕ, ਕੇ. ਸਾਧੂ ਸਿੰਘ, ਭੁਪਿੰਦਰ ਸੰਧੂ, ਸੰਜੀਵਨ ਸਿੰਘ, ਡਾ. ਸਿਮਰਜੀਤ ਕੌਰ ਗਿੱਲ, ਡਾ. ਤਰਸਪਾਲ ਕੌਰ, ਮਨਜਿੰਦਰ ਧਨੋਆ, ਤ੍ਰੈਲੋਚਨ ਲੋਚੀ, ਪ੍ਰਭਜੋਤ ਸਿੰਘ ਸੋਹੀ, ਪ੍ਰਿੰਸੀਪਲ ਨਵਤੇਜ ਗੜ੍ਹਦੀਵਾਲਾ, ਰਜਿੰਦਰ ਰਾਜਨ, ਮੱਖਣ ਮਾਨ, ਰੋਜ਼ੀ ਸਿੰਘ ਸ਼ਾਮਿਲ ਹਨ।
ਪਿਛਲੀ ਖ਼ਬਰ ‘ ਆਪ ’ ਵਲੋਂ ਨੌਜਵਾਨ ਸਰਪੰਚ ਜਗਨਦੀਪ ਸਿੰਘ ਹੈਰੀ ਨੂੰ ਵਿਦਿਆਰਥੀ ਜਥੇਬੰਦੀ ਦੇ ਮਾਲਵਾ ਸੈਂਟਰਲ ਜ਼ੋਨ ਦਾ ਇੰਚਾਰਜ ਲਗਾਇਆ ਅਗਲੀ ਖ਼ਬਰ ਹੁਸ਼ਿਆਰਪੁਰ ’ਚ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।