21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸੌਖੀ ਦੀ ਅਗਵਾਈ ਹੇਠ ਅਕਾਲੀਆਂ ਨੇ ਦਿੱਤਾ ਹਲਕਾ ਵਿਧਾਇਕ ਦੇ ਪੁੱਤਰ ਰਾਹੀਂ ਪੰਜਾਬ ਸਰਕਾਰ ਨੂੰ ‘ ਰੋਸ ਪੱਤਰ ’

ਲੁਧਿਆਣਾ, 20 ਅਕਤੂਬਰ (ਡਾ. ਤਰਲੋਚਨ ਸਿੰਘ)-ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਗਬੀਰ ਸਿੰਘ ਸੋਖੀ ਵਲੋਂ ਪੰਜਾਬ ਵਿਚ ਨਸ਼ਿਆਂ ਦਾ ਵਿਰੋਧ ਕਰਦੇ ਹੋਏ ਕੀਤੇ ਗਏ ਭਾਈ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਨਿੰਦਿਆ ਕਰਦਿਆਂ ਗੁਰੂ ਦੋਖੀ ਸਰਕਾਰ ਵਿਰੁੱਧ ਰੋਸ ਦਾ ਪ੍ਰਗਟਾਵਾ ਕੀਤਾ ਗਿਆ।

ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਆਤਮ ਨਗਰ ਦੇ ਇੰਚਾਰਜ ਜਗਬੀਰ ਸਿੰਘ ਸੋਖੀ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਪੁੱਤਰ ਯੁਵਰਾਜ ਸਿੰਘ ਸਿੱਧੂ ਨੂੰ ਰੋਸ ਪੱਤਰ ਸੌਂਪਦੇ ਹੋਏ। ਤਸਵੀਰ-ਸੇਵਕ ਸਿੰਘ 21-10-2026
ਲੁਧਿਆਣਾ, 20 ਅਕਤੂਬਰ (ਡਾ. ਤਰਲੋਚਨ ਸਿੰਘ)-ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਗਬੀਰ ਸਿੰਘ ਸੋਖੀ ਵਲੋਂ ਪੰਜਾਬ ਵਿਚ ਨਸ਼ਿਆਂ ਦਾ ਵਿਰੋਧ ਕਰਦੇ ਹੋਏ ਕੀਤੇ ਗਏ ਭਾਈ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਨਿੰਦਿਆ ਕਰਦਿਆਂ ਗੁਰੂ ਦੋਖੀ ਸਰਕਾਰ ਵਿਰੁੱਧ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੌਰਾਨ ਉਨ੍ਹਾਂ ਵਲੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਪੁੱਤਰ ਨਗਰ ਨਿਗਮ ਲੁਧਿਆਣਾ ਦੀ ਵਿੱਤ ਅਤੇ ਠੇਕਾ ਕਮੇਟੀ ਦੇ ਮੈਂਬਰ ਯੁਵਰਾਜ ਸਿੰਘ ਸਿੱਧੂ ਨੂੰ ‘ਲਾਹਨਤੀ ਪੱਤਰ’ ਵੀ ਸੌਂਪਿਆ ਗਿਆ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਗਬੀਰ ਸਿੰਘ ਸੌਖੀ ਨੇ ਕਿਹਾ ਕਿ ਆਪ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਾਸੀਆਂ ਨੂੰ ਬਦਲਾਅ ਦਾ ਲਾਰਾ ਲਾ ਕੇ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਦੇ ਸਬਜ਼ਬਾਗ ਦਿਖਾ ਕੇ ਸਤਾ ਪ੍ਰਾਪਤ ਕਰ ਲਈ ਪ੍ਰੰਤੂ ਕੀਤੇ ਗਏ ਵਾਅਦਿਆਂ ਵਿਚੋਂ ਕੋਈ ਵੀ ਵਾਅਦਾ ਸਹੀ ਢੰਗ ਨਾਲ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਨਾ ਤਾਂ ਇਹ ਸਰਕਾਰ ਪੰਜਾਬ ਵਿਚੋਂ ਭ੍ਰਿਸ਼ਟਾਚਾਰ ਘੱਟ ਕਰ ਸਕੀ ਅਤੇ ਨਾ ਹੀ ਆਪਣੇ ਵਾਅਦੇ ਮੁਤਾਬਿਕ ਨਸ਼ਿਆਂ ਦਾ ਖ਼ਾਤਮਾ ਕਰ ਸਕੀ, ਸਗੋਂ ਜਿਹੜਾ ਨਸ਼ਿਆਂ ਖ਼ਿਲਾਫ਼ ਜਾਂ ਰਿਸ਼ਵਤਖ਼ੋਰੀ ਖ਼ਿਲਾਫ਼ ਆਵਾਜ਼ ਚੁੱਕਦਾ ਹੈ, ਉਸ ਨੂੰ ਪੁਲਿਸ ਦੀ ਤਸ਼ੱਦਦ ਦਾ ਸ਼ਿਕਾਰ ਹੋਣਾ ਪੈਂਦਾ ਹੈ ਅਤੇ ਕਈ ਤਾਂ ਆਪਣੀਆਂ ਕੀਮਤੀ ਜਾਨਾਂ ਤੱਕ ਗੁਆ ਚੁੱਕੇ ਹਨ। ਸੌਖੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਯੁੱਧ ਨਸ਼ਿਆਂ ਵਿਰੁੱਧ ਇਕ ਡਰਾਮਾ ਬਣ ਕੇ ਰਹਿ ਗਿਆ ਹੈ, ਜਦਕਿ ਨਸ਼ਾ ਹੁਣ ਹਰ ਗਲੀ ਮੁਹੱਲੇ ਇੱਥੋਂ ਤੱਕ ਕਿ ਆਰਡਰ ‘ਤੇ ਘਰ ਤੱਕ ਵੀ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੁਣ ਧੱਕੇਸ਼ਾਹੀ ਤੇ ਉੱਤਰੀ ਹੋਈ ਹੈ ਅਤੇ ਜਿਹੜਾ ਵੀ ਇਸ ਦੇ ਖ਼ਿਲਾਫ਼ ਆਵਾਜ਼ ਚੁੱਕਦਾ ਹੈ ਉਸ ਵਿਰੁੱਧ ਝੂਠੇ ਕੇਸ ਦਰਜ ਕਰ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਨਸਾਫ਼ ਕਮੇਟੀ ਦਾ ਸਾਥ ਦਿੰਦਿਆਂ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਨਿਆਂ ਦਿਵਾ ਕੇ ਰਹੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਬਲਾਕ ਜਥੇਦਾਰ ਪ੍ਰਵੀਨ ਭਾਰਤੀ ਸਮੇਤ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਨੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।