ਸੜਕ ਹਾਦਸੇ ਵਿਚ ਫ਼ੈਕਟਰੀ ਵਰਕਰ ਦੀ ਮੌਤ , ਦੋ ਜ਼ਖ਼ਮੀ
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਇਲਾਕੇ ਚੰਡੀਗੜ੍ਹ ਰੋਡ ’ਤੇ ਬੀਤੀ ਦੇਰ ਰਾਤ ਹੋਏ ਇਕ ਸੜਕ ਹਾਦਸੇ ਵਿਚ ਇਕ ਫ਼ੈਕਟਰੀ ਵਰਕਰ ਦੀ ਮੌਤ ਹੋ ਗਈ, ਜਦਕਿ ਉਸ ਦੇ ਦੋ ਸਾਥੀ ਜ਼ਖਮੀ ਹੋ ਗਏ। ਜ਼ਖਮੀ ਹੋਏ ਨੌਜਵਾਨਾਂ ਨੂੰ ਵੱਖ ਵੱਖ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ।
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਇਲਾਕੇ ਚੰਡੀਗੜ੍ਹ ਰੋਡ ’ਤੇ ਬੀਤੀ ਦੇਰ ਰਾਤ ਹੋਏ ਇਕ ਸੜਕ ਹਾਦਸੇ ਵਿਚ ਇਕ ਫ਼ੈਕਟਰੀ ਵਰਕਰ ਦੀ ਮੌਤ ਹੋ ਗਈ, ਜਦਕਿ ਉਸ ਦੇ ਦੋ ਸਾਥੀ ਜ਼ਖਮੀ ਹੋ ਗਏ। ਜ਼ਖਮੀ ਹੋਏ ਨੌਜਵਾਨਾਂ ਨੂੰ ਵੱਖ ਵੱਖ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਸ਼ਨਾਖ਼ਤ ਰਾਜਾ ਕੁਮਾਰ ਵਜੋਂ ਕੀਤੀ ਗਈ ਹੈ। ਉਹ ਚੰਡੀਗੜ੍ਹ ਰੋਡ ਦਾ ਰਹਿਣ ਵਾਲਾ ਸੀ। ਬੀਤੀ ਦੇਰ ਰਾਤ ਉਹ ਆਪਣੇ ਦੋ ਦੋਸਤਾਂ ਨਾਲ ਦੁਸਹਿਰੇ ਦਾ ਮੇਲਾ ਵੇਖ ਕੇ ਘਰ ਵਾਪਸ ਜਾ ਰਿਹਾ ਸੀ ਕਿ ਜਦੋਂ ਉਹ ਚੰਡੀਗੜ੍ਹ ਰੋਡ ’ਤੇ ਦਰਗਾਹ ਨੇੜੇ ਪਹੁੰਚੇ ਤਾਂ ਇਕ ਤੇਜ਼ ਰਫ਼ਤਾਰ ਦੀ ਸਕੋਰਪੀਓ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਅੱਖੀਂ ਦੇਖਣ ਵਾਲੇ ਲੋਕਾਂ ਦਾ ਕਹਿਣਾ ਸੀ ਕਿ ਸਕਾਰਪੀਓ ਚਾਲਕ ਕਾਰ ਨੂੰ ਕਾਫ਼ੀ ਦੂਰ ਤੱਕ ਘਸੀਟ ਕੇ ਲੈ ਗਿਆ, ਜਿਸ ਦੇ ਸਿੱਟੇ ਵਜੋਂ ਇਹ ਤਿੰਨੋਂ ਜ਼ਖਮੀ ਹੋ ਗਏ। ਇਹਨਾਂ ਤਿੰਨਾਂ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਰਾਜਾ ਕੁਮਾਰ ਦੀ ਮੌਤ ਹੋ ਗਈ। ਉਸ ਦੀ ਉਮਰ 22 ਸਾਲ ਦੇ ਕਰੀਬ ਸੀ ਅਤੇ ਉਹ ਇਕ ਫ਼ੈਕਟਰੀ ਵਿਚ ਕੰਮ ਕਰਦਾ ਸੀ ਹੈ। ਹਾਦਸੇ ਤੋਂ ਬਾਅਦ ਸਕਾਰਪੀਓ ਕਾਰ ਚਾਲਕ ਨੇ ਕਾਰ ਭਜਾ ਲਈ ਅਤੇ ਫ਼ਰਾਰ ਹੋਣ ਸਮੇਂ ਉਸ ਨੇ ਕਈ ਹੋਰ ਵਾਹਨਾਂ ਨੂੰ ਵੀ ਲਪੇਟ ਵਿਚ ਲੈ ਲਿਆ ਅਤੇ ਆਖ਼ਿਰ ਵਿਚ ਉਸ ਦੀ ਕਾਰ ਇਕ ਖੰਬੇ ਨਾਲ ਟਕਰਾ ਗਈ, ਜਿਸ ਨਾਲ ਖੰਭਾ ਵੀ ਨੁਕਸਾਨਿਆ ਗਿਆ। ਕਾਰ ਚਾਲਕ ਬਾਅਦ ਵਿਚ ਕਾਰ ਨੂੰ ਉੱਥੇ ਛੱਡ ਕੇ ਫ਼ਰਾਰ ਹੋ ਗਿਆ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ।