ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੌਂਸਲਰ ਰਾਜੇਸ਼ ਮਿਸ਼ਰਾ ਨੇ ਕੀਤੀ ਮੁਲਾਕਾਤ
ਡਾਬਾ/ਲੁਹਾਰਾ, 21 ਅਕਤੂਬਰ (ਜਰਨੈਲ ਸਿੰਘ ਪੱਟੀ)-ਭਾਰਤੀ ਜਨਤਾ ਪਾਰਟੀ ਪੂਰਵਾਂਚਲ ਸੈੱਲ ਦੇ ਸੂਬਾ ਪ੍ਰਧਾਨ ਅਤੇ ਕੌਂਸਲਰ ਰਾਜੇਸ਼ ਮਿਸ਼ਰਾ ਨੇ ਬੀਤੇ ਦਿਨ ਲੁਧਿਆਣਾ ਪਹੁੰਚੇ ਦੇਸ਼ ਦੇ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨਾਲ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਹੈਲੀਪੈਡ ’ਤੇ ਮੁਲਾਕਾਤ ਕੀਤੀ ਅਤੇ ਪੰਜਾਬ ਵਿਚ ਵੱਸਦੇ ਪੂਰਵਾਂਚਲ ਸਮਾਜ ਦੇ ਲੋਕਾਂ ਦੀਆਂ ਸਮੱਸਿਆਵਾਂ ਸਬੰਧੀ ਪੱਤਰ ਦਿੱਤਾ। ਇਸ ਮੌਕੇ ਰਾਜੇਸ਼ ਮਿਸ਼ਰਾ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੀ ਉਡੀਕ ਵਿਚ ਹਨ।
ਡਾਬਾ/ਲੁਹਾਰਾ, 21 ਅਕਤੂਬਰ (ਜਰਨੈਲ ਸਿੰਘ ਪੱਟੀ)-ਭਾਰਤੀ ਜਨਤਾ ਪਾਰਟੀ ਪੂਰਵਾਂਚਲ ਸੈੱਲ ਦੇ ਸੂਬਾ ਪ੍ਰਧਾਨ ਅਤੇ ਕੌਂਸਲਰ ਰਾਜੇਸ਼ ਮਿਸ਼ਰਾ ਨੇ ਬੀਤੇ ਦਿਨ ਲੁਧਿਆਣਾ ਪਹੁੰਚੇ ਦੇਸ਼ ਦੇ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨਾਲ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਹੈਲੀਪੈਡ ’ਤੇ ਮੁਲਾਕਾਤ ਕੀਤੀ ਅਤੇ ਪੰਜਾਬ ਵਿਚ ਵੱਸਦੇ ਪੂਰਵਾਂਚਲ ਸਮਾਜ ਦੇ ਲੋਕਾਂ ਦੀਆਂ ਸਮੱਸਿਆਵਾਂ ਸਬੰਧੀ ਪੱਤਰ ਦਿੱਤਾ। ਇਸ ਮੌਕੇ ਰਾਜੇਸ਼ ਮਿਸ਼ਰਾ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੀ ਉਡੀਕ ਵਿਚ ਹਨ। ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਪੀੜਤ ਪਰਿਵਾਰਾਂ ਨਾਲ ਪੰਜਾਬ ’ਚ ਮੁਲਾਕਾਤ ਪੀੜਤ ਪਰਿਵਾਰਾਂ ਲਈ ਵੱਡੀ ਮਲ੍ਹਮ ਹੈ, ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਉਨ੍ਹਾਂ ਵਲੋਂ ਲਿਆ ਗਿਆ ਸੰਕਲਪ ਪੰਜਾਬ ਦੇ ਲੋਕਾਂ ਦਾ ਉਨ੍ਹਾਂ ਪ੍ਰਤੀ ਵੱਡਾ ਵਿਸ਼ਵਾਸ ਹੈ। ਰਾਜੇਸ਼ ਮਿਸ਼ਰਾ ਨੇ ਕਿਹਾ ਕਿ ਅਮਿਤ ਸ਼ਾਹ ਵਲੋਂ ਜੋ ਵੀ ਫ਼ੈਸਲਾ ਲਿਆ ਜਾਂਦਾ ਹੈ, ਉਸ ਨੂੰ ਅਮਲੀ ਜਾਮਾ ਪਹਿਨਾਇਆ ਜਾਂਦਾ ਹੈ, ਅੱਜ ਪੰਜਾਬ ਦੇ ਲੋਕਾਂ ਨੂੰ ਕੇਂਦਰ ਤੋ ਵੱਡੀ ਆਸ ਅਤੇ ਉਮੀਦ ਦੇ ਚੱਲਦੇ ਹਰ ਵਰਗ ਹੁਣ ਪੰਜਾਬ ਵਿਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਬਣਾਉਣ ਲਈ ਤਿਆਰ ਹੈ। ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਨੂੰ ਕਰਜ਼ਾਈ ਬਣਾ ਕੇ ਸੂਬੇ ਨੂੰ ਬਦਹਾਲ ਕੀਤਾ ਹੋਇਆ ਹੈ। ਵਿਕਾਸ ਕਾਰਜ ਨਾ ਹੋਣਾ, ਭੰਗ ਕਾਨੂੰਨ ਵਿਵਸਥਾ, ਨਸ਼ਾ, ਝੂਠੇ ਪ੍ਰਚਾਰ ਅਤੇ ਵਧੇ ਹੋਏ ਭ੍ਰਿਸ਼ਟਾਚਾਰ ਨੇ ਸੂਬੇ ਦਾ ਵਿਨਾਸ਼ ਕਰ ਦਿੱਤਾ ਹੈ ਅਤੇ ਇਸ ਪਿੱਛੇ ਜ਼ਿੰਮੇਵਾਰ ਪੰਜਾਬ ਦੀ ਮੌਜੂਦਾ ‘ਆਪ’ ਸਰਕਾਰ ਹੈ।