ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਮੁਲਾਜ਼ਮਾਂ ਦਾ ਰੋਸ ਪ੍ਰਦਰਸ਼ਨ
ਲੁਧਿਆਣਾ, 21 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਸਾਂਝਾ ਮੁਲਾਜ਼ਮ ਪੈਨਸ਼ਨਰ ਮੰਚ ਪੰਜਾਬ ਅਤੇ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਜ਼ਿਲ੍ਹਾ ਲੁਧਿਆਣਾ ਦੇ ਮੁਲਾਜ਼ਮਾਂ ਤੇ ਅਧਿਆਪਕਾਂ ਨੇ ਸਮੂਹਿਕ ਛੁੱਟੀ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ। ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ਕਥਿਤ ਮੁਲਾਜ਼ਮ ਵਿਰੋਧੀ ਰਵੱਈਏ ਅਤੇ ਮੰਗਾਂ ਸਬੰਧੀ ਵਾਰ-ਵਾਰ ਮੀਟਿੰਗਾਂ ਦੇ ਕੇ ਫ਼ੈਸਲੇ ਨਾ ਕਰਨ ਵਿਰੁੱਧ ਰੋਸ ਪ੍ਰਗਟਾਇਆ।
ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਦੇ ਹੋਏ ਮੁਲਾਜ਼ਮ। ਤਸਵੀਰ-ਸੇਵਕ ਸਿੰਘ
22-10-2026