ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਚਾਰ ਰੋਜ਼ਾ ਸਮਾਗਮ ਭਲਕੇ ਤੋਂ
ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1, ਦੁੱਗਰੀ ਵਿਖੇ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕਥਾ ਅਤੇ ਕੀਰਤਨ ਸਮਾਗਮ 24 ਤੋਂ 27 ਅਕਤੂਬਰ ਤੱਕ ਸ਼ਰਧਾ-ਭਾਵਨਾ ਨਾਲ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੌਰਾਨ ਪੰਥ ਪ੍ਰਸਿੱਧ ਰਾਗੀ ਅਤੇ ਕਥਾਵਾਚਕ ਹਾਜ਼ਰੀਆਂ ਭਰਨਗੇ, ਜਿਨ੍ਹਾਂ ‘ਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਖਾਲਸਾ,ਭਾਈ ਰਵਿੰਦਰ ਸਿੰਘ ਜੀ ਰਿਆਜ਼ ਭਾਈ ਜਸਵੀਰ ਸਿੰਘ ਬੱਬੇ ਵਾਲੇ, ਭਾਈ ਅਮਨਦੀਪ ਸਿੰਘ ਅਨੰਦਪੁਰ ਸਾਹਿਬ ਵਾਲੇ ਗੁਰਬਾਣੀ ਕੀਰਤਨ ਰਾਹੀਂ ਅਤੇ ਗਿਆਨੀ ਸਤਪਾਲ ਸਿੰਘ ਪਟਿਆਲੇ ਵਾਲੇ ਕਥਾ-ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।
ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1, ਦੁੱਗਰੀ ਵਿਖੇ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕਥਾ ਅਤੇ ਕੀਰਤਨ ਸਮਾਗਮ 24 ਤੋਂ 27 ਅਕਤੂਬਰ ਤੱਕ ਸ਼ਰਧਾ-ਭਾਵਨਾ ਨਾਲ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੌਰਾਨ ਪੰਥ ਪ੍ਰਸਿੱਧ ਰਾਗੀ ਅਤੇ ਕਥਾਵਾਚਕ ਹਾਜ਼ਰੀਆਂ ਭਰਨਗੇ, ਜਿਨ੍ਹਾਂ ‘ਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਖਾਲਸਾ,ਭਾਈ ਰਵਿੰਦਰ ਸਿੰਘ ਜੀ ਰਿਆਜ਼ ਭਾਈ ਜਸਵੀਰ ਸਿੰਘ ਬੱਬੇ ਵਾਲੇ, ਭਾਈ ਅਮਨਦੀਪ ਸਿੰਘ ਅਨੰਦਪੁਰ ਸਾਹਿਬ ਵਾਲੇ ਗੁਰਬਾਣੀ ਕੀਰਤਨ ਰਾਹੀਂ ਅਤੇ ਗਿਆਨੀ ਸਤਪਾਲ ਸਿੰਘ ਪਟਿਆਲੇ ਵਾਲੇ ਕਥਾ-ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। 27 ਅਕਤੂਬਰ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ ਪੂਰਾ ਦਿਨ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿਚ ਗੁਰਦੁਆਰਾ ਸਾਹਿਬ ਦੀ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਕੀਰਤਨ ਦੀ ਹਾਜ਼ਰੀ ਭਰਨਗੀਆਂ। ਉਪਰੰਤ ਪੰਥ ਪ੍ਰਸਿੱਧ ਕਥਾਵਾਚਕ ਭਾਈ ਅੰਮ੍ਰਿਤਪਾਲ ਸਿੰਘ ਭਕਨਾ ਗੁਰੂ ਸਾਹਿਬ ਦੇ ਜੀਵਨ ‘ਤੇ ਚਾਨਣਾ ਪਾਉਣਗੇ ਅਤੇ ਭਾਈ ਅਮਰਜੀਤ ਸਿੰਘ ਪਟਿਆਲੇ ਵਾਲੇ ਇਲਾਹੀ ਬਾਣੀ ਦਾ ਕੀਰਤਨ ਸੰਗਤਾਂ ਨੂੰ ਸਰਵਣ ਕਰਾਉਣਗੇ । ਸ਼ਾਮ ਨੂੰ ਭਾਈ ਜਗਤਾਰ ਸਿੰਘ ਖਾਲ ਸਾ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਜੋੜਨਗੇ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਪ੍ਰਬੰਧਕਾਂ ਵਲੋਂ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਯਸ਼ਪਾਲ ਸਿੰਘ, ਬਲਬੀਰ ਸਿੰਘ, ਤਰਲੋਕ ਸਿੰਘ ਸੱਚਦੇਵਾ, ਮਲਕੀਅਤ ਸਿੰਘ, ਸਰਬਜੀਤ ਸਿੰਘ ਝੱਗੜ, ਜਗਮੋਹਨ ਸਿੰਘ ਆਦਿ ਹਾਜ਼ਰ ਸਨ।