23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸ਼ਹੀਦ ਮੋਤੀ ਰਾਮ ਮਹਿਰਾ ਸਕੂਲ ਲੋਹਾਰਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਡਾਬਾ/ਲੁਹਾਰਾ, 22 ਅਕਤੂਬਰ (ਕੁਲਵੰਤ ਸਿੰਘ ਸੱਪਲ)-ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਢਿੱਲੋਂ ਨਗਰ ਲੋਹਾਰਾ ਵਿਖੇ ਦਸਹਿਰੇ ਦਾ ਤਿਉਹਾਰ ਬਹੁਤ ਹੀ ਸ਼ਰਧਾਪੂਰਵਕ ਤੇ ਉਤਸ਼ਾਹ ਨਾਲ ਮਨਾਇਆ ਗਿਆ। ਤਿਉਹਾਰ ਦੇ ਸੰਬੰਧ ਵਿਚ ਜਮਾਤ ਪਹਿਲੀ ਅਤੇ ਦੂਜੀ ਦੇ ਛੋਟੇ ਵਿਦਿਆਰਥੀਆਂ ਲਈ ਡਰਾਇੰਗ, ਪੇਂਟਿੰਗ ਅਤੇ ਰਾਵਣ ਦੇ ਪੁਤਲੇ ਬਣਾਉਣ ਦੇ ਕਰਾਫ਼ਟ ਮੁਕਾਬਲੇ ਕਰਵਾਏ ਗਏ।

ਅਜੀਤ ਡੈਸਕ 23-10-2026
ਡਾਬਾ/ਲੁਹਾਰਾ, 22 ਅਕਤੂਬਰ (ਕੁਲਵੰਤ ਸਿੰਘ ਸੱਪਲ)-ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਢਿੱਲੋਂ ਨਗਰ ਲੋਹਾਰਾ ਵਿਖੇ ਦਸਹਿਰੇ ਦਾ ਤਿਉਹਾਰ ਬਹੁਤ ਹੀ ਸ਼ਰਧਾਪੂਰਵਕ ਤੇ ਉਤਸ਼ਾਹ ਨਾਲ ਮਨਾਇਆ ਗਿਆ। ਤਿਉਹਾਰ ਦੇ ਸੰਬੰਧ ਵਿਚ ਜਮਾਤ ਪਹਿਲੀ ਅਤੇ ਦੂਜੀ ਦੇ ਛੋਟੇ ਵਿਦਿਆਰਥੀਆਂ ਲਈ ਡਰਾਇੰਗ, ਪੇਂਟਿੰਗ ਅਤੇ ਰਾਵਣ ਦੇ ਪੁਤਲੇ ਬਣਾਉਣ ਦੇ ਕਰਾਫ਼ਟ ਮੁਕਾਬਲੇ ਕਰਵਾਏ ਗਏ। ਬੱਚਿਆਂ ਨੇ ਆਪਣੀ ਸਿਰਜਣਾਤਮਿਕਤਾ ਦਿਖਾਉਂਦੇ ਹੋਏ ਰੰਗ-ਬਿਰੰਗੇ ਪੁਤਲੇ ਅਤੇ ਮੁਖੌਟੇ ਤਿਆਰ ਕੀਤੇ। ਸਕੂਲ ਦੀ ਪ੍ਰਬੰਧਕ ਕਮੇਟੀ ਕਸ਼ਯਪ ਰਾਜਪੂਤ ਸੋਸ਼ਲ ਵੈੱਲਫੇਅਰ ਸੁਸਾਇਟੀ ਤੇ ਸਕੂਲ ਦੇ ਪ੍ਰਧਾਨ ਬਲਦੇਵ ਸਿੰਘ ਦੋਸਾਂਝ ਨੇ ਇਸ ਮੌਕੇ ‘ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਸਹਿਰਾ ਇਕ ਪ੍ਰੇਰਨਾਦਾਇਕ ਤਿਉਹਾਰ ਹੈ। ਇਸ ਮੌਕੇ ਪ੍ਰਿੰਸੀਪਲ ਸਰਬਜੀਤ ਕੌਰ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਚੇਅਰਮੈਨ ਨਿਰਮਲ ਸਿੰਘ ਐੱਸ.ਐੱਸ. ਨੇ ਬੱਚਿਆਂ ਨੂੰ ਇਸ ਮੌਕੇ ਸੁਨੇਹਾ ਦਿੰਦਿਆਂ ਕਿਹਾ ਕਿ ਸਾਡੇ ਦੇਸ਼ ਵਿਚ ਅਨੇਕਾਂ ਤਿਉਹਾਰ ਮਨਾਏ ਜਾਂਦੇ ਹਨ, ਜੋ ਸਾਡੇ ਅਮੀਰ ਵਿਰਸੇ ਦੀ ਪਹਿਚਾਣ ਹਨ ਅਤੇ ਇਹ ਸਾਰੇ ਤਿਉਹਾਰ ਸਾਨੂੰ ਕੋਈ ਨਾ ਕੋਈ ਸੰਦੇਸ਼ ਦਿੰਦੇ ਹਨ। ਇਸ ਮੌਕੇ ਸਮੂਹ ਅਧਿਆਪਕ, ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ – ਦਿਆਨੰਦ ਹਸਪਤਾਲ ਦੇ ਡਾਕਟਰਾਂ ਨੇ ਰਚਿਆ ਇਤਿਹਾਸ – ਪੰਜਾਬ ਦੀ ਪਹਿਲੀ ਕਸਟਮਾਈਜ਼ਡ 3ਡੀ-ਪ੍ਰਿੰਟਿਡ ਟਾਈਟੇਨੀਅਮ ਬੋਨ ਇੰਪ... ਅਗਲੀ ਖ਼ਬਰ ਸਰਕਾਰ ਦੀ ਨਵੀਂ ਕਰਜ਼ਾ ਨੀਤੀ ਕਿਸਾਨਾਂ ’ ਤੇ ਬੋਝ - ਪ੍ਰਧਾਨ ਜਸਵੰਤ ਸਿੰਘ ਚਹਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।