ਮੋਟਰਸਾਈਕਲ ਸਵਾਰ ਲੁਟੇਰੇ ਬਜ਼ੁਰਗ ਔਰਤ ਦੇ ਗਲੇ ਵਿਚੋਂ ਸੋਨੇ ਦੀ ਚੇਨ ਖੋਹ ਕੇ ਹੋਏ ਫ਼ਰਾਰ
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਰਾਜਗੁਰੂ ਨਗਰ ਵਿਚ ਬੀਤੀ ਸ਼ਾਮ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਬਜ਼ੁਰਗ ਔਰਤ ਦੇ ਗਲੇ ਵਿਚ ਪਾਈ ਸੋਨੇ ਦੀ ਚੇਨ ਖੋਹ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਔਰਤ ਆਪਣੇ ਘਰ ਦੇ ਬਾਹਰ ਖੜੀ ਸੀ ਇਸ ਦੌਰਾਨ ਇਹ ਲੁਟੇਰੇ ਉਸਦੇ ਨੇੜੇ ਆ ਕੇ ਰੁਕੇ ਅਤੇ ਚੇਨ ਖੋਹ ਲਈ ਔਰਤ ਵਲੋਂ ਰੋਲਾ ਵੀ ਪਾਇਆ ਗਿਆ, ਪਰ ਇਹ ਲੁਟੇਰੇ ਉਥੋਂ ਫ਼ਰਾਰ ਹੋ ਗਏ।
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਰਾਜਗੁਰੂ ਨਗਰ ਵਿਚ ਬੀਤੀ ਸ਼ਾਮ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਬਜ਼ੁਰਗ ਔਰਤ ਦੇ ਗਲੇ ਵਿਚ ਪਾਈ ਸੋਨੇ ਦੀ ਚੇਨ ਖੋਹ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਔਰਤ ਆਪਣੇ ਘਰ ਦੇ ਬਾਹਰ ਖੜੀ ਸੀ ਇਸ ਦੌਰਾਨ ਇਹ ਲੁਟੇਰੇ ਉਸਦੇ ਨੇੜੇ ਆ ਕੇ ਰੁਕੇ ਅਤੇ ਚੇਨ ਖੋਹ ਲਈ ਔਰਤ ਵਲੋਂ ਰੋਲਾ ਵੀ ਪਾਇਆ ਗਿਆ, ਪਰ ਇਹ ਲੁਟੇਰੇ ਉਥੋਂ ਫ਼ਰਾਰ ਹੋ ਗਏ। ਇਸ ਤੋਂ ਇਕ ਦਿਨ ਪਹਿਲਾਂ ਵੀ ਲੁਟੇਰਿਆਂ ਵਲੋਂ ਰਣਧੀਰ ਸਿੰਘ ਨਗਰ ਵਿਚ ਇਕ ਔਰਤ ਦੇ ਗਲੇ ਵਿਚ ਚੇਨ ਖੋਹ ਲਈ ਸੀ ਹੈਰਾਨੀ ਦੀ ਗੱਲ ਇਹ ਹੈ ਕਿ ਦਿਨ-ਬ-ਦਿਨ ਵੱਧ ਰਹੀਆਂ ਇਹਨਾਂ ਵਾਰਦਾਤਾਂ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ, ਪਰ ਪੁਲਿਸ ਵਲੋਂ ਇਹਨਾਂ ਮਾਮਲਿਆਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ ਅਤੇ ਇਹਨਾਂ ਮਾਮਲਿਆਂ ਵਿਚ ਕੇਸ ਦਰਜ ਕਰਨ ਲੱਗਿਆ ਵੀ ਪੁਲਿਸ ਵਲੋਂ ਆਨਾਕਾਨੀ ਕੀਤੀ ਜਾ ਰਹੀ ਹੈ, ਜਿਸ ਕਾਰਨ ਇਲਾਕੇ ਦੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।