24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋ ਕੇ ਬੇਅਦਬੀ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 24 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਸੱਤ ਦੇ ਘੇਰੇ ਅੰਦਰ ਪੈਂਦੇ ਇਲਾਕੇ ਤਾਜਪੁਰ ਰੋਡ ਸਥਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਾਹਿਬ ਵਿਖੇ ਇੱਕ ਨੌਜਵਾਨ ਵੱਲੋਂ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਇਸ ਸਬੰਧੀ ਮੁੱਖ ਹੈਡ ਗ੍ਰੰਥੀ ਕੁਲਦੀਪ ਸਿੰਘ ਵਾਸੀ ਤਾਜਪੁਰ ਰੋਡ ਦੀ ਸ਼ਿਕਾਇਤ ‘ਤੇ ਜੈ ਪ੍ਰਕਾਸ਼ ਪੁੱਤਰ ਕਪਲੇਸ਼ਵਰ ਵਾਸੀ ਤਾਜਪੁਰ ਰੋਡ ਖਿਲਾਫ ਕੇਸ ਦਰਜ ਕਰ ਲਿਆ ਹੈ।

ਅਜੀਤ ਡੈਸਕ 25-10-2026
ਲੁਧਿਆਣਾ, 24 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਸੱਤ ਦੇ ਘੇਰੇ ਅੰਦਰ ਪੈਂਦੇ ਇਲਾਕੇ ਤਾਜਪੁਰ ਰੋਡ ਸਥਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਾਹਿਬ ਵਿਖੇ ਇੱਕ ਨੌਜਵਾਨ ਵੱਲੋਂ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਇਸ ਸਬੰਧੀ ਮੁੱਖ ਹੈਡ ਗ੍ਰੰਥੀ ਕੁਲਦੀਪ ਸਿੰਘ ਵਾਸੀ ਤਾਜਪੁਰ ਰੋਡ ਦੀ ਸ਼ਿਕਾਇਤ ‘ਤੇ ਜੈ ਪ੍ਰਕਾਸ਼ ਪੁੱਤਰ ਕਪਲੇਸ਼ਵਰ ਵਾਸੀ ਤਾਜਪੁਰ ਰੋਡ ਖਿਲਾਫ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿੱਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਬੀਤੇ ਦਿਨ ਗੁਰਦੁਆਰਾ ਸਾਹਿਬ ਅੰਦਰ ਨੰਗੇ ਸਿਰ ਅਤੇ ਜੁੱਤੀਆਂ ਪਾ ਕੇ ਦਾਖਲ ਹੋ ਗਿਆ ਅਤੇ ਉੱਥੇ ਲੱਗੀਆਂ ਸ਼੍ਰੀ ਗੁਰੂ ਰਵਿਦਾਸ ਸਾਹਿਬ ਅਤੇ ਬਾਬਾ ਸਾਹਿਬ ਅੰਬੇਦਕਰ ਜੀ ਦੀਆਂ ਫੋਟੋਆਂ ਨੂੰ ਪਾੜ ਦਿੱਤਾ। ਜਦੋਂ ਉੱਥੇ ਮੌਜੂਦ ਲੋਕਾਂ ਨੇ ਉਸ ਨੂੰ ਅਜਿਹਾ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਥਿਤ ਦੋਸ਼ੀਆਂ ਵੱਲੋਂ ਉਨ੍ਹਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਰੌਲੇ ਦੀ ਆਵਾਜ਼ ਸੁਣ ਕੇ ਲੋਕ ਇਕੱਠੇ ਹੋ ਗਏ ਅਤੇ ਉਕਤ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਸਾਬਕਾ ਕੈਬਨਿਟ ਮੰਤਰੀ ਢਿੱਲੋਂ ਵਲੋਂ ਹਲਕਾ ਸਾਹਨੇਵਾਲ ਦੇ ਸਰਕਲ ਮੇਹਰਬਾਨ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਦੇ ਆਗੂਆਂ ਅਤੇ... ਅਗਲੀ ਖ਼ਬਰ 436 ਕਰੋੜ ਰੁਪਏ ਦੇ ‘ਜੀ.ਐਸ.ਟੀ. ਧੋਖਾਧੜੀ’ ਵਿਚ ਗ੍ਰਿਫ਼ਤਾਰ ਸਨਅਤਕਾਰਾਂ ਦੀ ਜ਼ਮਾਨਤ ਅਰਜ਼ੀ ਰੱਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।