ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ
ਲੁਧਿਆਣਾ, 24 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਬੜੀ ਸ਼ਰਧਾ ਸਤਿਕਾਰ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਖੇ ਹਾਜਰੀ ਭਰ ਕੇ ਗੁਰਬਾਣੀ ਕਥਾ ਸਰਵਣ ਕੀਤਾ ਅਤੇ ਗੁਰੂ ਚਰਨਾਂ ਨਾਲ ਜੁੜ ਕੇ ਆਪਣਾ ਜੀਵਨ ਸਫਲ ਕੀਤਾ।
ਅਜੀਤ ਡੈਸਕ
25-10-2026